- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਕੇਬਾਜ਼ੀ -ਅੰਡਰ 17 ਵਰਗ ਦੇ ਮੁਕਾਬਲਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ -ਸਿੱਖਿਆ ਮੰਤਰੀ ਨੇ ਜੇਤੂ ਖਿਡਾਰੀਆਂ ਨੂੰ ਦਿੱਤੀ ਮੁੱਕੇਬਾਜ਼ੀ -ਅੰਡਰ 17 ਵਰਗ ਦੇ ਮੁਕਾਬਲਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ -ਸਿੱਖਿਆ ਮੰਤਰੀ ਨੇ ਜੇਤੂ ਖਿਡਾਰੀਆਂ ਨੂੰ ਦਿੱਤੀ ਮੁੱਕੇਬਾਜ਼ੀ -ਅੰਡਰ 17 ਵਰਗ ਦੇ ਮੁਕਾਬਲਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ -ਸਿੱਖਿਆ ਮੰਤਰੀ ਨੇ ਜੇਤੂ ਖਿਡਾਰੀਆਂ ਨੂੰ ਦਿੱਤੀ

ਮੁੱਕੇਬਾਜ਼ੀ
-ਅੰਡਰ 17 ਵਰਗ ਦੇ ਮੁਕਾਬਲਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
-ਸਿੱਖਿਆ ਮੰਤਰੀ ਨੇ ਜੇਤੂ ਖਿਡਾਰੀਆਂ ਨੂੰ ਦਿੱਤੀ ਵਧਾਈ
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ :
ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਚੱਲ ਰਹੀਆਂ 63ਵੀਆਂ ਕੌਮੀ ਸਕੂਲ ਖੇਡਾਂ 'ਚ ਪੰਜਾਬ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਦੇਹਰਾਦੂਨ ਵਿਖੇ ਕੌਮੀ ਸਕੂਲ ਖੇਡਾਂ ਦੇ ਮੁੱਕੇਬਾਜ਼ੀ ਦੇ ਅੰਡਰ 17 ਵਰਗ 'ਚ ਮੁੰਡਿਆਂ ਤੇ ਕੁੜੀਆਂ ਦੇ ਮੁਕਾਬਲਿਆਂ 'ਚ ਪੰਜਾਬ ਦੇ ਮੁੱਕੇਬਾਜ਼ਾਂ ਨੇ 2 ਸੋਨੇ, 4 ਚਾਂਦੀ ਤੇ 2 ਕਾਂਸੀ ਦੇ ਤਮਗੇ ਜਿੱਤੇ।
ਸਿੱਖਿਆ ਮੰਤਰੀ ਨੇ ਕੌਮੀ ਸਕੂਲ ਖੇਡਾਂ 'ਚ ਪੰਜਾਬ ਦੇ ਖਿਡਾਰੀਆਂ ਦੇ ਬਿਹਤਰ ਪ੍ਰਦਰਸ਼ਨ ਲਈ ਖੇਡ ਵਿੰਗ ਤੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੇ ਖਿਡਾਰੀਆਂ 'ਤੇ ਮਾਣ ਹੈ ਜਿਨ੍ਹਾਂ ਨੇ ਕੌਮੀ ਸਕੂਲ ਖੇਡਾਂ 'ਚ ਚੰਗਾ ਪ੍ਰਦਰਸ਼ਨ ਕਰ ਕੇ ਸੂਬੇ ਦੇ ਨਾਂ ਰੋਸ਼ਨ ਕੀਤਾ ਹੈ। ਉਨ੍ਹਾਂ ਮੁੱਕੇਬਾਜ਼ਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਆਉਂਦੇ ਸਮੇਂ 'ਚ ਇਹ ਖਿਡਾਰੀ ਕੌਮਾਂਤਰੀ ਪੱਧਰ 'ਤੇ ਦੇਸ਼ ਦਾ ਨਾਂ ਰੋਸ਼ਨ ਕਰਨਗੇ।
ਸਿੱਖਿਆ ਵਿਭਾਗ ਦੇ ਖੇਡ ਵਿੰਗ ਦੇ ਸਟੇਟ ਆਰਗੇਨਾਈਜ਼ਰ ਸ੍ਰੀ ਰੁਪਿੰਦਰ ਰਵੀ ਨੇ ਦੱਸਿਆ ਕਿ ਦੇਹਰਾਦੂਨ ਵਿਖੇ ਅੰਡਰ 17 ਮੁੱਕੇਬਾਜ਼ੀ ਦੇ ਕੁੜੀਆਂ ਦੇ ਮੁਕਾਬਲਿਆਂ 'ਚ ਪੰਜਾਬ ਦੀ ਤਾਨਿਸ਼ਬੀਰ ਕੌਰ ਸੰਧੂ ਨੇ ਸੋਨੇ, ਸੰਦੀਪ ਕੌਰ, ਚਾਂਦਨੀ ਮਹਿਰਾ ਤੇ ਕੋਮਲਪ੍ਰੀਤ ਕੌਰ ਨੇ ਚਾਂਦੀ ਤੇ ਦਿਕਸ਼ਾ ਰਾਜਪੂਤ ਨੇ ਕਾਂਸੀ ਦਾ ਤਮਗਾ ਜਿੱਤਿਆ। ਮੁੰਡਿਆਂ ਦੇ ਵਰਗ 'ਚ ਕੁਲਦੀਪ ਸਿੰਘ ਨੇ ਸੋਨੇ, ਅਕਾਸ਼ਦੀਪ ਸਿੰਘ ਨੇ ਚਾਂਦੀ ਤੇ ਪ੍ਰਤੀਮ ਨੇ ਕਾਂਸੀ ਦਾ ਤਮਗਾ ਜਿੱਤਿਆ।