ਸਨਸਨੀਖੇਜ਼ ਵਾਰਦਾਤ : ਬੰਦ ਕਾਰ ਅੰਦਰੋਂ ਸ਼ੱਕੀ ਹਾਲਾਤਾਂ 'ਚ ਮਿਲੀਆਂ ਨੌਜਵਾਨ ਤੇ ਮੁਟਿਆਰ ਦੀਆਂ ਲਾਸ਼ਾਂ, ਕਤਲ ਜਾਂ ਖੁਦਕੁਸ਼ੀ ? ਪੁਲਿਸ ਜਾਂਚ 'ਚ ਜੁਟੀ
ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਦਵਾਰਕਾ ਦੇ ਮੋਹਨ ਗਾਰਡਨ ਇਲਾਕੇ ਵਿੱਚ ਇੱਕ ਨੌਜਵਾਨ ਅਤੇ ਮੁਟਿਆਰ ਦੀ ਮੌਤ ਹੋ ਗਈ। ਦੋਵੇਂ ਕਾਰ ਦੇ ਅੰਦਰ ਬੇਹੋਸ਼ੀ ਦੀ ਹਾਲਤ ਵਿੱਚ ਮਿਲੇ ਸਨ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।
Publish Date: Sat, 14 Nov 2026 10:25 AM (IST)
Updated Date: Sat, 14 Nov 2026 10:26 AM (IST)
ਡਿਜੀਟਲ ਡੈਸਕ, ਨਵੀਂ ਦਿੱਲੀ - ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਦਵਾਰਕਾ ਦੇ ਮੋਹਨ ਗਾਰਡਨ ਇਲਾਕੇ ਵਿੱਚ ਇੱਕ ਨੌਜਵਾਨ ਅਤੇ ਮੁਟਿਆਰ ਦੀ ਮੌਤ ਹੋ ਗਈ। ਦੋਵੇਂ ਕਾਰ ਦੇ ਅੰਦਰ ਬੇਹੋਸ਼ੀ ਦੀ ਹਾਲਤ ਵਿੱਚ ਮਿਲੇ ਸਨ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।
ਸੂਤਰਾਂ ਮੁਤਾਬਕ ਪੁਲਿਸ ਖ਼ੁਦਕੁਸ਼ੀ ਦੇ ਪੱਖ ਤੋਂ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਲਾਂਕਿ, ਅਜੇ ਤੱਕ ਦੋਵਾਂ ਦੀ ਮੌਤ ਕਿਵੇਂ ਹੋਈ, ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ 11 ਨਵੰਬਰ ਦੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।