ਯਤਿਨ ਸ਼ਰਮਾ, ਫਗਵਾੜਾ : ਐੱਨਆਰਆਈ ਵੈੱਲਫੇਅਰ ਸੁਸਾਇਟੀ ਸ਼ਹੀਦ ਬਾਬਾ ਦੀਪ ਸਿੰਘ ਜੀ ਬਾਬਾ ਫਤਿਹ ਸਿੰਘ ਨਗਰ ਫਗਵਾੜਾ ਦੀ ਇਕ ਵਿਸ਼ੇਸ਼ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਅਮਰਜੀਤ ਸਿੰਘ ਬਸੂਟਾ (ਕੈਨੇਡਾ) ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕੌਂਸਲਰ ਕੁਲਵਿੰਦਰ ਸਿੰਘ ਕਿੰਦਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ 25 ਦਸੰਬਰ ਨੂੰ ਬਾਬਾ ਫਤਿਹ ਸਿੰਘ ਨਗਰ ਗਲੀ ਨੰਬਰ 6 ਸੁਖਚੈਨਆਣਾ ਸਾਹਿਬ ਰੋਡ ਫਗਵਾੜਾ ਵਿਖੇ ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜਾਦਿਆਂ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਚੌਥੇ ਸਾਲਾਨਾ ਕੀਰਤਨ ਦਰਬਾਰ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਸਬੰਧੀ ਪ੍ਰਧਾਨ ਅਮਰਜੀਤ ਸਿੰਘ ਬਸੂਟਾ, ਚੇਅਰਮੈਨ ਠੇਕੇਦਾਰ ਅਮਰਜੀਤ ਸਿੰਘ, ਉਪ ਪ੍ਰਧਾਨ ਸੋਹਨ ਸਿੰਘ ਯੂਐੱਸਏ ਅਤੇ ਜਗਤਾਰ ਸਿੰਘ ਕੈਸ਼ੀਅਰ ਨੇ ਦੱਸਿਆ ਕਿ ਉਕਤ ਸਮਾਗਮ 25 ਦਸੰਬਰ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤਕ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਪੰਥ ਦੇ ਪ੍ਰਸਿੱਧ ਢਾਡੀ ਭਾਈ ਕਰਮ ਸਿੰਘ ਮੋਹਾਲੀ (ਫਿਰੌਜਪੁਰ) ਅਤੇ ਢਾਡੀ ਬਖਸ਼ੀਸ਼ ਸਿੰਘ ਰਾਣੀ ਬਲਾ ਅੰਮਿ੍ਰਤਸਰ ਤੋਂ ਇਲਾਵਾ ਰਾਗੀ ਜੱਥੇ ਭਾਈ ਗੁਰਮੁਖ ਸਿੰਘ ਹੁਸ਼ਿਆਰਪੁਰ, ਬਾਬਾ ਰਾਜਨ ਸਿੰਘ ਸ਼੍ਰੀ ਆਨੰਦਪੁਰ ਸਾਹਿਬ ਅਤੇ ਭਾਈ ਜਸਪਿੰਦਰ ਸਿੰਘ ਸ਼੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਸੰਗਤ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸੁਸਾਇਟੀ ਦੇ ਸਵਰਗਵਾਸੀ ਪ੍ਰਧਾਨ ਚੰਨਣ ਸਿੰਘ ਦੀ ਨਿੱਘੀ ਯਾਦ ਵਿਚ 18 ਸਾਲ ਤੋਂ ਘੱਟ ਉਮਰ ਦੇ ਲੜਕੇ ਲੜਕੀਆਂ ਦੀ ਦਸਤਾਰ ਬੰਦੀ ਕੀਤੀ ਜਾਵੇਗੀ। ਸਮਾਗਮ ਦੌਰਾਨ ਚਾਹ ਪਕੌੜੇ ਅਤੇ ਗੁਰੂ ਕੇ ਲੰਗਰ ਦੀ ਸੇਵਾ ਅਟੁਟ ਵਰਤਾਈ ਜਾਵੇਗੀ। ਇਸ ਮੋਕੇ ਸੁਸਾਇਟੀ ਦੇ ਸਰਪ੍ਰਸਤ ਜਰਨੈਲ ਸਿੰਘ ਜਸਵਾਲ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਕਪੂਰਥਲਾ), ਸਕੱਤਰ ਜਰਨੈਲ ਸਿੰਘ ਜੈਲਾ, ਹਰਭਜਨ ਸਿੰਘ ਕਲੇਰ, ਜੋਗਿੰਦਰ ਸਿੰਘ ਐਨਆਰਆਈ, ਕੇਵਲ ਸਿੰਘ ਆੜਤੀਆ, ਠੇਕੇਦਾਰ ਜੀਤ ਰਾਮ, ਗੁਰਪਾਲ ਸਿੰਘ ਐਨ.ਆਰ.ਆਈ., ਜਸਵਿੰਦਰ ਸਿੰਘ ਸੱਬਾ, ਅਭਿਜੀਤ ਸਿੰਘ, ਸਿਮਰਨਜੀਤ ਸਿੰਘ, ਪਰਮਜੀਤ ਸਿੰਘ, ਜਸਪ੍ਰੀਤ ਸਿੰਘ, ਜੈਸੀ ਯੂਐਸਏ, ਧਰਮਿੰਦਰ ਸਿੰਘ ਆੜ੍ਹਤੀਆ, ਅਮਰ ਸਿੰਘ ਸਾਬਕਾ ਸਰਪੰਚ, ਗੁਰਮੇਜ ਸਿੰਘ ਬਸਰਾ, ਗੁਰਬਚਨ ਸਿੰਘ ਪ੍ਰਧਾਨ, ਸਤੀਸ਼ ਸ਼ਰਮਾ, ਬਲਵੀਰ ਚੰਦ, ਅਮਰਿੰਦਰ ਸਿੰਘ, ਕੁਲਦੀਪ ਸਿੰਘ, ਜੀਤਾ ਬੰਗੜ, ਪਵਨ ਬੇਦੀ, ਜਸਵਿੰਦਰ ਸਿੰਘ ਪਹਿਲਵਾਨ ਆਦਿ ਹਾਜ਼ਰ ਸਨ।

ਕੈਪਸ਼ਨ-13ਕੇਪੀਟੀ18ਪੀ, ਫਗਵਾੜਾ ਦੇ ਬਾਬਾ ਫਤਿਹ ਸਿੰਘ ਨਗਰ ਵਿਖੇ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਸਬੰਧੀ ਪੋਸਟਰ ਰਿਲੀਜ ਕਰਦੇ ਹੋਏ ਸੁਸਾਇਟੀ ਪ੍ਰਧਾਨ ਅਮਰਜੀਤ ਸਿੰਘ ਬਸੂਟਾ, ਜਗਤਾਰ ਸਿੰਘ, ਕੌਂਸਲਰ ਕੁਲਵਿੰਦਰ ਕਿੰਦਾ ਅਤੇ ਹੋਰ।