ਸਤਵਿੰਦਰ ਸਿੰਘ ਧੜਾਕ, ਐੱਸਏਐੱਸ ਨਗਰ : ਜ਼ਿਲ੍ਹਾ ਐੱਸਏਐੱਸ ਨਗਰ ਦੀਆਂ 341 ਪੰਚਾਇਤਾਂ ਨੂੰ ਸ਼ਨਿਚਰਵਾਰ ਅਹੁਦੇ ਦੀ ਸਹੁੰ ਚੁਕਾਉਣ ਲਈ ਪ੍ਰੋਗਰਾਮ ਮੋਹਾਲੀ ਦੇ ਸੈਕਟਰ 78 ਵਿਚ ਕਰਵਾਇਆ ਗਿਆ। ਇਸ ਦੌਰਾਨ ਅਨੁਸੂਚਿਤ ਜਾਤੀ ਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੰਚਾਇਤ, ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਮੈਂਬਰਾਂ ਨੂੰ ਆਪਣੇ ਇਲਾਕਿਆਂ ਦੇ ਵਿਕਾਸ ਕਰਨ ਦੀ ਨਸੀਹਤ ਕੀਤੀ। ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਹਾਜ਼ਰੀ ਭਰੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਸਾਲ 50 ਫ਼ੀਸਦੀ ਦੇ ਅੰਕੜੇ ਮੁਤਾਬਕ ਅੌਰਤਾਂ ਨੂੰ ਪੰਚਾਇਤੀ ਚੋਣਾਂ ਵਿਚ ਥਾਂ ਦਿੱਤੀ ਹੈ। ਹੁਣ ਜਿੱਤੀਆਂ ਅੌਰਤਾਂ ਦੇ ਪਤੀ ਹੁਣ ਉਨ੍ਹਾਂ ਨੂੰ ਕੰਮ ਕਰਨ ਦੇ। ਧਰਮਸੋਤ ਨੇ ਤਨਜ਼ ਕਸਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਕਾਂਗਰਸ ਨੇ ਚੋਣਾਂ ਵਿਚ ਧੱਕੇਸ਼ਾਹੀ ਕਰ ਕੇ ਪੰਚਾਇਤੀ ਚੋਣਾਂ ਜਿੱਤੀਆਂ ਹਨ, ਜਦਕਿ ਪਹਿਲੀ ਵਾਰ ਹੋਇਆ ਹੈ ਕਿ ਪੰਚਾਇਤੀ ਚੋਣਾਂ ਦੌਰਾਨ ਉਮੀਦਵਾਰਾਂ ਦੇ ਕਾਗਜ਼ ਰੱਦ ਨਹੀਂ ਹੋਏ। ਉਨ੍ਹਾਂ ਕਿਹਾ ਕਿ 10 ਸਾਲ ਰਾਜਭਾਗ ਕਰਦੇ ਰਹੇ ਅਕਾਲੀ, 2 ਲੱਖ 60 ਹਜ਼ਾਰ ਕਰੋੜ ਦਾ ਕਰਜ਼ਾ ਛੱਡ ਕੇ ਗਏ ਹਨ ਜਿਸ ਕਰ ਕੇ ਲ}ੂਬੇ ਨੂੰ ਲੀਹ ਤੇ ਆਉਂਦਿਆਂ ਸਮਾ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀ ਗੋਬਿੰਦਗੜ੍ਹ ਦੀ ਅਕਾਲੀ ਦਲ ਸਰਕਾਰ ਵੇਲੇ ਬੰਦ ਹੋਈ ਇੰਡਸਟਰੀ ਦੀਆਂ ਚਿਮਨੀਆਂ ਵਿਚ ਪਿਛਲੇ 2 ਸਾਲਾਂ ਤੋਂ ਧੂੰਆਂ ਨਿਕਲਣ ਲੱਗਾ ਹੈ ਤੇ 300 ਯੂਨਿਟ ਨਵਾਂ ਅਤੇ ਕਈ ਬਿਮਾਰ ਪਏ ਯੂਨਿਟ ਦੁਬਾਰਾ ਚਾਲੂ ਹੋ ਗਏ ਹਨ। ਇਸ ਦੌਰਾਨ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਚਾਇਤਾਂ ਨੂੰ ਗ੍ਰਾਂਟਾ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਬਸ਼ਰਤੇ ਪੰਚਾਇਤਾਂ ਇਨ੍ਹਾਂ ਦੀ ਵਰਤੋਂ ਲਈ ਪਲਾਨਿੰਗ ਕਰਨ। ਇਸ ਮੌਕੇ ਜਗਮੋਹਨ ਸਿੰਘ ਕੰਗ ਸਾਬਕਾ ਮੰਤਰੀ, ਦੀਪਇੰਦਰ ਸਿੰਘ ਢਿੱਲੋਂ ਪ੍ਰਧਾਨ ਪੰਜਾਬ ਪ੫ਦੇਸ਼ ਕਾਂਗਰਸ ਕਮੇਟੀ ਜਿਲ੍ਹਾ ਐੱਸਏਐੱਸ ਨਗਰ ਨੇ ਪੰਚਾਇਤ ਮੈਂਬਰਾਂ ਨੂੰ ਸੰਬੋਧਨ ਕੀਤਾ।