ਪੱਤਰ ਪ੍ਰੇਰਕ, ਮੋਗਾ : ਥਾਣਾ ਸਿਟੀ ਮੋਗਾ ਪੁਲਿਸ ਵੱਲੋਂ ਦਾਣਾ ਮੰਡੀ ਮੋਗਾ ਕੋਲ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ 24 ਬੋਤਲਾਂ ਦੇਸੀ ਸ਼ਰਾਬ ਬਰਾਮਦ ਕਰਕੇ ਉਸ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਮੋਗਾ ਦੇ ਹੌਲਦਾਰ ਜੰਗੀਰ ਸਿੰਘ ਨੇ ਦੱਸਿਆ ਕਿ ਉਨਾਂ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਮੋਗਾ ਕੋਲ ਗਸ਼ਤ ਦੌਰਾਨ ਨਿਰਮਲ ਸਿੰਘ ਵਾਸੀ ਡਾਲਾ ਨੂੰ ਕਾਬੂ ਕਰਕੇ 24 ਬੋਤਲਾਂ ਸ਼ਰਾਬ ਦੇਸੀ ਮਾਰਕਾ ਮਾਲਵਾ ਬਰਾਮਦ ਕਰਕੇ ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।