ਫੋਟੋ -135 ਪੀ - ਸਿਵਲ ਹਸਪਤਾਲ ਜ਼ੇਰੇ ਇਲਾਜ ਚਮਨ ਸਿੰਘ।

-

ਮਲਕੀਤ ਭੱਟੀ, ਹੁਸ਼ਿਆਰਪੁਰ : ਹੁਸ਼ਿਆਰਪੁਰ-ਟਾਂਡਾ ਰੋਡ 'ਤੇ ਸਥਿਤ ਦੁਸਰਕੇ ਨੇੜੇ ਸੜਕ ਹਾਦਸੇ 'ਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਖ਼ਮੀ ਦੀ ਪਛਾਣ ਚਮਨ ਸਿੰਘ ਪੁੱਤਰ ਸਰੂਪ ਸਿੰਘ ਵਾਸੀ ਚੱਕਰਾਜੂ ਦੇ ਰੂਪ 'ਚ ਹੋਈ ਹੈ। ਜਾਣਕਾਰੀ ਦਿੰਦੇ ਹੋਏ ਹਸਪਤਾਲ 'ਚ ਜ਼ੇਰੇ ਇਲਾਜ ਚਮਨ ਸਿੰਘ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ 'ਤੇ ਹੁਸ਼ਿਆਰਪੁਰ ਵਾਲੇ ਪਾਸੇ ਨੂੰ ਜਾ ਰਿਹਾ ਸੀ ਤਾਂ ਟਾਂਡਾ ਵਾਲੇ ਪਾਸਿਓ ਆ ਰਹੀ ਕਾਰ ਨੇ ਉਸ ਨੂੰ ਪਿੱਛੋਂ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਸੜਕ 'ਤੇ ਡਿੱਗ ਗਿਆ ਤੇ ਗੰਭੀਰ ਜ਼ਖ਼ਮੀ ਹੋ ਗਿਆ। ਮੌਕੇ 'ਤੇ ਇਕੱਠੇ ਹੋਏ ਲੋਕਾਂ ਨੇ 108 'ਤੇ ਫੋਨ ਕਰਕੇ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ।