ਪੱਤਰ ਪ੫ੇਰਕ, ਮਾਨਸਾ : ਨਾਬਾਲਿਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ 'ਚ ਥਾਣਾ ਸਦਰ ਮਾਨਸਾ ਦੀ ਪੁਲਿਸ ਨੇ ਇੱਕ ਨੌਜਵਾਨ ਦੇ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸ਼ਹਿਰ ਮਾਨਸਾ ਦੇ ਇਕ ਲਾਗਲੇ ਪਿੰਡ 'ਚੋਂ ਇਕ ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਇਕ ਨਾਬਾਲਿਗਾ ਨੂੰ ਵਰਗਲਾ ਕੇ ਕਿੱਧਰੇ ਲੈ ਗਿਆ। ਇਸ ਸਬੰਧੀ ਸ਼ਿਕਾਇਤ ਮਿਲਣ 'ਤੇ ਥਾਣਾ ਸਦਰ ਮਾਨਸਾ ਦੀ ਪੁਲਿਸ ਨੇ ਉਸ ਲੜਕੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਜਾਰੀ ਕਰ ਦਿੱਤੀ ਹੈ।