- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਤਾਪ ਸਿੰਘ, ਤਰਨਤਾਰਨ : ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬੇ ਵਿਚ ਲਗਾਏ ਗਏ ਕਰਫਿਊ ਦੀ ਪਾਲਣਾ ਕਰਵਾਉਣ ਲਈ ਪੁਲਿਸ ਪ੍ਰਤਾਪ ਸਿੰਘ, ਤਰਨਤਾਰਨ : ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬੇ ਵਿਚ ਲਗਾਏ ਗਏ ਕਰਫਿਊ ਦੀ ਪਾਲਣਾ ਕਰਵਾਉਣ ਲਈ ਪੁਲਿਸ

ਪ੍ਰਤਾਪ ਸਿੰਘ, ਤਰਨਤਾਰਨ : ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬੇ ਵਿਚ ਲਗਾਏ ਗਏ ਕਰਫਿਊ ਦੀ ਪਾਲਣਾ ਕਰਵਾਉਣ ਲਈ ਪੁਲਿਸ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਭਾਵੇਂ ਕਿ ਤਰਨਤਾਰਨ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਪਰ ਜ਼ਿਲ੍ਹਾ ਪ੍ਰਸ਼ਾਸਨ ਇਸ ਮਹਾਂਮਾਰੀ 'ਤੇ ਕਾਬੂ ਪਾਉਣ ਲਈ ਪੂਰੀ ਮਿਹਨਤ ਕਰ ਰਿਹਾ ਹੈ, ਜਦੋਂਕਿ ਇਸਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਆਏ ਦਿਨ ਹੀ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਤਹਿਤ ਜ਼ਿਲ੍ਹਾ ਪੁਲਿਸ ਨੇ ਕਰਫਿਊ ਦੀ ਉਲੰਘਣਾ ਕਰਨ ਵਾਲੇ 28 ਲੋਕਾਂ ਦੇ ਖਿਲਾਫ ਕਾਰਵਾਈ ਕੀਤੀ ਹੈ। ਜਿੰਨ੍ਹਾਂ ਖਿਲਾਫ ਵੱਖ ਵੱਖ ਥਾਣਿਆਂ ਵਿਚ ਕੇਸ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਗਈ ਹੈ।
ਐੱਸਪੀ ਪੜਤਾਲ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਸੁਰਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਭੁੱਲਰ, ਥਾਣਾ ਸਰਹਾਲੀ ਵਿਖੇ ਮਨਦੀਪ ਸਿੰਘ ਪੁੱਤਰ ਸਵਰਨ ਸਿੰਘ, ਸੁਖਚੈਨ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਬੱਲਿਆਂਵਾਲਾ, ਪੂਰਨ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਸ਼ਕਰੀ, ਕੁਲਦੀਪ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਨੌਸ਼ਿਹਰਾ ਪਨੂੰਆਂ, ਥਾਣਾ ਵੈਰੋਂਵਾਲ ਵਿਖੇ ਰਾਜਵਿੰਦਰ ਸਿੰਘ ਉਰਫ ਰਾਜਬੀਰ ਸਿੰਘ ਉਰਫ ਰਾਜਾ ਵਾਸੀ ਦੇਲਾਂਵਾਲ, ਵਰਿੰਦਰ ਸਿੰਘ ਪੁੱਤਰ ਸਤਨਾਮ ਸਿੰਘ, ਰਵੀ ਸਿੰਘ ਪੁੱਤਰ ਰਣਦੀਪ ਸਿੰਘ, ਬਲਕਾਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਕਾਜੀਵਾਲ, ਥਾਣਾ ਸਿਟੀ ਤਰਨਤਾਰਨ ਵਿਖੇ ਬਲਬੀਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਕਾਜੀਕੋਟ ਰੋਡ ਤਰਨਤਾਰਨ, ਥਾਣਾ ਵਲਟੋਹਾ ਵਿਖੇ ਰਾਮਲਾਲ ਉਰਫ ਤੋਤਾ ਪੁੱਤਰ ਬੀਰਾ ਸਿੰਘ ਵਾਸੀ ਵਾੜਾ ਤੇਲੀਆਂ, ਥਾਣਾ ਸਰਾਏ ਅਮਾਨਤ ਖਾਂ ਵਿਖੇ ਅਜਮੇਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮਾਣਕਪੁਰਾ, ਗੁਰਪ੍ਰਰੀਤ ਸਿੰਘ ਪੁੱਤਰ ਬੰਗਾ ਸਿੰਘ ਵਾਸੀ ਜਠੌਲ ਅੰਮਿ੍ਤਸਰ, ਕਾਰਜ ਸਿੰਘ ਪੁੱਤਰ ਅਮਰ ਸਿੰਘ ਵਾਸੀ ਗਹਿਰੀ, ਥਾਣਾ ਸਦਰ ਪੱਟੀ ਵਿਖੇ ਬਲਜੀਤ ਸਿੰਘ ਪੁੱਤਰ ਸਰਵਨ ਸਿੰਘ, ਗੁਰਜੰਟ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਘਰਿਆਲਾ, ਜੱਜਪ੍ਰਰੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਚੀਮਾ ਕਲਾਂ, ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕੁਲਵੰਤ ਸਿੰਘ ਉਰਫ ਕੰਤਾ ਪੁੱਤਰ ਜਗੀਰ ਸਿੰਘ ਵਾਸੀ ਸ੍ਰੀ ਗੋਇੰਦਵਾਲ ਸਾਹਿਬ ਅਤੇ ਇਕ ਅਣਪਛਾਤਾ ਵਿਅਕਤੀ, ਰਾਜਵਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਸਰਲੀ ਕਲਾਂ, ਥਾਣਾ ਚੋਹਲਾ ਸਾਹਿਬ ਵਿਖੇ ਚਰਨ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਸੰਗਤਪੁਰ, ਥਾਣਾ ਝਬਾਲ ਵਿਖੇ ਬਲਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪੰਜਵੜ, ਰੇਸ਼ਮ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪੱਕਾ ਕਿਲਾ ਝਬਾਲ, ਮਨਜਿੰਦਰ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਪੱਧਰੀ ਕਲਾਂ, ਥਾਣਾ ਖੇਮਕਰਨ ਵਿਖੇ ਸਤਨਾਮ ਸਿੰਘ ਪੁੱਤਰ ਅਮਰ ਸਿੰਘ ਵਾਸੀ ਖੇਮਕਰਨ, ਥਾਣਾ ਸਿਟੀ ਪੱਟੀ ਵਿਖੇ ਗੁਰਭੇਜ ਸਿੰਘ ਉਰਫ ਗੋਰਾ ਪੁੱਤਰ ਬਲਵਿੰਦਰ ਸਿੰਘ, ਗੋਬਿੰਦਾ ਪੁੱਤਰ ਜੱਗਾ ਸਿੰਘ, ਕੁਲਦੀਪ ਸਿੰਘ ਪੁੱਤਰ ਰਾਜਪਾਲ ਸਿੰਘ ਵਾਸੀ ਪੱਟੀ ਦੇ ਖਿਲਾਫ ਕੇਸ ਦਰਜ ਕੀਤਾ ਹੈ। ਐੱਸਪੀ ਵਾਲੀਆ ਨੇ ਕਿਹਾ ਕਿ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨੂੰ ਮਾਫ ਨਹੀਂ ਕੀਤਾ ਜਾਵੇਗਾ।