- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਸਲਿਮ ਬਹੁਤਾਤ ਵਾਲੇ ਇਲਾਕਿਆਂ 'ਚ ਕਈ ਦੁਕਾਨਾਂ ਬੰਦ ਹੋ ਗਈਆਂ ਹਨ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਤੇ ਉੱਥੇ ਇਕੱਠੇ ਹੋਏ ਸਥਾਨਕ ਲੋਕ ਦੂਜੀ ਧਿਰ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਨ।

ਪੀਟੀਆਈ, ਜੈਪੁਰ : ਰਾਜਸਥਾਨ ਦੇ ਰਾਮਗੰਜ ਤੇ ਆਸਪਾਸ ਦੇ ਇਲਾਕਿਆਂ 'ਚ ਸ਼ਨਿਚਰਵਾਰ ਨੂੰ ਫਿਰਕੂ ਤਣਾਅ ਪੈਦਾ ਹੋ ਗਿਆ ਹੈ। ਦਰਅਸਲ, 29 ਸਤੰਬਰ ਨੂੰ ਸੁਭਾਸ਼ ਚੌਕ 'ਚ ਦੋ ਮੋਟਰਸਾਈਕਲਾਂ ਦੀ ਟੱਕਰ ਹੋ ਗਈ ਸੀ, ਜਿਸ ਤੋਂ ਬਾਅਦ ਸ਼ੁੱਕਰਵਾਰ ਦੇਰ ਰਾਤ ਉਨ੍ਹਾਂ 'ਚੋਂ ਇਕ ਮੋਟਰਸਾਈਕਲ 'ਤੇ ਸਵਾਰ ਲੋਕਾਂ ਦੇ ਗਰੁੱਪ ਨੇ ਦੂਜੇ ਬਾਈਕ ਸਵਾਰ ਇਕਬਾਲ ਦੀ ਕੁੱਟਮਾਰ ਕੀਤੀ। ਪੁਲਿਸ ਨੇ ਦੱਸਿਆ ਕਿ ਗੰਭੀਰ ਜ਼ਖਮੀ ਇਕਬਾਲ ਨੂੰ ਐੱਸਐੱਮਐੱਸ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।
ਮੁਸਲਿਮ ਬਹੁਤਾਤ ਵਾਲੇ ਇਲਾਕਿਆਂ 'ਚ ਕਈ ਦੁਕਾਨਾਂ ਬੰਦ
ਮੁਸਲਿਮ ਬਹੁਤਾਤ ਵਾਲੇ ਇਲਾਕਿਆਂ 'ਚ ਕਈ ਦੁਕਾਨਾਂ ਬੰਦ ਹੋ ਗਈਆਂ ਹਨ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਤੇ ਉੱਥੇ ਇਕੱਠੇ ਹੋਏ ਸਥਾਨਕ ਲੋਕ ਦੂਜੀ ਧਿਰ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਨ।
ਵਾਧੂ ਬਲ ਤਾਇਨਾਤ
ਪੁਲਿਸ ਨੇ ਕਿਹਾ ਕਿ ਇਲਾਕੇ ਦੇ ਆਲੇ-ਦੁਆਲੇ ਵਾਧੂ ਬਲ ਤਾਇਨਾਤ ਕੀਤੇ ਗਏ ਹਨ ਤੇ ਤਣਾਅ ਘਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਤਣਾਅ ਦੇ ਮੱਦੇਨਜ਼ਰ ਰਾਮਗੰਜ, ਸੁਭਾਸ਼ ਚੌਕ ਤੇ ਆਸਪਾਸ ਦੇ ਇਲਾਕਿਆਂ ਵਿੱਚ ਦੁਕਾਨਾਂ ਬੰਦ ਕਰ ਦਿੱਤੀਆਂ ਗਈਆਂ ਹਨ।