ਬੇਦੀ ਕਾਲੇਵਾਲ, ਕੁਰਾਲੀ : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਥਾਨਕ ਮੋਰਿੰਡਾ ਰੋਡ ਤੇ ਸਥਿਤ ਸੰਤ ਨਿਰੰਕਾਰੀ ਭਵਨ ਵਿਖੇ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵੱਲੋਂ 16 ਦਸੰਬਰ ਦਿਨ ਐਤਵਾਰ ਨੂੰ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਮੁੱਖ ਸੇਵਾਦਾਰ ਜੀਐੱਲ ਆਨੰਦ ਨੇ ਦੱਸਿਆ ਕਿ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿਚ ਸਤਿਗੁਰ ਮਾਤਾ ਸੁਦੀਕਸ਼ਾ ਜੀ ਦੀ ਕਿਰਪਾ ਸਦਕਾ ਇਹ ਕੈਂਪ ਲਗਾਇਆ ਜਾ ਰਿਹਾ ਹੈ ਤਾਂ ਜੋ ਇਹ ਇਕੱਤਰ ਹੋਇਆ ਖ਼ੂਨ ਕਿਸੇ ਲੋੜਵੰਦ ਦੇ ਕੰਮ ਆ ਸਕੇ। ਉਨ੍ਹਾਂ ਦੱਸਿਆ ਕਿ ਖ਼ੂਨ ਇਕੱਤਰ ਕਰਨ ਲਈ ਪੀਜੀਆਈ ਚੰਡੀਗੜ੍ਹ ਅਤੇ ਸਰਕਾਰੀ ਮਲਟੀਸਪੈਸ਼ਲਿਸਟੀ ਹਸਪਤਾਲ ਸੈਕਟਰ 16 ਦੇ ਮਾਹਿਰ ਡਾਕਟਰਾਂ ਦੀ ਟੀਮ ਪੁੱਜ ਰਹੀ ਹੈ ਜੋ ਕਿ ਸਵੇਰੇ 8 ਵਜੇ ਤੋਂ ਲੈ ਕੇ ਬਾਅਦ ਦੁਪਹਿਰ 2 ਵਜੇ ਤਕ ਖ਼ੂਨ ਇਕੱਤਰ ਕਰੇਗੀ। ਇਸ ਖ਼ੂਨ ਦਾਨ ਕੈਂਪ ਦੌਰਾਨ ਖ਼ੂਨ ਦਾਨ ਕਰਨ ਵਾਲੇ ਵਿਆਕਤੀਆਂ ਅਤੇ ਹੋਰ ਸੰਗਤਾਂ ਲਈ ਲੰਗਰ ਦਾ ਵਿਸ਼ੇਸ਼ ਪ੫ਬੰਧ ਵੀ ਹੋਵੇਗਾ। ਇਸ ਮੌਕੇ ਉਨ੍ਹਾਂ ਇਲਾਕਾ ਨਿਵਾਸੀਆਂ ਅਤੇ ਸਵੈ ਇੱਛੁਕ ਖ਼ੂਨਦਾਨੀਆਂ ਨੂੰ ਇਸ ਕੈਂਪ ਰਾਹੀਂ ਵੱਧ ਤੋਂ ਵੱਧ ਖ਼ੂਨ ਦਾਨ ਕਰਨ ਦੀ ਅਪੀਲ ਕੀਤੀ।