ਚੰਡੀਗੜ੍ਹ- ਸੂਬੇ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਦੇ ਮੁਤਾਬਿਕ 31 ਦਸੰਬਰ ਤੋਂ ਪਹਿਲੇ ਹਰ ਹਾਲ 'ਚ ਚੋਣਾਂ ਕਰਵਾਈਆਂ ਜਾਣਗੀਆਂ। ਇਸ ਨੂੰ ਲੈ ਕੇ ਪੰਚਾਇਤ ਵਿਭਾਗ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ ਹੈ। ਜ਼ਿਕਰਯੋਗ ਹੈ ਕਿ ਪੰਜਾਬ 'ਚ 13 ਹਜ਼ਾਰ ਦੇ ਕਰੀਬ ਗ੍ਰਾਮ ਪੰਚਾਇਤਾਂ ਦੀ ਚੋਣ ਹੁੰਦੀ ਹੈ।