ਸੁਖਵਿੰਦਰਜੀਤ ਸਿੰਘ ਬਹੋੜੂ, ਅੰਮਿ੫ਤਸਰ : ਬਹੁਜਨ ਸਮਾਜ ਪਾਰਟੀ ਦੀ ਹੰਗਾਮੀ ਮੀਟਿੰਗ ਰਛਪਾਲ, ਮਾਸਟਰ ਰਾਮ ਲੁਭਾਇਆ ਅਤੇ ਰੋਹਿਤ ਖੋਖਰ ਦੀ ਪ੫ਧਾਨਗੀ ਹੇਠ ਸਰਕਟ ਹਾਊਸ ਵਿਖੇ ਹੋਈ। ਇਸ ਮੌਕੇ ਅੰਮਿ੫ਤਸਰ ਦੇ ਪਿੰਡ ਅਚਿੰਤਕੋਟ ਵਿਚ ਦਲਿਤਾਂ 'ਤੇ ਹੋਏ ਅੱਤਿਆਚਾਰ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਤੇ ਬਾਕੀ ਦੋਸ਼ੀਆਂ ਨੂੰ ਫੜ ਕੇ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਪੀੜਤਾਂ ਦਾ ਇਲਾਜ ਕੀਤਾ ਜਾਵੇ ਨਹੀਂ ਤਾਂ ਬਹੁਜਨ ਸਮਾਜ ਪਾਰਟੀ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਵਿੱਿਢਆ ਜਾਵੇਗਾ। 23 ਜੂਨ ਦੇ ਧਰਨੇ ਸਬੰਧੀ ਡਿਊਟੀਆਂ ਵੀ ਲਾਈਆਂ ਗਈਆਂ। ਕੋਆਰਡੀਨੇਟਰ ਲੋਕ ਸਭਾ ਪ੫ਦੀਪ ਸਿੰਘ ਵਾਲੀਆ ਦੇ ਗ੫ਹਿ ਵਿਖੇ ਤਿੰਨ ਜ਼ੋਨ ਇੰਚਾਰਜਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।