ਜਲੰਧਰ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰ ਪਿੰਡ ਜਲੰਧਰ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਕੂਲ ਦਾ ਸਾਲ 2012-13 ਸੈਸ਼ਨ ਦਾ ਨਤੀਜਾ 98 ਪ੍ਰਤੀਸ਼ਤ ਰਿਹਾ ਤੇ ਸਕੂਲ ਦੀ ਵਿਦਿਆਰਥਣ ਪਰਮਜੀਤ ਕੌਰ ਨੇ 86 ਪ੍ਰਤੀਸ਼ਤ ਅੰਕ ਹਾਸਲ ਕਰ ਸਕੂਲ 'ਚੋਂ ਪਹਿਲਾ ਸਥਾਨ, ਪੂਜਾ ਰਾਣੀ ਨੇ 80 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਜਾ ਸਥਾਨ ਤੇ ਸੀਮਾ ਰਾਣੀ ਨੇ 75 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ 'ਚੋਂ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਵਿਦਿਆਰਥਣਾਂ ਦੀ ਸਫਲਤਾ ਤੇ ਸਕੂਲ ਦਾ ਸ਼ਾਨਦਾਰ ਨਤੀਜਾ ਆਉਣ ਤੇ ਸਕੂਲ ਵਿਕਾਸ ਕਮੇਟੀ ਦੇ ਚੇਅਰਮੈਨ ਮੁਖਤਿਆਰ ਸਿੰਘ ਨੇ ਪਿ੍ਰੰ. ਪਰਮਿੰਦਰ ਸਿੰਘ ਤੇ ਕਲਾਸ ਇੰਚਾਰਜ ਸ੍ਰੀਮਤੀ ਰੋਮਾ ਕੌਲ ਸਮੇਤ ਸਕੂਲ ਸਟਾਫ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਰੀ ਮਿਹਨਤ ਲਈ ਸਕੂਲ ਦੇ ਸਟਾਫ ਮੈਂਬਰ ਤੇ ਵਿਦਿਆਰਥੀ ਵਧਾਈ ਦੇ ਪਾਤਰ ਹਨ।