}ਫੋਟੋ;38

ਕੈਪਸ਼ਨ

ਬੀਬੀ ਰਾਜਿੰਦਰ ਕੌਰ ਭੱਠਲ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ।

ਦਾਅਵਾ

- ਨਗਰ ਪੰਚਾਇਤ ਚੋਣਾਂ ਵਿਚ ਕਾਂਗਰਸ ਪਾਰਟੀ ਕਰੇਗੀ ਹੂੰਝਾ ਫੇਰ ਜਿੱਤ ਪ੍ਰਾਪਤ

ਸ਼ੰਭੂ ਗੋਇਲ, ਲਹਿਰਾਗਾਗਾ

'ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਨੂੰ ਆਰਥਿਕ ਪੱਖਂੋ ਪਿਛਲੀ ਕਤਾਰ ਵਿਚ ਲਿਆ ਖੜ੍ਹਾ ਕਰ ਦਿੱਤਾ ਹੈ।' ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਕਿਸਾਨ ਸੈੱਲ ਦੇ ਸੂਬਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਰਿੰਪੀ ਦੇ ਭਰਾ ਦੇ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਭੱਠਲ ਨੇ ਕਿਹਾ 10 ਸਾਲਾਂ ਵਿਚ ਅਕਾਲੀ ਭਾਜਪਾ ਨੇ ਕੋਈ ਵੀ ਵਿਕਾਸ ਦਾ ਕੰਮ ਨਹੀਂ ਕੀਤਾ। ਹੁਣ ਕੈਪਟਨ ਸਰਕਾਰ ਪੰਜਾਬ ਨੂੰ ਦੁਬਾਰਾ ਲੀਹ 'ਤੇ ਲਿਆਵੇਗੀ ਜਿਸ ਨੂੰ ਕੁਝ ਸਮਾਂ ਲੱਗੇਗਾ। ਉਨ੍ਹਾਂ ਜੀਐੱਸਟੀ ਦਾ ਬਣਦਾ ਹਿੱਸਾ ਮੋਦੀ ਸਰਕਾਰ ਵੱਲੋਂ ਰੋਕਣ ਦੀ ਵੀ ਆਲੋਚਨਾ ਕਰਦਿਆਂ ਕਿਹਾ ਕਿ ਮੋਦੀ ਅਤੇ ਬਾਦਲ ਰਲ਼ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੇ ਹਨ, ਜਿਸ ਦਾ ਸਬੂਤ ਜੀਐੱਸਟੀ ਦਾ 3500 ਕਰੋੜ ਰੁਪਏ ਰੋਕਣਾ ਜਿਸ ਨਾਲ ਪੰਜਾਬ ਵਿਚ ਵਿਕਾਸ ਕਾਰਜ ਵੀ ਪ੍ਰਭਾਵਿਤ ਹੋਏ ਹਨ ਅਤੇ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ਵਿਚ ਮੁਸ਼ਕਲ ਆ ਰਹੀ ਹੈ। ਭੱਠਲ ਨੂੰ ਜਦੋਂ ਸੰਗਰੂਰ ਲੋਕ ਸਭਾ ਚੋਣ ਲੜਨ ਬਾਰੇ ਸਵਾਲ ਪੁੱਿਛਆ ਗਿਆ ਤਾਂ ਉਨ੍ਹਾਂ ਕਿਹਾ ਜੇ ਹਾਈ ਕਮਾਨ ਨੇ ਚੋਣ ਲੜਨ ਲਈ ਕਿਹਾ ਤਾਂ ਉਹ ਜ਼ਰੂਰ ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਚੋਣਾਂ ਵਿਚ ਕਾਂਗਰਸ ਪਾਰਟੀ ਵਿਰੋਧੀਆਂ ਦਾ ਬਿਸਤਰਾ ਗੋਲ ਕਰ ਦੇਵੇਗੀ।

ਇਸ ਮੌਕੇ ਸਨਮੀਕ ਸਿੰਘ ਹੈਨਰੀ, ਗੁਰਲਾਲ ਸਿੰਘ ਕੌਂਸਲਰ, ਅਨਿਲ ਕੁਮਾਰ ਮੱਟੂ, ਕਿਰਪਾਲ ਸਿੰਘ ਨਾਥਾ ਕੌਂਸਲਰ, ਕੁਲਦੀਪ ਸਿੰਘ ਚੂੜਲ, ਜੀਵਨ ਕੁਮਾਰ ਰੱਬੜ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਚਰਨਜੀਤ ਸ਼ਰਮਾ ਪ੍ਰਧਾਨ ਸ਼ੈਲਰ ਐਸੋਸੀਏਸ਼ਨ, ਪ੍ਰਵੀਨ ਰੋਡਾ, ਦਰਸ਼ਨ ਸਰਾਓ ਲੇਹਲਾਂ, ਰਾਜਾ ਚੰਡੀਗੜ੍ਹੀਆ, ਬੀਰਬਲ ਪ੍ਰਧਾਨ ਘੋੜੇਨਬ, ਗੁਰਪ੍ਰੀਤ ਸਿੰਘ ਘੋੜੇਨਬ ਅਤੇ ਵੱਡੀ ਗਿਣਤੀ ਵਿਚ ਪੁਲਸ ਪ੍ਰਸ਼ਾਸਨ ਵੀ ਮੌਜੂਦ ਸੀ।