ਡਾ. ਮਾਣਿਕ ਮੈਮੋਰੀਅਲ ਕਾਲਜ ਧਰਮਕੋਟ ਵਿਖੇ ਹੁਨਰ ਵਿਕਾਸ ਕੋਰਸਾਂ ਦਾ ਆਗਾਜ਼
Publish Date: Mon, 07 Sep 2026 04:20 PM (IST)
Updated Date: Mon, 07 Sep 2026 04:22 PM (IST)
ਜ਼ਰੂਰੀ ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਡਾ. ਮਾਣਿਕ ਮੈਮੋਰੀਅਲ ਕਾਲਜ ਧਰਮਕੋਟ ਵੱਲੋਂ ਅਧਿਆਪਕ ਦਿਵਸ ਮੌਕੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਬਿਹਤਰ ਕਰੀਅਰ ਲਈ ਮੁਫ਼ਤ ਬੋਲਚਾਲ ਦੀ ਅੰਗਰੇਜ਼ੀ ਅਤੇ ਹੁਨਰ ਵਿਕਾਸ ਕੋਰਸਾਂ ਦਾ ਆਗਾਜ਼ ਕੀਤਾ ਗਿਆ। ਇਸ ਪਹਿਲ ਦਾ ਉਦੇਸ਼ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਵਿਹਾਰਕ ਅਤੇ ਰੁਜ਼ਗਾਰਮੁਖੀ ਹੁਨਰ ਪ੍ਰਦਾਨ ਕਰਨਾ ਹੈ। ਇਨ੍ਹਾਂ ਕੋਰਸਾਂ ਰਾਹੀਂ ਵਿਦਿਆਰਥੀਆਂ ਦੀ ਅੰਗਰੇਜ਼ੀ ਬੋਲਣ ਦੀ ਸਮਰੱਥਾ, ਸੰਚਾਰ ਹੁਨਰ, ਆਤਮ-ਵਿਸ਼ਵਾਸ, ਸ਼ਖ਼ਸੀਅਤ ਵਿਕਾਸ ਅਤੇ ਇੰਟਰਵਿਊ ਹੁਨਰ ਨੂੰ ਨਿਖਾਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਨਾਲ ਵਿਦਿਆਰਥੀਆਂ ਨੂੰ ਭਵਿੱਖ ਵਿਚ ਉੱਚ ਸਿੱਖਿਆ ਅਤੇ ਰੁਜ਼ਗਾਰ ਦੇ ਬਿਹਤਰ ਮੌਕਿਆਂ ਲਈ ਤਿਆਰ ਕੀਤਾ ਜਾਵੇਗਾ। ਇਸ ਮੌਕੇ ਕਾਲਜ ਦੀ ਚੇਅਰਪਰਸਨ ਡਾ. ਮਾਨਵੀ ਅਗਰਵਾਲ, ਜਨਰਲ ਸਕੱਤਰ ਇੰਜ. ਸੁਰੇਸ਼ ਬਾਂਸਲ ਅਤੇ ਡਾਇਰੈਕਟਰ ਇੰਜ. ਲਵ ਗੋਇਲ ਨੇ ਕਿਹਾ ਕਿ ਅੱਜ ਦੇ ਮੁਕਾਬਲੇ ਦੇ ਯੁੱਗ ਵਿਚ ਸਿਰਫ਼ ਡਿਗਰੀ ਹੀ ਕਾਫ਼ੀ ਨਹੀਂ, ਸਗੋਂ ਪ੍ਰਭਾਵਸ਼ਾਲੀ ਸੰਚਾਰ, ਆਤਮ-ਵਿਸ਼ਵਾਸ ਅਤੇ ਵਿਹਾਰਕ ਹੁਨਰ ਵੀ ਸਫਲ ਕਰੀਅਰ ਲਈ ਜ਼ਰੂਰੀ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਇਨ੍ਹਾਂ ਮੁਫ਼ਤ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਬੰਧਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇ ਨਾਲ ਹੁਨਰਮੰਦ, ਆਤਮ-ਵਿਸ਼ਵਾਸੀ ਅਤੇ ਰੁਜ਼ਗਾਰ ਯੋਗ ਬਣਾਉਣਾ ਸੰਸਥਾ ਦੀ ਪ੍ਰਮੁੱਖ ਤਰਜ਼ੀਹ ਹੈ ਅਤੇ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ।