- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਬੋਹਰ ਦੇ ਸੁਭਾਸ਼ ਨਗਰ ਇਲਾਕੇ ਵਿੱਚ 12ਵੀਂ ਜਮਾਤ ਦੀ 17 ਸਾਲਾ ਵਿਦਿਆਰਥਣ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ ਅਤੇ ਇਲਾਕੇ ਵਿੱਚ ਸ਼ੋਕ ਦਾ ਮਾਹੌਲ ਬਣਿਆ ਹੋਇਆ ਹੈ।

ਭਾਰਤ ਭੂਸ਼ਣ ਸ਼ਰਮਾ, ਪੰਜਾਬੀ ਜਾਗਰਣ, ਅਬੋਹਰ : ਅਬੋਹਰ ਦੇ ਸੁਭਾਸ਼ ਨਗਰ ਇਲਾਕੇ ਵਿੱਚ 12ਵੀਂ ਜਮਾਤ ਦੀ 17 ਸਾਲਾ ਵਿਦਿਆਰਥਣ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ ਅਤੇ ਇਲਾਕੇ ਵਿੱਚ ਸ਼ੋਕ ਦਾ ਮਾਹੌਲ ਬਣਿਆ ਹੋਇਆ ਹੈ। ਮ੍ਰਿਤਕਾ ਦੀ ਪਛਾਣ ਅਰਚਨਾ ਪੁੱਤਰੀ ਸੰਜੀਵ ਕੁਮਾਰ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਅਰਚਨਾ ਨੇ ਹਾਲ ਹੀ ਵਿੱਚ 12ਵੀਂ ਜਮਾਤ ਪਾਸ ਕੀਤੀ ਸੀ। ਉਹ ਆਪਣੇ ਦੋ ਭਰਾਵਾਂ ਦੀ ਇਕਲੌਤੀ ਛੋਟੀ ਭੈਣ ਸੀ। ਉਸ ਦੇ ਪਿਤਾ ਗੰਨੇ ਦੇ ਰਸ ਦੀ ਰੇਹੜੀ ਲਗਾ ਕੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ। ਘਟਨਾ ਸਮੇਂ ਅਰਚਨਾ ਘਰ ਵਿੱਚ ਇਕੱਲੀ ਸੀ, ਜਦਕਿ ਪਰਿਵਾਰਕ ਮੈਂਬਰ ਕੰਮ ’ਤੇ ਗਏ ਹੋਏ ਸਨ। ਦੇਰ ਸ਼ਾਮ ਜਦੋਂ ਪਰਿਵਾਰ ਘਰ ਵਾਪਸ ਆਇਆ ਤਾਂ ਕਮਰੇ ਦਾ ਦਰਵਾਜ਼ਾ ਖੋਲ੍ਹਣ ’ਤੇ ਅਰਚਨਾ ਦੀ ਲਾਸ਼ ਛੱਤ ਵਾਲੇ ਪੱਖੇ ਨਾਲ ਲਟਕਦੀ ਮਿਲੀ। ਪਰਿਵਾਰਕ ਮੈਂਬਰਾਂ ਨੇ ਤੁਰੰਤ ਉਸ ਨੂੰ ਹੇਠਾਂ ਉਤਾਰਿਆ, ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਸੂਚਨਾ ਮਿਲਣ ’ਤੇ ਥਾਣਾ ਨੰਬਰ-2 ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਪੋਸਟਮਾਰਟਮ ਲਈ ਰਖਵਾ ਦਿੱਤਾ।
ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦੱਸਿਆ ਕਿ 12ਵੀਂ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਅਰਚਨਾ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦੀ ਸੀ ਅਤੇ ਉਸ ਨੇ ਲੋਕਾਂ ਨਾਲ ਗੱਲਬਾਤ ਵੀ ਘੱਟ ਕਰ ਦਿੱਤੀ ਸੀ। ਹਾਲਾਂਕਿ ਖੁਦਕੁਸ਼ੀ ਦੇ ਕਾਰਨਾਂ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਬੀਐਨਐਸ ਦੀ ਧਾਰਾ 194 ਤਹਿਤ ਕਾਰਵਾਈ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ।