ਪੱਤਰ ਪ੫ੇਰਕ, ਭੀਖੀ : ਨਗਰ ਪੰਚਾਇਤ ਚੋਣਾਂ ਨੂੰ ਮੁੱਖ ਰੱਖਦੇ ਹੋਏ ਕਿਸੇ ਅਣਸੁਖਾਵੀਂ ਘਟਨਾ ਵਾਪਰਨ ਦੇ ਡਰੋਂ ਭੀਖੀ ਪੁਲਸ ਨੇ ਸ਼ਹਿਰ ਵਾਸੀਆਂ ਨੂੰ ਅਸਲਾ ਜਮ੍ਹਾਂ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਸੰਬੰਧੀ ਥਾਣਾ ਮੁਖੀ ਭੀਖੀ ਪਰਮਜੀਤ ਸਿੰਘ ਸੰਧੂ ਨੇ ਕਿਹਾ ਕਿ ਸ਼ਹਿਰ ਵਾਸੀ 2 ਦਿਨਾਂ ਦੇ ਅੰਦਰ ਆਪਣਾ ਅਸਲਾ ਥਾਣਾ ਭੀਖੀ ਵਿਖੇ ਜਮ੍ਹਾਂ ਕਰਵਾ ਦੇਣ। ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਚੋਣਾਂ ਦੌਰਾਨ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ। ਕਿਸੇ ਵੀ ਵਿਅਕਤੀ ਨੂੰ ਸ਼ਾਂਤੀ ਭੰਗ ਕਰਨ ਦੀ ਇਜ਼ਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਹਰ ਹਾਲਾਤ ਵਿਚ ਕਾਨੂੰਨ ਵਿਵਸਥਾ ਬਰਕਰਾਰ ਰੱਖੀ ਜਾਵੇਗੀ।