ਸੁਰਜੀਤ ਸਿੰਘ, ਲਾਲੜੂ :

ਸਰਬਜੀਤ ਸਿੰਘ ਬੈਦਵਾਨ ਨੂੰ ਮੁੜ ਭਾਜਪਾ ਵਿਚ ਸ਼ਾਮਲ ਕਰ ਲਿਆ ਗਿਆ ਹੈ। ਪਾਰਟੀ ਵਿਚ ਉਨ੍ਹਾਂ ਦਾ ਭਾਜਪਾ ਜ਼ਿਲ੍ਹਾ ਮੋਹਾਲੀ ਦੇ ਉਪ ਪ੫ਧਾਨ ਐਡਵੋਕੇਟ ਮੁਕੇਸ਼ ਗਾਂਧੀ ਅਤੇ ਯੁਵਾ ਮੋਰਚਾ ਮੰਡਲ ਲਾਲੜੂ ਦੇ ਪ੫ਧਾਨ ਰਾਜੇਸ਼ ਰਾਣਾ ਨੇ ਸਵਾਗਤ ਕਰਦਿਆਂ ਕਿਹਾ ਕਿ ਬੈਦਵਾਨ ਦੀਆਂ ਸੇਵਾਵਾਂ ਨੂੰ ਦੇਖਦਿਆਂ ਮੁੜ ਪਾਰਟੀ ਵਿਚ ਸ਼ਾਮਲ ਕੀਤਾ ਗਿਆ ਹੈ ਅਤੇ ਉਹ ਹੁਣ ਪਾਰਟੀ ਨੂੰ ਅੱਗੇ ਲੈ ਕੇ ਜਾਣ ਲਈ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਸਰਬਜੀਤ ਸਿੰਘ ਬੈਦਵਾਨ ਨੇ ਦੱਸਿਆ ਕਿ ਪਾਰਟੀ ਹਾਈ ਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਨ੍ਹਾਂ ਦੀ ਭਾਜਪਾ ਵਿਚ ਮੁੜ ਵਾਪਸੀ ਹੋਈ ਹੈ। ਇਸ ਲਈ ਉਹ ਹਾਈ ਕਮਾਂਡ ਦੇ ਧੰਨਵਾਦੀ ਹਨ ਅਤੇ ਉਹ ਪਾਰਟੀ ਦੀ ਬਿਹਤਰੀ ਲਈ ਤਨ-ਮਨ ਨਾਲ ਸੇਵਾ ਕਰਨਗੇ। ਜ਼ਿਕਰਯੋਗ ਹੈ ਕਿ ਸਰਬਜੀਤ ਸਿੰਘ ਬੈਦਵਾਨ ਨੂੰ ਕੁਝ ਸਮਾਂ ਪਹਿਲਾਂ ਪਾਰਟੀ ਤੋਂ ਕੱਢ ਦਿੱਤਾ ਗਿਆ ਸੀ।

08ਸੀਐਚਡੀ925ਪੀ

ਸਰਬਜੀਤ ਸਿੰਘ ਬੈਦਵਾਨ ਨੂੰ ਪਾਰਟੀ ਵਿਚ ਸ਼ਾਮਲ ਕਰਦੇ ਹੋਏ ਭਾਜਪਾ ਆਗੂ।