ਰਵਿੰਦਰ ਆਨੰਦ, ਫਗਵਾੜਾ

ਮੁੱਖ ਸੰਸਦੀ ਸਕੱਤਰ ਸੋਮ ਪ੫ਕਾਸ਼ ਕੈਂਥ ਨੇ ਹਲਕਾ ਫਗਵਾੜਾ ਦੇ ਪਿੰਡਾਂ ਵਿਚ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਲਈ ਨਗਰ ਨਿਗਮ ਦਫ਼ਤਰ ਫਗਵਾੜਾ ਵਿਖੇ ਸਬੰਧਤ

ਵਿਭਾਗ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ਵੱਖ-ਵੱਖ ਪਿੰਡਾਂ ਨੂੰ ਸਾਲ 2012 ਤੋਂ 2015 ਤਕ ਜਾਰੀ ਹੋਈਆਂ ਗ੫ਾਂਟਾਂ ਦੇ ਇਸਤੇਮਾਲ ਦਾ ਜਾਇਜ਼ਾ ਲੈਣ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ। ਇਸ

ਮੌਕੇ ਸਰਵਣ ਸਿੰਘ ਕੁਲਾਰ ਮੈਂਬਰ ਸ਼੫ੋਮਣੀ ਗੁਰਦੁਆਰਾ ਪ੫ਬੰਧਕੀ ਕਮੇਟੀ ਤੇ ਚੇਅਰਮੈਨ ਮਾਰਕੀਟ ਕਮੇਟੀ ਫਗਵਾੜਾ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਕੈਂਥ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਵੱਖ-ਵੱਖ ਵਿਕਾਸ ਕੰਮਾਂ ਲਈ ਜਾਰੀ ਕੀਤੀਆਂ ਗ੫ਾਂਟਾਂ ਨੂੰ ਸਮੇਂ ਸਿਰ ਇਸਤੇਮਾਲ

ਕੀਤਾ ਜਾਵੇ ਅਤੇ ਵਿਕਾਸ ਕੰਮਾਂ 'ਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ ਅਤੇ ਐਸਡੀਐਮ ਫਗਵਾੜਾ ਨੂੰ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੁਆਲਿਟੀ

ਚੈਕਿੰਗ ਕਰਨ ਸਮੇਂ ਸਮੇਂ ਚੈਕਿੰਗ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸੰਪੂਰਨ ਤੇ ਨਿਰੰਤਰ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ 'ਚ ਹਲਕਾ ਫਗਵਾੜਾ ਦੇ 75 ਪਿੰਡਾਂ ਦੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 3 ਕਰੋੜ 79 ਲੱਖ 50 ਹਜ਼ਾਰ ਰੁਪਏ ਦੇ ਚੱੈਕ ਵੰਡੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਰਾਸ਼ੀ ਪਿੰਡਾਂ 'ਚ ਗੰਦੇ ਪਾਣੀ ਦੇ

ਨਿਕਾਸ, ਡੇਰੇ-ਢਾਣੀਆਂ ਨੂੰ ਜਾਂਦੇ ਰਸਤੇ ਪੱਕੇ ਕਰਨ, ਗਲੀਆਂ-ਨਾਲੀਆਂ ਬਣਾਉਣ ਲਈ, ਛੱਪੜਾਂ ਦੀ ਸਫਾਈ ਦੇ ਤਿਆਰੀ ਲਈ, ਸਕੂਲਾਂ ਵਿਚ ਕਮਰਿਆਂ ਦੀ ਉਸਾਰੀ ਲਈ ਅਤੇ ਪਿੰਡਾਂ ਦੀ ਗਲੀਆਂ ਵਿਚ ਇੰਟਰਲਾਕਿੰਗ ਟਾਇਲਾਂ ਲਾਉਣ ਲਈ ਖਰਚ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਗ੍ਰਾਂਟਾਂ ਤੋਂ ਇਲਾਵਾ ਹਲਕੇ ਦੇ 46 ਪਿੰਡਾਂ ਵਿਚ 1 ਕਰੋੜ 23 ਲੱਖ ਰੁਪਏ ਨਾਲ 703 ਲੈਟਰੀਨਾਂ ਬਣਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ 36 ਪਿੰਡਾਂ ਵਿਚ ਐਸਸੀ ਸ਼ਮਸ਼ਾਨਘਾਟਾਂ ਬਣਾਉਣ ਲਈ 55 ਲੱਖ 75 ਹਜ਼ਾਰ ਰੁਪਏ ਮੰਜ਼ੂਰ ਕੀਤੇ ਗਏ ਹਨ। ਕੈਂਥ ਨੇ ਦੱਸਿਆ ਕਿ 18 ਪਿੰਡਾਂ ਵਿਚ 24 ਲੱਖ 30 ਹਜ਼ਾਰ ਰੁਪਏ ਦੀ ਲਾਗਤ ਨਾਲ ਜਿੰਮ ਮਸ਼ੀਨਾਂ ਦਿੱਤੀਆਂ ਜਾ

ਰਹੀਆਂ ਹਨ ਅਤੇ ਜਿੰਮ ਬਣਾਉਣ ਲਈ ਕਮਰਿਆਂ ਦੀ ਉਸਾਰੀ ਕੀਤੀ ਜਾ ਰਹੀ ਹੈ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫਗਵਾੜਾ ਤੇ ਮੈਂਬਰ ਸ਼੫ੋਮਣੀ ਗੁਰਦੁਆਰਾ ਪ੫ਬੰਧਕੀ ਕਮੇਟੀ ਸਰਵਣ ਸਿੰਘ ਕੁਲਾਰ ਨੇ ਕਿਹਾ ਰਾਜ ਦੀ ਸ਼੫ੋਮਣੀ ਅਕਾਲੀ ਦਲ -ਭਾਜਪਾ ਗੱਠਜੋੜ ਦੀ ਸਰਕਾਰ ਨੇ ਪੰਜਾਬ ਦਾ

ਸੰਪੂਰਨ ਵਿਕਾਸ ਕੀਤਾ ਹੈ ਅਤੇ ਸੋਮ ਪ੫ਕਾਸ਼ ਕੈਂਥ ਦੀ ਅਗਵਾਈ ਵਿਚ ਹਲਕਾ ਫਗਵਾੜਾ ਨੇ ਵਿਕਾਸ ਦੀਆਂ ਨਵੀਂਆਂ ਮੰਜ਼ਿਲਾਂ ਛੂਹੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਅਤੇ ਪਿੰਡਾਂ ਦੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

ਇਸ ਤੋਂ ਬਾਅਦ ਨਗਰ ਨਿਗਮ ਫਗਵਾੜਾ ਦੇ ਵੱਖ-ਵੱਖ ਕੰਮਾਂ ਦਾ ਜਾਇਜ਼ਾ ਲੈਣ ਲਈ ਮੁੱਖ ਸੰਸਦੀ ਸਕੱਤਰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਸੋਮ ਪ੫ਕਾਸ਼ ਕੈਂਥ ਨੇ ਸ਼ੁੱਕਰਵਾਰ ਨਗਰ ਨਿਗਮ ਦਫ਼ਤਰ ਫਗਵਾੜਾ ਵਿਖੇ ਨਿਗਮ ਦੇ ਕੌਂਸਲਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ

ਸਰਵਣ ਸਿੰਘ ਕੁਲਾਰ ਚੇਅਰਮੈਨ ਮਾਰਕੀਟ ਕਮੇਟੀ ਫਗਵਾੜਾ ਤੇ ਮੈਂਬਰ ਸ਼੫ੋਮਣੀ ਗੁਰਦੁਆਰਾ ਪ੫ਬੰਧਕੀ ਕਮੇਟੀ, ਰਣਜੀਤ ਸਿੰਘ ਖੁਰਾਣਾ ਡਿਪਟੀ ਮੇਅਰ ਅਤੇ ਕਮਿਸ਼ਨਰ ਕਾਰਪੋਰੇਸ਼ਨ ਫਗਵਾੜਾ ਇਕਬਾਲ ਸਿੰਘ ਸੰਧੂ ਤੋਂ ਇਲਾਵਾ ਨਿਗਮ ਦੇ ਕੌਂਸਲਰ ਵੀ ਹਾਜ਼ਰ ਸਨ।

ਇਸ ਮੌਕੇ ਆਪਣੇ ਸੰਬੋਧਨ 'ਚ ਕੈਂਥ ਨੇ ਕਿਹਾ ਸ਼ਹਿਰ ਨੂੰ ਸਾਫ-ਸੁਥਰਾ ਬਣਾਉਣ 'ਚ ਸਾਨੂੰ ਸਾਰਿਆਂ ਨੂੰ ਰਲ ਕੇ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਹਾਜ਼ਰ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਆਪਣੇ-ਆਪਣੇ ਵਾਰਡ 'ਚ ਹੋਣ ਵਾਲੇ ਕੰਮਾਂ ਦੀ ਲਿਸਟ ਬਣਾ ਕੇ ਦੇਣ, ਤਾਂ ਜੋ ਉਨ੍ਹਾਂ ਨੂੰ ਨੇਪਰੇ ਚਾੜਨ ਦੀ ਸਾਰੀ ਕਾਰਵਾਈ ਸਮੇਂ ਸਿਰ ਮੁਕੰਮਲ ਕੀਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਸ਼ਹਿਰ 'ਚ ਹੋਏ ਨਜਾਇਜ਼ ਕਬਜ਼ਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਲਦੀ ਤੋਂ ਜਲਦੀ ਸਾਰੇ ਨਾਜਾਇਜ਼ ਕਬਜ਼ੇ ਹਟਾਏ ਜਾਣਗੇ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਗਰਮੀ ਦੇ ਮੌਸਮ 'ਚ ਸ਼ਹਿਰ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ, ਤਾਂ ਜੋ ਗਰਮੀ ਦੇ ਮੌਸਮ 'ਚ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਨਾ ਆਵੇ।

ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਫਗਵਾੜਾ 'ਚ ਨਵੇਂ ਸ਼ਾਮਲ ਹੋਏ ਇਲਾਕਿਆਂ 'ਚ ਅਜੇ ਬਹੁਤ ਕੁੱਝ ਹੋਣਾ ਬਾਕੀ ਹੈ। ਉਨ੍ਹਾਂ ਕਿਹਾ ਨਵੇਂ ਇਲਾਕਿਆਂ 'ਚ ਵਿਕਾਸ ਦੇ ਕੰਮ ਪਹਿਲ ਦੇ ਅਧਾਰ 'ਤੇ ਕੀਤੇ ਜਾਣਗੇ। ਸ਼ਹਿਰ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਫਗਵਾੜਾ ਨੂੰ ਪੰਜਾਬ ਦਾ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ।

ਇਸ ਮੌਕੇ ਇਕਬਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਕਾਰਪੋਰੇਸ਼ਨ ਫਗਵਾੜਾ, ਕੇਸ਼ਵ ਹਿੰਗੋਨੀਆ ਐਸਡੀਐਮ ਫਗਵਾੜਾ, ਲਸ਼ਕਰ ਸਿੰਘ ਬੀਡੀਪੀਓ ਅਤੇ ਓਮ ਪ੫ਕਾਸ਼ ਬਿੱਟੂ ਕੌਂਸਲਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਮੁਲਾਜ਼ਮ ਵੀ ਹਾਜ਼ਰ ਸਨ।