- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਗਈ ‘ਨਸ਼ਾ ਮੁਕਤ ਪੰਜਾਬ’ ਯਾਤਰਾ ਦੌਰਾਨ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਵੱਲੋਂ ਕਥਿਤ ਤੌਰ ’ਤੇ ਵਰਤੀ ਗਈ ਸ਼ਬਦਾਵਲੀ ਨੂੰ ਲੈ ਕੇ ਅਬੋਹਰ ਵਿੱਚ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਅਰੋੜਵੰਸ਼ ਭਵਨ ਵਿਖੇ ਅਰੋੜਵੰਸ਼ ਭਾਈਚਾਰੇ ਦੇ ਲੋਕਾਂ ਦੀ ਇਕ ਮੀਟਿੰਗ ਹੋਈ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਸ਼ਿਵ ਲਾਲ ਡੋਡਾ ਅਤੇ ਅਬੋਹਰ ਹਲਕਾ ਇੰਚਾਰਜ ਡਾ. ਸੁਹਾਣੀ ਡੋਡਾ ਵੀ ਸ਼ਾਮਲ ਹੋਏ। ਮੀਟਿੰਗ ਦੌਰਾਨ ਮੌਜੂਦ ਆਗੂਆਂ ਅਤੇ ਭਾਈਚਾਰੇ ਦੇ ਨੁਮਾਇੰਦਿਆਂ ਨੇ ਜਿਆਣੀ ਵੱਲੋਂ ਯਾਤਰਾ ਦੌਰਾਨ ਕੀਤੀ ਗਈ ਕਥਿਤ ਬਿਆਨਬਾਜ਼ੀ ਅਤੇ ਵਰਤੀ ਗਈ ਸ਼ਬਦਾਵਲੀ ’ਤੇ ਇਤਰਾਜ਼ ਪ੍ਰਗਟ ਕੀਤ

ਭਾਰਤ ਭੂਸ਼ਣ ਸ਼ਰਮਾ, ਪੰਜਾਬੀ ਜਾਗਰਣ, ਅਬੋਹਰ : ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਗਈ ‘ਨਸ਼ਾ ਮੁਕਤ ਪੰਜਾਬ’ ਯਾਤਰਾ ਦੌਰਾਨ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਵੱਲੋਂ ਕਥਿਤ ਤੌਰ ’ਤੇ ਵਰਤੀ ਗਈ ਸ਼ਬਦਾਵਲੀ ਨੂੰ ਲੈ ਕੇ ਅਬੋਹਰ ਵਿੱਚ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਅਰੋੜਵੰਸ਼ ਭਵਨ ਵਿਖੇ ਅਰੋੜਵੰਸ਼ ਭਾਈਚਾਰੇ ਦੇ ਲੋਕਾਂ ਦੀ ਇਕ ਮੀਟਿੰਗ ਹੋਈ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਸ਼ਿਵ ਲਾਲ ਡੋਡਾ ਅਤੇ ਅਬੋਹਰ ਹਲਕਾ ਇੰਚਾਰਜ ਡਾ. ਸੁਹਾਣੀ ਡੋਡਾ ਵੀ ਸ਼ਾਮਲ ਹੋਏ। ਮੀਟਿੰਗ ਦੌਰਾਨ ਮੌਜੂਦ ਆਗੂਆਂ ਅਤੇ ਭਾਈਚਾਰੇ ਦੇ ਨੁਮਾਇੰਦਿਆਂ ਨੇ ਜਿਆਣੀ ਵੱਲੋਂ ਯਾਤਰਾ ਦੌਰਾਨ ਕੀਤੀ ਗਈ ਕਥਿਤ ਬਿਆਨਬਾਜ਼ੀ ਅਤੇ ਵਰਤੀ ਗਈ ਸ਼ਬਦਾਵਲੀ ’ਤੇ ਇਤਰਾਜ਼ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਜਨਤਕ ਜੀਵਨ ਨਾਲ ਜੁੜੇ ਆਗੂਆਂ ਵੱਲੋਂ ਕਿਸੇ ਵੀ ਭਾਈਚਾਰੇ ਜਾਂ ਵਰਗ ਸਬੰਧੀ ਬਿਆਨ ਦਿੰਦਿਆਂ ਭਾਸ਼ਾ ਦੀ ਮਰਿਆਦਾ ਅਤੇ ਲੋਕਾਂ ਦੀਆਂ ਭਾਵਨਾਵਾਂ ਦਾ ਧਿਆਨ ਰੱਖਣਾ ਚਾਹੀਦਾ ਹੈ।
ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਿਆਸੀ ਵਿਚਾਰਾਂ ਵਿੱਚ ਵੱਖਰਾਪਣ ਹੋਣਾ ਸੁਭਾਵਿਕ ਹੈ, ਪਰ ਸਿਆਸੀ ਵਿਰੋਧ ਨੂੰ ਨਿੱਜੀ ਜਾਂ ਭਾਈਚਾਰਕ ਪੱਧਰ ’ਤੇ ਲਿਜਾਣ ਦੀ ਬਜਾਏ ਮੁੱਦਿਆਂ ਤੱਕ ਸੀਮਤ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਬੋਹਰ ਇਲਾਕੇ ਵਿੱਚ ਵੱਖ-ਵੱਖ ਭਾਈਚਾਰੇ ਆਪਸੀ ਭਾਈਚਾਰਕ ਸਾਂਝ ਨਾਲ ਰਹਿੰਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਵਿਵਾਦਤ ਬਿਆਨਬਾਜ਼ੀ ਨਾਲ ਸਮਾਜਿਕ ਮਾਹੌਲ ਪ੍ਰਭਾਵਿਤ ਨਹੀਂ ਹੋਣਾ ਚਾਹੀਦਾ। ਸ਼ਿਵ ਲਾਲ ਡੋਡਾ ਅਤੇ ਡਾ. ਸੁਹਾਣੀ ਡੋਡਾ ਨੇ ਕਿਹਾ ਕਿ ਜਨਤਕ ਮੰਚ ’ਤੇ ਬੋਲੇ ਗਏ ਸ਼ਬਦਾਂ ਦੀ ਜ਼ਿੰਮੇਵਾਰੀ ਸਿਆਸੀ ਆਗੂਆਂ ਦੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜੇ ਮਾਮਲਿਆਂ ਵਿੱਚ ਸੰਜਮ ਵਰਤਣਾ ਜ਼ਰੂਰੀ ਹੈ।