ਪੱਤਰ ਪ੍ਰੇਰਕ, ਨਡਾਲਾ : ਸਮਾਜ ਵਿਚ ਗਿਰ ਰਹੀਆਂ ਨੈਤਿਕ ਕਦਰਾਂ-ਕੀਮਤਾਂ ਸਭ ਸੋਚਵਾਨ ਅਤੇ ਚਿੰਤਕ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਇਸ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਅਧਿਆਪਕ ਵਰਗ ਨੂੰ ਅੱਗੇ ਆਉਣ ਦੀ ਲੋੜ ਹੈ। ਉੱਘੇ ਸਿੱਖਿਆ ਸ਼ਾਸਤਰੀ ਅਤੇ ਪੰਜਾਬੀ ਚਿੰਤਕ ਗਲੋਬਲ ਮੰਚ ਦੇ ਪ੍ਰਧਾਨ ਡਾ. ਆਸਾ ਸਿੰਘ ਘੁੰਮਣ ਨੇ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸਿੱਖਿਆ ਵਿਭਾਗ ਅਤੇ ਸਾਰੇ ਸਿੱਖਿਆ ਬੋਰਡਾਂ ਨੂੰ ਬੇਨਤੀ ਪੱਤਰ ਲਿਖ ਰਹੇ ਹਨ ਕਿ ਹਰ ਸਕੂਲ ਵਿਚ ਘੱਟੋ-ਘੱਟ ਹਫਤੇ ਵਿਚ ਇਕ ਪੀਰੀਅਡ ਨੈਤਿਕ ਸਿੱਖਿਆ ਪੜ੍ਹਾਉਣ ਦਾ ਹੋਣਾ ਚਾਹੀਦਾ ਹੈ। ਇਸ ਲਈ ਜ਼ਰੂਰੀ ਹੈ ਕਿ ਪਹਿਲਾ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੇ ਨੈਤਿਕ-ਸਿੱਖਿਆ ਸੈਮੀਨਾਰ ਲਾਏ ਜਾਣ।¢ ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਚਿੰਤਕ ਮੰਚ ਵਲੋਂ ਨਿੱਜੀ ਸਕੂਲਾਂ ਦੇ ਅਧਿਆਪਕਾਂ ਦੇ ਸੈਮੀਨਾਰ ਲਗਾਉਣ ਦੀ ਯੋਜਨਾਬੰਦੀ ਕਰ ਰਹੇ ਹਨ।

ਕੈਪਸ਼ਨ-13ਕੇਪੀਟੀ3ਪੀ, ਡਾ. ਆਸਾ ਸਿੰਘ ਘੁੰਮਣ।