ਬੂਟਾ ਸਿੰਘ ਚੌਹਾਨ, ਸੰਗਰੂਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਸਨਮਾਨ 16 ਦਸੰਬਰ ਨੂੰ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਸਵੇਰੇ 10 ਵਜੇ ਕੀਤਾ ਜਾਵੇਗਾ। ਇਸ ਮੌਕੇ ਮੈਂਬਰ ਰਾਜ ਸਭਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਵੀ ਮੌਜੂਦ ਹੋਣਗੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੇਜਾ ਸਿੰਘ ਕਮਾਲਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਉਨ੍ਹਾਂ ਸਮੁੱਚੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸਨਮਾਨ ਸਮਾਰੋਹ ਵਿਚ ਸ਼ਿਰਕਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਐੱਸਜੀਪੀਸੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਤਗੁਰ ਸਿੰਘ ਨਮੋਲ, ਮੈਨੇਜਰ ਮਨਪ੍ਰੀਤ ਸਿੰਘ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਪਰਮਜੀਤ ਕੌਰ ਵਿਰਕ, ਸੱਜਣ ਸਿੰਘ ਤੋਂ ਇਲਾਵਾ ਗੁਰਮੀਤ ਸਿੰਘ ਜੌਹਲ ਵੀ ਮੌਜੂਦ ਸਨ।

ਫੋਟੋ;11

ਕੈਪਸ਼ਨ; ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਮੌਕੇ ਜਥੇਦਾਰ ਤੇਜਾ ਸਿੰਘ ਕਮਾਲਪੁਰ ਅਤੇ ਹੋਰ।

----------------