ਜੇਐੱਨਐੱਨ, ਕੋਲਕਾਤਾ : ਹਿੰਦੂ ਸੰਗਠਨ ਹਿੰਦੂ ਸੰਹਤੀ ਨੇ ਸਿਆਲਦਾਹ ਸਟੇਸ਼ਨ ਦਾ ਨਾਂ ਬਦਲ ਕੇ ਸ਼ਿਆਮਾ ਪ੍ਰਸਾਦ ਮੁਖਰਜੀ ਸਟੇਸ਼ਨ ਕਰਨ ਦੀ ਮੰਗ ਕੀਤੀ ਹੈ। ਇਸ ਨੂੰ ਲੈ ਕੇ ਹਿੰਦੂ ਸੰਹਤੀ ਵੱਲੋਂ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਤੇ ਰੇਲ ਮੰਤਰੀ ਨੂੰ ਪੱਤਰ ਭੇਜਿਆ ਗਿਆ ਹੈ। ਖ਼ਾਸ ਗੱਲ ਇਹ ਹੈ ਕਿ ਸੰਹਤੀ ਦੀ ਇਸ ਮੰਗ ਨੂੰ ਭਾਜਪਾ ਦੀ ਵੀ ਹਮਾਇਤ ਹਾਸਿਲ ਹੈ। ਪ੍ਰਦੇਸ਼ ਭਾਜਪਾ ਪ੍ਰਧਾਨ ਦਿਲੀਪ ਘੋਸ਼ ਨੇ ਦੱਸਿਆ ਕਿ ਸ਼ਿਆਮਾ ਪ੍ਰਸਾਦ ਦੇ ਯੋਗਦਾਨ ਨੂੰ ਵੇਖਦੇ ਹੋਏ ਸਟੇਸ਼ਨ ਦਾ ਨਾਂ ਉਨ੍ਹਾਂ ਦੇ ਨਾਂ 'ਤੇ ਰੱਖਿਆ ਜਾਣਾ ਸਹੀ ਹੋਵੇਗਾ।