- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਖਬੀਰ ਨੇ ਕਿਹਾ ਕਿ ਇਹ ਕਿਸੇ ਇਕ ਵਿਅਕਤੀ ਜਾਂ ਸਿਰਫ਼ ਕਿਸੇ ਸਿਆਸੀ ਪਾਰਟੀ ਦਾ ਮਾਮਲਾ ਨਹੀਂ ਹੈ, ਬਲਕਿ ਗੁਰੂ ਸਾਹਿਬਾਨਾਂ ਦੀ ਮਰਿਆਦਾ, ਸਿੱਖ ਕੌਮ ਦੀ ਆਸਥਾ ਤੇ ਧਾਰਮਿਕ ਸਨਮਾਨ ਨਾਲ ਜੁੜਿਆ ਬਹੁਤ ਗੰਭੀਰ ਮੁੱਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਬ ਉੱਚ ਅਥਾਰਟੀ ਹੈ ਤੇ ਉਸਦੇ ਆਦੇਸ਼ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਸਵੀਕਾਰ ਨਹੀਂ ਕੀਤੀ ਜਾ ਸਕਦੀ।

ਰੋਹਿਤ ਕੁਮਾਰ, ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਵੱਡਾ ਮੋਰਚਾ ਖੋਲ੍ਹਦੇ ਹੋਏ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਲਈ 19 ਜੁਲਾਈ ਤੱਕ ਦਾ ਅਲਟੀਮੇਟਮ ਦਿੱਤਾ ਹੈ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਪੱਸ਼ਟ ਕੀਤਾ ਕਿ ਜੇਕਰ ਤੈਅ ਸਮੇਂ ਅੰਦਰ ਮੁੱਖ ਮੰਤਰੀ ਨੂੰ ਨਾ ਹਟਾਇਆ ਗਿਆ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰ ਕੇ ਧਰਮ ਯੁੱਧ ਮੋਰਚਾ ਸ਼ੁਰੂ ਕੀਤਾ ਜਾਏਗਾ। ਇਸ ਮੁਹਿੰਮ ਲਈ ਅਕਾਲੀ ਦਲ ਨੇ ਪੰਜ ਮੈਂਬਰੀ ਕਮੇਟੀ ਵੀ ਗਠਿਤ ਕੀਤੀ ਹੈ, ਜਿਹੜੀ ਸੰਤ ਸਮਾਜ, ਧਾਰਮਿਕ ਸੰਸਥਾਵਾਂ, ਸਿੱਖ ਜਥੇਬੰਦੀਆਂ ਤੇ ਵੱਖ-ਵੱਖ ਸਮਾਜਿਕ ਸੰਗਠਨਾਂ ਨਾਲ ਸੰਪਰਕ ਕਰ ਕੇ ਵਿਆਪਕ ਸਮਰਥਨ ਜੁਟਾਏਗੀ। ਸੁਖਬੀਰ ਨੇ ਕਿਹਾ ਕਿ ਇਹ ਕਿਸੇ ਇਕ ਵਿਅਕਤੀ ਜਾਂ ਸਿਰਫ਼ ਕਿਸੇ ਸਿਆਸੀ ਪਾਰਟੀ ਦਾ ਮਾਮਲਾ ਨਹੀਂ ਹੈ, ਬਲਕਿ ਗੁਰੂ ਸਾਹਿਬਾਨਾਂ ਦੀ ਮਰਿਆਦਾ, ਸਿੱਖ ਕੌਮ ਦੀ ਆਸਥਾ ਤੇ ਧਾਰਮਿਕ ਸਨਮਾਨ ਨਾਲ ਜੁੜਿਆ ਬਹੁਤ ਗੰਭੀਰ ਮੁੱਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਬ ਉੱਚ ਅਥਾਰਟੀ ਹੈ ਤੇ ਉਸਦੇ ਆਦੇਸ਼ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਸਵੀਕਾਰ ਨਹੀਂ ਕੀਤੀ ਜਾ ਸਕਦੀ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਬੇਅਦਬੀ ਦੀਆਂ ਘਟਨਾਵਾਂ ’ਚ ਵਾਧਾ ਹੋਇਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਬਿਆਨ ’ਤੇ ਪ੍ਰਤੀਕ੍ਰਿਆ ਦਿੰਦੇ ਹੋਏ ਸੁਖਬੀਰ ਨੇ ਜਾਂਚ ਰਿਪੋਰਟ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ 24 ਘੰਟਿਆਂ ਦੇ ਅੰਦਰ ਲੈਬ ਰਿਪੋਰਟ ਆ ਜਾਣਾ ਕਈ ਸ਼ੱਕ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਵਫ਼ਦ ਇਸ ਮੁੱਦੇ ’ਤੇ ਡੀਜੀਪੀ ਨਾਲ ਮੁਲਾਕਾਤ ਕਰੇਗਾ। ਉਨ੍ਹਾਂ ਨੇ ਸਰਕਾਰ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਸੱਚ ’ਚ ਨਿਰਪੱਖ ਤੇ ਪਾਰਦਰਸ਼ੀ ਹੈ ਤਾਂ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਏ ਤਾਂ ਜੋ ਸੱਚਾਈ ਜਨਤਾ ਦੇ ਸਾਹਮਣੇ ਆ ਸਕੇ।