- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਰਅਸਲ, ਅਵਾਮੀ ਲੀਗ ਦੇ ਬੁਲਾਰੇ ਸਈਅਦ ਮੁਜ਼ਮਿਲ ਅਲੀ ਨੇ ਸਮਾਚਾਰ ਏਜੰਸੀ ਰਾਇਟਰਜ਼ ਨੂੰ ਦੱਸਿਆ ਕਿ ਸ਼ੇਖ ਹਸੀਨਾ 16 ਦਸੰਬਰ ਨੂੰ ਬੰਗਲਾਦੇਸ਼ ਦੇ 1971 ਦੇ ਮੁਕਤੀ ਸੰਗਰਾਮ ਵਿੱਚ ਜਿੱਤ ਦੀ ਵਰ੍ਹੇਗੰਢ ਮੌਕੇ ਦੇਸ਼ ਪਰਤਣਗੇ। ਇਸ ਖ਼ਬਰ ਤੋਂ ਬਾਅਦ ਬੰਗਲਾਦੇਸ਼ ਵਿੱਚ ਤਣਾਅ ਹੋਰ ਵਧ ਗਿਆ ਹੈ।

ਡਿਜੀਟਲ ਡੈਸਕ, ਢਾਕਾ : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਦੇਸ਼ ਵਾਪਸੀ ਦੇ ਐਲਾਨ ਤੋਂ ਬਾਅਦ ਉੱਥੇ ਇਕ ਵਾਰ ਫਿਰ ਸਿਆਸੀ ਤਣਾਅ ਅਤੇ ਹਿੰਸਾ ਭੜਕ ਗਈ ਹੈ। ਹਸੀਨਾ ਦੀ ਪਾਰਟੀ ਅਵਾਮੀ ਲੀਗ ਨੇ ਪਾਰਟੀ 'ਤੇ ਲੱਗੀ ਪਾਬੰਦੀ ਹਟਾਉਣ ਅਤੇ ਸਿਆਸੀ ਕੈਦੀਆਂ ਦੀ ਰਿਹਾਈ ਸਮੇਤ ਕਈ ਮੰਗਾਂ ਨੂੰ ਲੈ ਕੇ 27 ਅਤੇ 28 ਨਵੰਬਰ ਨੂੰ ਪੂਰੇ ਦੇਸ਼ ਵਿੱਚ 'ਫੁੱਲ ਲਾਕਡਾਊਨ' ਦਾ ਐਲਾਨ ਕੀਤਾ ਹੈ।
ਦਰਅਸਲ, ਅਵਾਮੀ ਲੀਗ ਦੇ ਬੁਲਾਰੇ ਸਈਅਦ ਮੁਜ਼ਮਿਲ ਅਲੀ ਨੇ ਸਮਾਚਾਰ ਏਜੰਸੀ ਰਾਇਟਰਜ਼ ਨੂੰ ਦੱਸਿਆ ਕਿ ਸ਼ੇਖ ਹਸੀਨਾ 16 ਦਸੰਬਰ ਨੂੰ ਬੰਗਲਾਦੇਸ਼ ਦੇ 1971 ਦੇ ਮੁਕਤੀ ਸੰਗਰਾਮ ਵਿੱਚ ਜਿੱਤ ਦੀ ਵਰ੍ਹੇਗੰਢ ਮੌਕੇ ਦੇਸ਼ ਪਰਤਣਗੇ। ਇਸ ਖ਼ਬਰ ਤੋਂ ਬਾਅਦ ਬੰਗਲਾਦੇਸ਼ ਵਿੱਚ ਤਣਾਅ ਹੋਰ ਵਧ ਗਿਆ ਹੈ।
ਸ਼ੇਖ ਹਸੀਨਾ ਦੇ ਗ੍ਰਹਿ ਜ਼ਿਲ੍ਹੇ ਵਿੱਚ ਭੰਨਤੋੜ
ਹਸੀਨਾ ਦੇ ਗ੍ਰਹਿ ਜ਼ਿਲ੍ਹੇ ਗੋਪਾਲਗੰਜ ਸਮੇਤ ਕਈ ਇਲਾਕਿਆਂ ਵਿੱਚ ਹਿੰਸਾ ਅਤੇ ਭੰਨਤੋੜ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਉੱਧਰ, ਅਵਾਮੀ ਲੀਗ ਆਪਣੇ ਆਗੂਆਂ ਖ਼ਿਲਾਫ਼ ਕਾਰਵਾਈ, ਸਿਆਸੀ ਪਾਬੰਦੀਆਂ ਅਤੇ ਮੌਜੂਦਾ ਹਾਲਾਤ ਨੂੰ ਲੈ ਕੇ ਸਰਕਾਰ ਵਿਰੁੱਧ ਅੰਦੋਲਨ ਕਰ ਰਹੀ ਹੈ।
ਮੰਗਲਵਾਰ ਨੂੰ ਸ਼ੇਖ ਹਸੀਨਾ ਦੇ ਗ੍ਰਹਿ ਜ਼ਿਲ੍ਹੇ ਵਿੱਚ ਅਵਾਮੀ ਲੀਗ ਦੇ ਵਰਕਰਾਂ 'ਤੇ ਹਮਲਾ ਕੀਤਾ ਗਿਆ। ਇਸ ਦੇ ਨਾਲ ਹੀ ਗੋਪਾਲਗੰਜ ਵਿੱਚ 12 ਦੁਕਾਨਾਂ ਦੀ ਭੰਨਤੋੜ ਵੀ ਕੀਤੀ ਗਈ।
ਅਵਾਮੀ ਲੀਗ ਨੇ ਕੀਤਾ ਲਾਕਡਾਊਨ ਦਾ ਐਲਾਨ
ਸ਼ੇਖ ਹਸੀਨਾ ਦੀ ਵਾਪਸੀ ਦੇ ਐਲਾਨ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਅਵਾਮੀ ਲੀਗ ਨੇ ਬੰਗਲਾਦੇਸ਼ ਵਿੱਚ 27 ਅਤੇ 28 ਨਵੰਬਰ ਨੂੰ ਲਾਕਡਾਊਨ ਦਾ ਐਲਾਨ ਕਰਦਿਆਂ ਤਾਰਿਕ ਰਹਿਮਾਨ ਸਰਕਾਰ ਸਾਹਮਣੇ 8 ਮੰਗਾਂ ਰੱਖੀਆਂ ਹਨ। ਇਸ ਨਾਲ ਬੰਗਲਾਦੇਸ਼ ਵਿੱਚ ਤਣਾਅ ਹੋਰ ਵਧਣ ਦਾ ਖ਼ਦਸ਼ਾ ਹੈ।
ਤਣਾਅਪੂਰਨ ਹਾਲਾਤ ਨੂੰ ਦੇਖਦਿਆਂ ਜਮਾਤ-ਏ-ਇਸਲਾਮੀ ਦੇ ਮੁਖੀ ਸ਼ਫੀਕੁਰ ਰਹਿਮਾਨ ਆਪਣਾ ਆਸਟ੍ਰੇਲੀਆ-ਮਲੇਸ਼ੀਆ ਦੌਰਾ ਵਿਚਾਲੇ ਛੱਡ ਕੇ ਢਾਕਾ ਪਰਤ ਰਹੇ ਹਨ।
ਕੀ ਹਨ ਸ਼ੇਖ ਹਸੀਨਾ ਦੀ ਪਾਰਟੀ ਦੀਆਂ 8 ਪ੍ਰਮੁੱਖ ਮੰਗਾਂ?
1. ਸ਼ੇਖ ਹਸੀਨਾ ਅਤੇ ਉਨ੍ਹਾਂ ਦੀ ਪਾਰਟੀ ਦੇ ਆਗੂਆਂ ਖ਼ਿਲਾਫ਼ ਦਰਜ ਕੇਸ ਵਾਪਸ ਲਏ ਜਾਣ ਅਤੇ ਸਿਆਸੀ ਬਦਲਾਖੋਰੀ ਤਹਿਤ ਲਏ ਗਏ ਫ਼ੈਸਲੇ ਰੱਦ ਕੀਤੇ ਜਾਣ।
2. ਅਵਾਮੀ ਲੀਗ 'ਤੇ ਲੱਗੀ ਪਾਬੰਦੀ ਹਟਾਈ ਜਾਵੇ ਅਤੇ ਪਾਰਟੀ ਨੂੰ ਸਿਆਸੀ ਗਤੀਵਿਧੀਆਂ ਕਰਨ ਦੀ ਇਜਾਜ਼ਤ ਦਿੱਤੀ ਜਾਵੇ।
3. ਜੇਲ੍ਹਾਂ ਵਿੱਚ ਬੰਦ ਅਵਾਮੀ ਲੀਗ ਦੇ ਆਗੂਆਂ ਨੂੰ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਦਰਜ ਮੁਕੱਦਮੇ ਵਾਪਸ ਲਏ ਜਾਣ।
4. ਬੰਗਲਾਦੇਸ਼ ਵਿੱਚ ਵਧ ਰਹੀ ਮਹਿੰਗਾਈ ਨੂੰ ਕਾਬੂ ਕੀਤਾ ਜਾਵੇ ਅਤੇ ਬਿਜਲੀ, ਗੈਸ, ਪਾਣੀ, ਈਂਧਨ ਤੇ ਖਾਦ ਵਰਗੀਆਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਘਟਾਈਆਂ ਜਾਣ।
5. ਬੇਰੁਜ਼ਗਾਰ ਮਜ਼ਦੂਰਾਂ ਨੂੰ ਰੁਜ਼ਗਾਰ ਦਿੱਤਾ ਜਾਵੇ ਅਤੇ ਬੰਦ ਪਏ ਉਦਯੋਗਾਂ ਤੇ ਕਾਰਖਾਨਿਆਂ ਨੂੰ ਮੁੜ ਖੋਲ੍ਹਿਆ ਜਾਵੇ।
6. ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਕਤਲ, ਜਬਰ-ਜਨਾਹ, ਜਬਰੀ ਵਸੂਲੀ, ਲੁੱਟ-ਖੋਹ ਅਤੇ ਨਾਜਾਇਜ਼ ਕਬਜ਼ਿਆਂ ਨੂੰ ਰੋਕਿਆ ਜਾਵੇ। ਔਰਤਾਂ ਅਤੇ ਘੱਟ ਗਿਣਤੀਆਂ ਦੀ ਸੁਰੱਖਿਆ ਕੀਤੀ ਜਾਵੇ।
7. ਫ਼ੌਜੀ ਅਤੇ ਸਿਵਲ ਅਧਿਕਾਰੀਆਂ ਤੇ ਪੱਤਰਕਾਰਾਂ ਖ਼ਿਲਾਫ਼ ਦਰਜ ਕੀਤੇ ਗਏ ਝੂਠੇ ਮੁਕੱਦਮੇ ਵਾਪਸ ਲਏ ਜਾਣ ਅਤੇ ਪ੍ਰੈੱਸ ਦੀ ਆਜ਼ਾਦੀ ਯਕੀਨੀ ਬਣਾਈ ਜਾਵੇ।
8. ਕੱਟੜਵਾਦ ਅਤੇ ਅੱਤਵਾਦ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਜੇਲ੍ਹਾਂ ਵਿੱਚੋਂ ਰਿਹਾਅ ਕੀਤੇ ਗਏ ਅੱਤਵਾਦੀਆਂ ਤੇ ਕੱਟੜਪੰਥੀਆਂ ਨੂੰ ਮੁੜ ਗ੍ਰਿਫ਼ਤਾਰ ਕੀਤਾ ਜਾਵੇ।