- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
CM ਯੋਗੀ ਆਦਿੱਤਿਆਨਾਥ ਜਨਤਾ ਦਰਸ਼ਨ: ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਸਾਰਿਆਂ ਨੂੰ ਭਰੋਸਾ ਦਿੱਤਾ ਕਿ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਹਰ ਸਮੱਸਿਆ ਦਾ ਹੱਲ ਕਰਵਾਇਆ ਜਾਵੇਗਾ।

ਰਾਜ ਬਿਊਰੋ, ਲਖਨਊ : ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸੋਮਵਾਰ ਨੂੰ ਜਨਤਾ ਦਰਸ਼ਨ ਦੌਰਾਨ ਸਪੱਸ਼ਟ ਸੰਦੇਸ਼ ਦਿੱਤਾ ਕਿ ਗਰੀਬ ਤੇ ਕਮਜ਼ੋਰ ਲੋਕਾਂ ਦੀ ਜ਼ਮੀਨ 'ਤੇ ਕਬਜ਼ਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਸੋਮਵਾਰ ਨੂੰ ਆਪਣੇ ਸਰਕਾਰੀ ਨਿਵਾਸ 'ਤੇ ਸੈਂਕੜੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਜਲਦ ਕਾਰਵਾਈ ਦਾ ਭਰੋਸਾ ਦਿੱਤਾ। ਰਾਏਬਰੇਲੀ ਤੋਂ ਪਹੁੰਚੇ ਇੱਕ ਬਜ਼ੁਰਗ ਨੇ ਮਾਰਕੁੱਟ ਤੇ ਪੈਸੇ ਖੋਹ ਲੈਣ ਦੀ ਪੀੜ ਦੱਸੀ ਤਾਂ ਮੁੱਖ ਮੰਤਰੀ ਨੇ ਤੁਰੰਤ ਅਧਿਕਾਰੀਆਂ ਨੂੰ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਾਂਤੀ, ਖੁਸ਼ਹਾਲੀ ਤੇ ਮਜ਼ਬੂਤ ਕਾਨੂੰਨ-ਵਿਵਸਥਾ ਹੀ ਨਵੇਂ ਉੱਤਰ ਪ੍ਰਦੇਸ਼ ਦੀ ਪਛਾਣ ਹੈ। ਇਸ ’ਚ ਰੁਕਾਵਟ ਪੈਦਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇ।
ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ
ਮੁੱਖ ਮੰਤਰੀ ਨੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਸਾਰਿਆਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਤੇ ਹਰ ਸਮੱਸਿਆ ਦਾ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫਰਿਆਦੀਆਂ ਦੀਆਂ ਸ਼ਿਕਾਇਤਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣ ਕੇ ਉਨ੍ਹਾਂ ਦਾ ਸਮੇਂ ਸਿਰ ਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ।
ਰਾਏਬਰੇਲੀ ਤੋਂ ਆਏ ਬਜ਼ੁਰਗ ਨੇ ਆਪਣੇ ਸਰੀਰ 'ਤੇ ਲੱਗੀਆਂ ਸੱਟਾਂ ਦਿਖਾਉਂਦਿਆਂ ਮੁੱਖ ਮੰਤਰੀ ਨੂੰ ਆਪਣਾ ਦਰਦ ਦੱਸਿਆ। ਮਾਮਲਾ ਸੁਣਾਉਂਦੇ-ਸੁਣਾਉਂਦੇ ਉਨ੍ਹਾਂ ਦਾ ਗਲਾ ਭਰ ਆਇਆ। ਉਨ੍ਹਾਂ ਦੱਸਿਆ ਕਿ ਕੁਝ ਲੋਕਾਂ ਨੇ ਉਨ੍ਹਾਂ 'ਤੇ ਹਮਲਾ ਕਰਕੇ ਮਾਰਕੁੱਟ ਕੀਤੀ ਤੇ ਪੈਸੇ ਖੋਹ ਲਏ।
ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼
ਕੁਝ ਲੋਕਾਂ ਨੇ ਦਬੰਗਾਂ ਵੱਲੋਂ ਜ਼ਮੀਨ 'ਤੇ ਕਬਜ਼ਾ ਕਰਨ ਦੀ ਸ਼ਿਕਾਇਤ ਕੀਤੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗਰੀਬ ਦੀ ਜ਼ਮੀਨ 'ਤੇ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਅਜਿਹੀਆਂ ਜ਼ਮੀਨਾਂ ਨੂੰ ਤੁਰੰਤ ਕਬਜ਼ਾਮੁਕਤ ਕਰਵਾਇਆ ਜਾਵੇ ਤੇ ਮਾਲ ਵਿਭਾਗ ਨਾਲ ਜੁੜੇ ਮਾਮਲਿਆਂ ਨੂੰ ਬੇਵਜ੍ਹਾ ਲੰਬਿਤ ਰੱਖਣਾ ਸਵੀਕਾਰ ਨਹੀਂ ਕੀਤਾ ਜਾਵੇਗਾ। ਅਧਿਕਾਰੀਆਂ ਨੂੰ ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਕਰਨ 'ਤੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਵੀ ਦਿੱਤੇ ਗਏ।