7654 ਅਧਿਆਪਕ ਜਥੇਬੰਦੀ ਨੇ ਫੂਕਿਆ ਸੂਬਾ ਸਰਕਾਰ ਦਾ ਪੁਤਲਾ
ਮੋਗਾ : 7654 ਅਧਿਆਪਕ ਜੱਥੇਬੰਦੀ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਸ਼ਹੀਦ ਪਾਰਕ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਅਤੇ ਸਰਕਾਰ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਪੁਤਲਾ ਫੂਕ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਨੇ ਕਿਹਾ ਕਿ ਮੋਗਾ ਚੋਣਾਂ ਸਮੇਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦਸੰਬਰ 2013 ਤੱਕ ਜਥੇਬੰਦੀ ਨਾਲ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ,
Publish Date: Sun, 01 Dec 2013 02:25 PM (IST)
Updated Date: Sun, 01 Dec 2013 06:29 PM (IST)

ਮੋਗਾ : 7654 ਅਧਿਆਪਕ ਜੱਥੇਬੰਦੀ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਸ਼ਹੀਦ ਪਾਰਕ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਅਤੇ ਸਰਕਾਰ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਪੁਤਲਾ ਫੂਕ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਨੇ ਕਿਹਾ ਕਿ ਮੋਗਾ ਚੋਣਾਂ ਸਮੇਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦਸੰਬਰ 2013 ਤੱਕ ਜਥੇਬੰਦੀ ਨਾਲ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਹੁਣ ਆਪਣੇ ਇਸ ਵਾਅਦੇ ਤੋਂ ਭੱਜ ਰਹੀ ਹੈ। ਇਸਦੇ ਰੋਸ ਵਜੋਂ ਹੀ ਅੱਜ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ ਹੈ ਤੇ ਭਵਿੱਖ 'ਚ ਸੂਬਾ ਕਮੇਟੀ ਦੇ ਸੱਦੇ 'ਤੇ 21 ਦਸੰਬਰ ਨੂੰ ਜਗਰਾਉਂ ਰੈਲੀ ਸਮੇਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਿਘਰਾਓ ਕੀਤਾ ਜਾਵੇਗਾ। ਇਸ ਮੌਕੇ ਬੋਲਦਿਆਂ ਜਥੇਬੰਦੀ ਦੇ ਜਨਰਲ ਸਕੱਤਰ ਬਲਜੀਤ ਸੇਖ਼ਾ ਨੇ ਕਿਹਾ ਕਿ ਅਧਿਆਪਕਾਂ ਨੂੰ ਰੈਗੂਲਰ ਨਾ ਕਰਨ ਅਤੇ ਇਸ ਸਬੰਧੀ ਨੋਟੀਿਫ਼ਕੇਸ਼ਨ ਨਾ ਜਾਰੀ ਕਰਨ ਦੇ ਵਿਰੋਧ ਵਿਚ ਮੁੱਖ ਮੰਤਰੀ ਦੀ ਹਰ ਫੇਰੀ 'ਤੇ ਪੂਰੇ ਪੰਜਾਬ ਵਿਚ ਵਿਰੋਧ ਕੀਤਾ ਜਾਵੇਗਾ। ਨਿਰਮਲ ਕੋਕਰੀ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਠੇਕਾ ਭਰਤੀ ਅਧਿਆਪਕਾਂ ਦਾ ਸ਼ੋਸਣ ਕਰਨਾ ਬੰਦ ਕਰੇ। ਇਸ ਮੌਕੇ ਬੁਲਾਰਿਆਂ ਨੇ ਵਿਸ਼ੇਸ ਰੂਪ ਵਿਚ ਕਿਹਾ ਕਿ ਮੋਦੀ ਦੀ ਮੋਗਾ ਰੈਲੀ ਦੌਰਾਨ ਉਹ ਪਰਿਵਾਰਾਂ ਸਮੇਤ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਨਗੇ। ਇਸ ਮੌਕੇ ਕੁਲਵਿੰਦਰ ਸਿੰਘ, ਮਨਦੀਪ ਮਹਿਤਾ, ਨਿਰਮਲ ਸਿੰਘ, ਗੁਰਪ੍ਰੀਤ ਸਿੰਘ, ਸਰਬਜੀਤ ਕੌਰ, ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ, ਨਿਧੀ, ਯੋਗਿਤਾ, ਮਿਨਾਕਸ਼ੀ, ਕੁਸ਼ਮਲਤਾ, ਨਵਕਿਰਨ, ਅਮਨਦੀਪ ਕੌਰ, ਕੈਪਟਨ ਰੂਪ ਚੰਦ, ਵੀਰਪਾਲ ਕੌਰ, ਵਿਪਨਦੀਪ, ਬਲਜਿੰਦਰ ਕੌਰ, ਹਰਸਿਮਰਨ ਸਿੰਘ ਆਦਿ ਹਾਜ਼ਰ ਸਨ।