ਇਨਸਾਨੀਅਤ ਦਾ ਕਤਲ: ਪਤੀ ਨੂੰ ਬੰਧਕ ਬਣਾ ਅੱਖਾਂ ਸਾਹਮਣੇ ਪਤਨੀ ਨਾਲ ਕੀਤਾ ਜਬਰ-ਜਨਾਹ, ਦੋ ਮਾਸੂਮ ਧੀਆਂ ਨਾਲ ਵੀ ਕੀਤੀ ਕੁੱਟਮਾਰ ਪੱਛਮੀ ਬੰਗਾਲ ਵਿੱਚ ਇੱਕ ਘਰ ਵਿੱਚ ਦਾਖਲ ਹੋ ਕੇ ਪਤੀ-ਪਤਨੀ ਅਤੇ ਉਨ੍ਹਾਂ ਦੀਆਂ ਦੋ ਨਾਬਾਲਗ ਧੀਆਂ ਨਾਲ ਕੁੱਟਮਾਰ ਕਰਨ, ਔਰਤ ਨਾਲ ਜਬਰ-ਜਨਾਹ ਕਰਨ ਅਤੇ ਲੁੱਟ-ਖੋਹ ਕਰਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪੀੜਤ ਔਰਤ ਦੀ ਸ਼ਿਕਾਇਤ ਮੁਤਾਬਕ, ਬੁੱਧਵਾਰ ਦੇਰ ਰਾਤ ਕਰੀਬ 12:40 ਵਜੇ ਮੂੰਹ ਢੱਕ ਕੇ ਆਏ ਕੁਝ ਬਦਮਾਸ਼ਾਂ ਨੇ ਘਰ ਦਾ ਗੇਟ ਤੋੜ ਕੇ ਅੰਦਰ ਦਾਖਲ ਹੋ ਗਏ।
Publish Date: Fri, 27 Nov 2026 04:48 PM (IST)
Updated Date: Fri, 27 Nov 2026 04:49 PM (IST)
ਜਾਗਰਣ ਸੰਵਾਦਦਾਤਾ, ਕੋਲਕਾਤਾ। ਪੱਛਮੀ ਬੰਗਾਲ ਵਿੱਚ ਇੱਕ ਘਰ ਵਿੱਚ ਦਾਖਲ ਹੋ ਕੇ ਪਤੀ-ਪਤਨੀ ਅਤੇ ਉਨ੍ਹਾਂ ਦੀਆਂ ਦੋ ਨਾਬਾਲਗ ਧੀਆਂ ਨਾਲ ਕੁੱਟਮਾਰ ਕਰਨ, ਔਰਤ ਨਾਲ ਜਬਰ-ਜਨਾਹ ਕਰਨ ਅਤੇ ਲੁੱਟ-ਖੋਹ ਕਰਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪੀੜਤ ਔਰਤ ਦੀ ਸ਼ਿਕਾਇਤ ਮੁਤਾਬਕ, ਬੁੱਧਵਾਰ ਦੇਰ ਰਾਤ ਕਰੀਬ 12:40 ਵਜੇ ਮੂੰਹ ਢੱਕ ਕੇ ਆਏ ਕੁਝ ਬਦਮਾਸ਼ਾਂ ਨੇ ਘਰ ਦਾ ਗੇਟ ਤੋੜ ਕੇ ਅੰਦਰ ਦਾਖਲ ਹੋ ਗਏ।
ਦੋਸ਼ ਹੈ ਕਿ ਬਦਮਾਸ਼ਾਂ ਨੇ ਸਭ ਤੋਂ ਪਹਿਲਾਂ ਉਸ ਦੇ ਪਤੀ ਨਾਲ ਕੁੱਟਮਾਰ ਕੀਤੀ ਅਤੇ ਉਸ ਦੇ ਸਿਰ 'ਤੇ ਬੰਦੂਕ ਤਾਣ ਦਿੱਤੀ। ਇਸ ਦੌਰਾਨ ਦੋ ਵਿਅਕਤੀਆਂ ਨੇ ਔਰਤ ਨੂੰ ਫੜ ਕੇ ਜ਼ਮੀਨ 'ਤੇ ਸੁੱਟ ਦਿੱਤਾ, ਜਦਕਿ ਇੱਕ ਹੋਰ ਵਿਅਕਤੀ ਨੇ ਉਸ ਨਾਲ ਜਬਰ-ਜਨਾਹ ਕੀਤਾ।
ਸ਼ਿਕਾਇਤ ਕਰਨ 'ਤੇ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ
ਪੀੜਤ ਔਰਤ ਦਾ ਦੋਸ਼ ਹੈ ਕਿ ਮੁਲਜ਼ਮਾਂ ਨੇ ਉਨ੍ਹਾਂ ਦੀਆਂ ਅੱਠ ਅਤੇ ਛੇ ਸਾਲ ਦੀਆਂ ਦੋਵੇਂ ਧੀਆਂ ਨਾਲ ਵੀ ਕੁੱਟਮਾਰ ਅਤੇ ਸਰੀਰਕ ਤਸ਼ੱਦਦ ਕੀਤਾ। ਇਸ ਤੋਂ ਬਾਅਦ ਬਦਮਾਸ਼ਾਂ ਨੇ ਘਰ ਦੀ ਅਲਮਾਰੀ ਤੋੜ ਕੇ ਨਕਦੀ ਅਤੇ ਸੋਨੇ ਦੇ ਗਹਿਣੇ ਲੁੱਟ ਲਏ। ਘਰੋਂ ਜਾਂਦੇ ਸਮੇਂ ਉਨ੍ਹਾਂ ਨੇ ਪੁਲਿਸ ਕੋਲ ਸ਼ਿਕਾਇਤ ਕਰਨ 'ਤੇ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ।
ਪੁਲਿਸ ਨੇ ਜਾਂਚ ਕੀਤੀ ਸ਼ੁਰੂ ਪੁਲਿਸ ਨੇ ਜਬਰ-ਜਨਾਹ ਸਮੇਤ ਹੋਰ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰਾਣਾਘਾਟ ਪੁਲਿਸ ਜ਼ਿਲ੍ਹੇ ਦੇ ਐੱਸਪੀ ਆਸ਼ੀਸ਼ ਮੌਰਿਆ ਨੇ ਸ਼ਿਕਾਇਤ ਮਿਲਣ ਅਤੇ ਜਾਂਚ ਜਾਰੀ ਹੋਣ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਇਸ ਮਾਮਲੇ ਵਿੱਚ ਕਿਸੇ ਦੀ ਗ੍ਰਿਫ਼ਤਾਰੀ ਹੋਣ ਦੀ ਸੂਚਨਾ ਨਹੀਂ ਹੈ।