- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਰਚ ਦੀ ਅਗਵਾਈ ਕਰਦੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ 1980 ਅਤੇ 1990 ਦੇ ਦਹਾਕੇ ਦੌਰਾਨ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅਹਿਮ ਯੋਗਦਾਨ ਪਾਇਆ ਅਤੇ ਉਨ੍ਹਾਂ ਨੇ ਪੰਜਾਬ ਵਿੱਚ ਹੋਏ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਲਾਪਤਾ ਕੀਤੇ ਗਏ ਨੌਜਵਾਨਾਂ ਦੇ ਮਾਮਲੇ ਦੁਨੀਆ ਸਾਹਮਣੇ ਰੱਖੇ।

ਸੁਖਵਿੰਦਰ ਸੁੱਖੂ,ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਦਿਲਜੀਤ ਦੁਸਾਂਝ ਦੀ ਸਤਲੁਜ ਫਿਲਮ 'ਤੇ ਲਗਾਈ ਗਈ ਪਾਬੰਦੀ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਅੱਜ ਸ੍ਰੀ ਆਨੰਦਪੁਰ ਸਾਹਿਬ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਅਕਾਲੀ ਆਗੂਆਂ, ਵਰਕਰਾਂ, ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਅਤੇ ਸਿੱਖ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮਾਰਚ ਉਪਰੰਤ ਐਸ.ਡੀ.ਐਮ. ਸ੍ਰੀ ਆਨੰਦਪੁਰ ਸਾਹਿਬ ਨੂੰ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ।
ਮਾਰਚ ਦੀ ਅਗਵਾਈ ਕਰਦੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ 1980 ਅਤੇ 1990 ਦੇ ਦਹਾਕੇ ਦੌਰਾਨ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅਹਿਮ ਯੋਗਦਾਨ ਪਾਇਆ ਅਤੇ ਉਨ੍ਹਾਂ ਨੇ ਪੰਜਾਬ ਵਿੱਚ ਹੋਏ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਲਾਪਤਾ ਕੀਤੇ ਗਏ ਨੌਜਵਾਨਾਂ ਦੇ ਮਾਮਲੇ ਦੁਨੀਆ ਸਾਹਮਣੇ ਰੱਖੇ। ਇਸ ਕਾਰਨ ਉਨ੍ਹਾਂ ਨੂੰ ਆਪਣੀ ਜਾਨ ਦੀ ਕੁਰਬਾਨੀ ਦੇਣੀ ਪਈ। ਉਨ੍ਹਾਂ ਕਿਹਾ ਗਿਆ ਕਿ ਭਾਈ ਖਾਲੜਾ ਦੇ ਜੀਵਨ ਅਤੇ ਸੰਘਰਸ਼ 'ਤੇ ਆਧਾਰਿਤ ਸਤਲੁਜ ਫਿਲਮ ਨੂੰ ਬਿਨਾਂ ਕਿਸੇ ਵਾਜਬ ਕਾਰਨ ਦੇ ਰਿਲੀਜ਼ ਹੋਣ ਤੋਂ ਰੋਕਣਾ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਵਿਰੁੱਧ ਹੈ।
ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਫਿਲਮ 'ਤੇ ਲਗਾਈ ਗਈ ਪਾਬੰਦੀ ਤੁਰੰਤ ਹਟਾਈ ਜਾਵੇ ਅਤੇ ਇਸ ਨੂੰ ਬਿਨਾਂ ਕਿਸੇ ਰੁਕਾਵਟ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇ, ਇਸ ਮਾਮਲੇ ਚ ਦੋਸ਼ੀ ਪੁਲਿਸ ਅਫਸਰਾਂ ਦੀ ਰਿਹਾਈ ਕੈਂਸਰ ਕੀਤੀ ਜਾਵੇ ਅਤੇ ਉਹਨਾਂ ਨੂੰ ਮੁੜ ਗਿਰਫਤਾਰ ਕੀਤਾ ਜਾਵੇ ਤੇ ਇਸ ਤੋਂ ਇਲਾਵਾ ਦੋਸ਼ੀ ਪੁਲਿਸ ਅਫਸਰਾਂ ਨੂੰ ਦਿੱਤੇ ਗਏ ਮੈਡਲ ਵੀ ਵਾਪਸ ਲਏ ਜਾਣ।
ਇਸ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਨੂੰ ਅਪੀਲ ਕੀਤੀ ਗਈ ਕਿ ਮਨੁੱਖੀ ਅਧਿਕਾਰਾਂ ਲਈ ਆਪਣਾ ਸਰਵਉੱਚ ਬਲਿਦਾਨ ਦੇਣ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਨੂੰ ਕੌਮੀ ਸ਼ਹੀਦ ਐਲਾਨਿਆ ਜਾਵੇ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਚਾਵਲਾਂ ਨੂੰ ਕਿਹਾ ਕਿ ਭਾਈ ਖਾਲੜਾ ਦੀ ਕੁਰਬਾਨੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਉਨ੍ਹਾਂ ਨੂੰ ਯੋਗ ਸਨਮਾਨ ਦਿੱਤਾ ਜਾਣਾ ਚਾਹੀਦਾ ਹੈ। ਇਸਦੇ ਨਾਲ ਹੀ ਫਿਲਮ ਤੇ ਰੋਕ ਲਗਾਉਣ ਦੇ ਲਈ ਜਿੱਥੇ ਕੇਂਦਰ ਸਰਕਾਰ ਖਿਲਾਫ ਗੁੱਸੇ ਦਾ ਇਜ਼ਹਾਰ ਕੀਤਾ ਗਿਆ ਉੱਥੇ ਹੀ ਪੰਜਾਬ ਸਰਕਾਰ ਤੇ ਇਸ ਮਾਮਲੇ ਤੇ ਚੁੱਪ ਹ ਸਾਧਨ ਦੇ ਇਲਜ਼ਾਮ ਲਗਾਏ ਗਏ। ਭਾਈ ਚਾਵਲਾਂ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਤੇ ਤਿੱਖੇ ਸ਼ਬਦ ਹੀ ਹਮਲੇ ਕਰਦਿਆਂ ਕਿਹਾ ਕਿ ਬਿੱਟੂ ਨੂੰ ਪੰਥ ਦੇ ਮਸਲਿਆਂ ਵਿੱਚ ਬੋਲਣ ਦੀ ਲੋੜ ਨਹੀਂ । ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਇਸ ਮੁੱਦੇ ਤੇ ਰਾਜਨੀਤੀ ਨਾ ਕਰਨ ਦੀ ਗੱਲ ਆਖੀ। ਇਸ ਮੌਕੇ ਜਥੇਦਾਰ ਸੁਰਿੰਦਰ ਸਿੰਘ ਮਟੌਰ, ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਨੰਬਰਦਾਰ ਸੰਦੀਪ ਕਲੋਤਾ, ਭੁਪਿੰਦਰ ਸਿੰਘ ਬੀਕਾਪੁਰ, ਦਵਿੰਦਰ ਸਿੰਘ ਢਿੱਲੋ ਹਲਕਾ ਪ੍ਰਧਾਨ, ਜਥੇਦਾਰ ਰਾਮ ਸਿੰਘ, ਕਮਲ ਸਿੰਘ ਬੇਲਾ, ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ ਮਲਹੋਤਰਾ, ਆਤਮਾ ਸਿੰਘ ਘਟੀਵਲ, ਮਨਜੀਤ ਸਿੰਘ ਰਿੰਕਾ, ਦਿਲਬਾਗ ਸਿੰਘ, ਕਮਲ ਸਿੰਘ ਮਜਾਰੀ ਅਤੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਤੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਮੌਜੂਦ ਸਨ।