ਕੁਲਵੀਰ ਹੇਅਰ, ਫਰਿਜ਼ਨੋ : ਗੁਰਦੁਆਰਾ ਸਿੱਖ ਸੈਂਟਰ ਆਫ ਪੋਰਟਰਵਿੱਲ ਵਿਖੇ ਸੰਗਤ ਦੇ ਸਹਿਯੋਗ ਨਾਲ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸਰਬਵਿਆਪੀ ਸਿਧਾਂਤ ਦੇਣ ਵਾਲੇ ਸਿੱਖ ਧਰਮ ਦੇ ਪਹਿਲੇ ਪਾਤਸ਼ਾਹ ਧੰਨ-ਧੰਨ ਸ੫ੀ ਗੁਰੂ ਨਾਨਕ ਦੇਵ ਦੇ ਗੁਰਪੁਰਬ ਦੇ ਸਬੰਧ ਵਿਚ ਬੱਚਿਆਂ ਦੇ ਸਮਾਗਮ ਕਰਵਾਏ ਗਏ। ਇਸ ਸਬੰਧੀ ਸ਼ੁੱਕਰਵਾਰ ਨੂੰ ਸਾਹਿਬ ਸ੫ੀ ਗੁਰੂ ਗ੫ੰਥ ਸਾਹਿਬ ਦੇ ਅਖੰਡ ਪਾਠ ਆਰੰਭ ਹੋਏ ਅਤੇ ਐਤਵਾਰ ਭੋਗ ਪਾਏ ਗਏ। ਉਪਰੰਤ ਛੋਟੇ ਬੱਚਿਆਂ ਵੱਲੋਂ ਕੀਰਤਨ ਕੀਤਾ ਗਿਆ। ਗੁਰੂਘਰ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਅਤੇ ਭਾਈ ਸੁਰਿੰਦਰਪਾਲ ਸਿੰਘ ਜਲੰਧਰ ਵਾਲਿਆਂ ਨੇ ਇਲਾਹੀ ਕੀਰਤਨ ਕੀਤਾ। ਕੀਰਤਨ ਦੀ ਸਮਾਪਤੀ 'ਤੇ ਬੱਚਿਆਂ ਵੱਲੋਂ ਗੁਰੂ ਜੀ ਦੇ ਜੀਵਨ ਇਤਿਹਾਸ ਬਾਰੇ ਭਾਸ਼ਨ ਦਿੱਤੇ ਗਏ ਅਤੇ ਕਵਿਤਾ, ਧਾਰਮਿਕ ਗੀਤਾਂ ਨਾਲ ਵੀ ਸੰਗਤ ਨੂੰ ਨਿਹਾਲ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਪ੫ਬੰਧਕਾਂ ਵੱਲੋਂ ਬੱਚਿਆਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ ਗਏ। ਪ੫ਬੰਧਕਾਂ ਨੇ ਬੱਚਿਆਂ ਵੱਲੋਂ ਪੇਸ਼ ਕੀਤੇ ਪ੫ੋਗਰਾਮਾਂ ਤੋਂ ਪ੫ਭਾਵਤ ਹੁੰਦਿਆਂ ਐਲਾਨ ਕੀਤਾ ਕਿ ਗੁਰਦੁਆਰਾ ਸਾਹਿਬ ਵੱਲੋਂ ਹਰ ਮਹੀਨੇ ਕੋਈ ਨਾ ਕੋਈ ਧਾਰਮਿਕ ਸਮਾਗਮ ਕਰਵਾਇਆ ਜਾਇਆ ਕਰੇਗਾ ਜਿਸ ਵਿਚ ਬੱਚੇ ਪ੫ੋਗਰਾਮ ਪੇਸ਼ ਕਰਨਗੇ। ਇਸ ਨਾਲ ਨਵੀਂ ਪੀੜ੍ਹੀ ਸ੫ੀ ਗੁਰੂ ਗ੫ੰਥ ਸਾਹਿਬ ਦੇ ਲੜ ਲੱਗਣ ਲਈ ਪ੫ੇਰਿਤ ਹੋਵੇਗੀ। ਆਈ ਸੰਗਤ ਨੇ ਵੀ ਬੱਚਿਆਂ ਦੀ ਇਸ ਵਿਲੱਖਣ ਕਲਾ ਅਤੇ ਸਿੱਖ ਧਰਮ ਪ੫ਤੀ ਸਨੇਹ ਨੂੰ ਵੇਖਦਿਆਂ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ। ਸਮਾਗਮ ਦੀ ਸਮਾਪਤੀ ਦੇ ਅੰਤ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਜਿਸ ਵਿਚ ਸਾਰੀ ਦੁਨੀਆਂ ਵਿਚ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਦੀ ਕਾਮਨਾ ਕੀਤੀ ਗਈ। ਇਥੇ ਇਹ ਦੱਸਣਯੋਗ ਹੈ ਕਿ ਗੁਰਦੁਆਰਾ ਸਾਹਿਬ ਵਿਚ ਖਾਸ ਸਮਾਗਮਾਂ ਮੌਕੇ ਸ਼ੁਰੂਆਤ ਤੋਂ ਲੈ ਕੇ ਸਮਾਪਤੀ ਤਕ ਬੱਚੇ ਹੀ ਸਮਾਗਮ ਕਰਦੇ ਹਨ। ਤਿੰਨ ਦਿਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਅਤੇ ਗੁਰੂ ਘਰ ਦੀ ਸੰਗਤ ਨੇ ਘਰੇਲੂ ਕੰਮਾਂ ਕਾਜਾਂ ਨੂੰ ਤਿਆਗਦੇ ਹੋਏ ਬਹੁਤ ਸ਼ਰਧਾ ਨਾਲ ਸੇਵਾ ਕੀਤੀ।