ਪੀਟੀਸੀ ਦੇ ਐੱਮਡੀ ਰਵਿੰਦਰ ਨਰਾਇਣ ਦਾ ਵੀ ਨਾਂ

ਗੁਰਤੇਜ ਸਿੰਘ ਸਿੱਧੂ, ਬਿਠੰਡਾ : ਪੰਜਾਬ ਦੇ ਵਿੱਤ ਮੰਤਰੀ ਮਨਪ੫ੀਤ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਜੈਜੀਤ ਜੌਹਲ ਨੇ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ ਤੇ ਪੀਟੀਸੀ ਦੇ ਐੱਮਡੀ ਰਵਿੰਦਰਾ ਨਰਾਇਣ ਖ਼ਿਲਾਫ਼ ਬਿਠੰਡੇ ਦੀ ਅਦਾਲਤ ਵਿਚ ਮਾਣਹਾਨੀ ਦਾ ਕੇਸ ਦਾਇਰ ਕਰ ਦਿੱਤਾ ਹੈ। ਉਨ੍ਹਾਂ ਆਪਣੇ ਵਕੀਲ ਰਾਹੀ ਜੁਡੀਸ਼ੀਅਲ ਮੈਜਿਸਟ੫ੇਟ ਬਿਠੰਡਾ ਵਿਜੇ ਡੱਡਵਾਲ ਦੀ ਅਦਾਲਤ ਵਿਚ ਉਕਤ ਆਗੂਆਂ ਖ਼ਿਲਾਫ਼ ਅਪਰਾਧਿਕ ਕੇਸ ਦਾਇਰ ਕੀਤਾ। ਉਨ੍ਹਾਂ ਇਹ ਕੇਸ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਅਕਾਲੀ ਆਗੂਆਂ ਵੱਲੋਂ ਜੈਜੀਤ ਜੌਹਲ 'ਤੇ 'ਜੋਜੋ' ਟੈਕਸ ਵਸੂਲਣ ਦੇ ਦੋਸ਼ ਲਾਉਣ ਖ਼ਿਲਾਫ਼ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਉਕਤ ਅਕਾਲੀ ਆਗੂਆਂ ਨੇ ਦੋਸ਼ ਲਾਇਆ ਸੀ ਕਿ ਬਿਠੰਡੇ ਦੇ ਲੋਕਾਂ ਨੂੰ ਹੁਣ 'ਜੋਜੋ' ਟੈਕਸ ਦੇਣਾ ਪੈ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸਿਆਸਤ ਕਾਫੀ ਗਰਮਾ ਗਈ ਸੀ। ਅਕਾਲੀ ਦਲ ਦੇ ਪ੫ਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮਾਮਲੇ ਨੂੰ ਲੈ ਕੇ ਰਿਫਾਇਨਰੀ ਦਾ ਦੌਰਾ ਵੀ ਕੀਤਾ ਸੀ।

ਜੈਜੀਤ ਜੌਹਲ ਨੇ ਕਿਹਾ ਕਿ ਅਕਾਲੀ ਆਗੂਆਂ ਨੇ ਸਾਜ਼ਿਸ਼ ਤਹਿਤ ਉਨ੍ਹਾਂ ਨੂੰ ਬਦਨਾਮ ਕਰਨ ਲਈ ਅਜਿਹੇ ਬੇਬੁਨਿਆਦ ਦੋਸ਼ ਲਾਏ ਜੋ ਇਕ ਜ਼ਿੰਮੇਵਾਰ ਆਗੂ ਨੂੰ ਨਹੀਂ ਲਾਉਣੇ ਚਾਹੀਦੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਆਪਣੀ ਡੁਬਦੀ ਬੇੜੀ ਨੂੰ ਬਚਾਉਣ ਲਈ ਅਜਿਹੀ ਝੂਠੀ ਬਿਆਨਬਾਜ਼ੀ ਕੀਤੀ ਜਿਸ ਤੋਂ ਬਾਅਦ ਜਵਾਬ ਦੇਣ ਲਈ ਉਕਤ ਆਗੂਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਪਰ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ। ਇਸ ਤੋਂ ਬਾਅਦ ਵੀਰਵਾਰ ਨੂੰ ਅਕਾਲੀ ਆਗੂਆਂ ਖ਼ਿਲਾਫ਼ ਉਨ੍ਹਾਂ ਨੇ ਅਦਾਲਤ ਵਿਚ ਧਾਰਾ 499, 500, 501 ਤੇ 34 ਆਈਪੀਸੀ ਤਹਿਤ ਕੇਸ ਦਾਇਰ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 10 ਕਰੋੜ ਦੇ ਹਰਜਾਨੇ ਦਾ ਕੇਸ ਵੀ ਜਲਦੀ ਹੀ ਕੀਤਾ ਜਾਵੇਗਾ ਜਿਸ ਦੀ ਫਾਈਲ ਤਿਆਰ ਕਰਵਾ ਲਈ ਗਈ ਹੈ।

-------------------

ਫੋਟੋ-ਬੀਟੀਆਈ-22ਪੀ।

ਕੈਪਸ਼ਨ-ਕੇਸ ਦਾਇਰ ਕਰਨ ਬਾਅਦ ਅਦਾਲਤ 'ਚੋਂ ਬਾਹਰ ਆਉਦੇ ਹੋਏ ਜੈਜੀਤ ਜੌਹਲ। ਪੰਜਾਬੀ ਜਾਗਰਣ