ਪੰਜਾਬ ਸਰਕਾਰ ਨੇ ਇਨਸਾਫ਼ ਮੋਰਚੇ ਦੀਆਂ ਮੰਗਾਂ ਕੀਤੀਆਂ ਪ੫ਵਾਨ : ਦਾਦੂਵਾਲ

7 ਦਸੰਬਰ ਨੂੰ ਸ੫ੀ ਅਖੰਡ ਪਾਠ ਪ੫ਕਾਸ਼ ਕਰਕੇ 9 ਨੂੰ ਕੀਤੀ ਜਾਵੇਗੀ ਮੋਰਚੇ ਦੀ ਸਮਾਪਤੀ,

ਭੋਗ ਉਪਰੰਤ ਪੰਜਾਬ ਸਰਕਾਰ ਮੰਗਾਂ ਪ੫ਵਾਨ ਕਰਨ ਦਾ ਕਰੇਗੀ ਐਲਾਨ

ਹਰਪ੫ੀਤ ਸਿੰਘ ਚਾਨਾ/ਅਮਨ ਗੁਲਾਟੀ, ਫ਼ਰੀਦਕੋਟ : ਦਾਣਾ ਮੰਡੀ ਬਰਗਾੜੀ ਵਿਖੇ ਲੱਗੇ ਇਨਸਾਫ਼ ਮੋਰਚੇ ਦੇ ਆਗੂ ਸੰਤ ਬਲਜੀਤ ਸਿੰਘ ਦਾਦੂਵਾਲ ਅਤੇ ਭਾਈ ਧਿਆਨ ਸਿੰਘ ਮੰਡ ਨੇ ਦੱਸਿਆ ਕਿ ਪੰਜਾਬ ਸਰਕਾਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਅਤੇ ਗੋਲ਼ੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਉਕਤ ਮੰਗਾਂ ਮੰਨਣ ਲਈ ਤਿਆਰ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਦੋ ਦਿਨਾਂ 'ਚ ਪੰਜਾਬ ਸਰਕਾਰ ਦਾ ਕੋਈ ਨੁਮਾਇੰਦਾ ਮੋਰਚੇ 'ਚ ਆ ਕੇ ਮੰਗਾਂ ਮੰਨਣ ਦਾ ਐਲਾਨ ਕਰੇਗਾ। ਉਨ੍ਹਾਂ ਦੱਸਿਆ ਕਿ 7 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਹੋਣਗੇ, ਜਿਸ ਦੇ ਭੋਗ ਮੌਕੇ 9 ਦਸੰਬਰ ਦਿਨ ਐਤਵਾਰ ਨੂੰ ਚੜ੍ਹਦੀ ਕਲਾ ਦੇ ਜੈਕਾਰਿਆਂ ਦੀ ਗੂੰਜ ਦੌਰਾਨ ਪੰਜਾਬ ਸਰਕਾਰ ਦਾ ਕੋਈ ਨੁਮਾਇੰਦਾ ਉਕਤ ਮੰਗਾਂ ਮੰਨਣ ਦਾ ਐਲਾਨ ਕਰੇਗਾ। ਉਨ੍ਹਾਂ ਕਿਹਾ ਕਿ ਮੋਰਚੇ ਦੇ ਪਹਿਲੇ ਦਿਨ ਹੀ ਐਲਾਨ ਕੀਤਾ ਸੀ ਕਿ ਸਰਕਾਰ ਨੂੰ ਸਿੱਖ ਕੌਮ ਦੀਆਂ ਤਿੰਨੇ ਮੰਗਾਂ ਮੰਨੇ ਜਾਣ ਦਾ ਐਲਾਨ ਬਰਗਾੜੀ ਦੀ ਧਰਤੀ 'ਤੇ ਆ ਕੇ ਮੋਰਚੇ ਵਾਲੇ ਸਥਾਨ 'ਤੇ ਹੀ ਕਰਨਾ ਪਵੇਗਾ। ਭਾਈ ਬਲਜੀਤ ਸਿੰਘ ਦਾਦੂਵਾਲ ਨੇ ਸੰਗਤਾਂ ਨੂੰ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਅੱਜ ਤਕ ਘੱਟ ਗਿਣਤੀਆਂ ਅਤੇ ਖ਼ਾਸਕਰ ਸਿੱਖਾਂ ਤੇ ਸਮੇਂ ਦੀਆਂ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਜ਼ੁਲਮਾਂ ਦੀ ਦਾਸਤਾਨ ਬੜੀ ਲੰਮੀ ਹੈ। ਪ੍ਰੰਤੂ ਸਿੱਖਾਂ ਦਾ ਉਸ ਗੁਰੂ ਅਤੇ ਸੱਚਾਈੇ ਉਪਰ ਭਰੋਸਾ ਹੈ ਇਸ ਕਰਕੇ ਸੱਚ ਨੂੰ ਇਨਸਾਫ਼ ਮਿਲ ਰਿਹਾ ਹੈ ਅਤੇ ਬੇਇਨਸਾਫ਼ੀਆਂ ਅਤੇ ਅਜਿਹੇ ਅਸਹਿ ਜ਼ੁਲਮ ਕਰਨ ਵਾਲੇ ਲੋਕ ਆਪਣੇ ਗੁਨਾਹਾਂ ਦੀ ਸਜ਼ਾ ਇੱਥੇ ਹੀ ਭੁਗਤ ਰਹੇ ਹਨ ਅਤੇ ਜਿਨ੍ਹਾਂ ਨੂੰ ਸਮੇਂ ਦੀਆਂ ਸਰਕਾਰਾਂ ਨੇ ਉਨ੍ਹਾਂ ਵੱਲੋਂ ਕੀਤੇ ਜ਼ੁਲਮਾਂ ਦੀ ਸਜ਼ਾ ਨਾ ਦਿੱਤੀ ਉਹ ਪ੍ਰਮਾਤਮਾ ਦੀ ਦਰਗਾਹ 'ਚ ਕਦੇ ਬਖ਼ਸ਼ੇ ਨਹੀਂ ਜਾਣਗੇ। ਜ਼ਿਕਰਯੋਗ ਹੈ ਕਿ ਪਿਛਲੇ 189 ਦਿਨਾਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਅਤੇ ਗੋਲ਼ੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਭਾਈ ਧਿਆਨ ਸਿੰਘ ਮੰਡ ਅਤੇ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਹੇਠ ਦਾਣਾ ਮੰਡੀ ਬਰਗਾੜੀ ਵਿਖੇ ਲੱਗੇ ਇਨਸਾਫ਼ ਮੋਰਚੇ ਦੀ ਸਮਾਪਤੀ ਦਾ ਐਲਾਨ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੋਰਚੇ ਦੌਰਾਨ ਦੇਸ਼ ਵਿਦੇਸ਼ ਤੋਂ ਸਿਆਸੀ ਪਾਰਟੀਆਂ, ਧਾਰਿਮਕ ਜਥੇਬੰਦੀਆਂ, ਸਮਾਜਸੇਵੀ ਸੰਸਥਾਵਾਂ, ਹਿੰਦੂ, ਸਿੱਖ, ਮੁਸਲਮਾਨ ਸਮੇਤ ਅਨੇਕਾਂ ਧਰਮਾਂ ਨਾਲ ਸਬੰਧਤ ਸ਼ਖਸੀਅਤਾਂ ਨੇ ਸ਼ੰਘਰਸ 'ਚ ਸਾਥ ਦਿੱਤਾ। ਉਨ੍ਹਾਂ ਭੋਗ ਮੌਕੇ ਸੰਗਤਾਂ ਨੂੰ ਵੱਧ ਤੋਂ ਵੱਧ ਪੁੱਜਣ ਦੀ ਅਪੀਲ ਕੀਤੀ ਹੈ। ਇਸ ਮੌਕੇ ਜਸਕਰਨ ਸਿੰਘ , ਕਾਹਨ ਸਿੰਘ ਵਾਲਾ, ਬਲਦੇਵ ਸਿੰਘ ਖਾਲਸਾ, ਹਰਮਿੰਦਰ ਸਿੰਘ ਖਾਲਸਾ, ਬੂਟਾ ਸਿੰਘ ਜੋਧਪੂਰੀ, ਰਮਨਦੀਪ ਸਿੰਘ ਭੰਗਚੜੀ, ਸੁਰਜੀਤ ਸਿੰਘ ਜੱਥੇਦਾਰ, ਧਰਮ ਸਿੰਘ ਆਦਿ ਹਾਜ਼ਰ ਸਨ।

----------------------------

06ਐਫਡੀਕੇ 123:-ਸੰਗਤਾਂ ਨੂੰ ਸਬੰਧਨ ਕਰਦੇ ਹੋਏ ਭਾਈ ਬਲਜੀਤ ਸਿੰਘ ਦਾਦੂਵਾਲ ਭਾਈ ਧਿਆਨ ਸਿੰਘ ਮੰਡ।