ਪੱਤਰ ਪ੍ਰਰੇਰਕ, ਤਰਨਤਾਰਨ : ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਤਿੰਨ ਲੋਕਾਂ ਦੇ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਬਲਾਕ ਵਿਭਾਗ ਅਤੇ ਪੰਚਾਇਤ ਅਫਸਰ ਦੀ ਸ਼ਿਕਾਇਤ ਦੇ ਅਧਾਰ 'ਤੇ ਕੀਤੀ ਹੈ।

ਏਐੱਸਆਈ ਗੁਰਪਾਲ ਸਿੰਘ ਨੇ ਦੱਸਿਆ ਕਿ ਪਿੰਡ ਭੁੱਲਰ ਵਿਖੇ ਸੁਖਦੇਵ ਸਿੰਘ ਪੁੱਤਰ ਕਸ਼ਮੀਰ ਸਿੰਘ ਨੇ ਖੇਤਾਂ ਵਿਚ ਰਹਿੰਦ ਖੂੰਹਦ ਨੂੰ ਅੱਗ ਲਗਾਈ ਹੋਈ ਸੀ। ਇਸੇ ਤਰ੍ਹਾਂ ਪਿੰਡ ਕੱਦਗਿੱਲ ਵਿਖੇ ਖਜਾਨ ਸਿੰਘ ਅਤੇ ਪਿੰਡ ਪੱਖੋਕੇ ਵਿਖੇ ਹਰਪਾਲ ਸਿੰਘ ਪੁੱਤਰ ਬਿਸ਼ਨ ਸਿੰਘ ਖੇਤਾਂ ਵਿਚ ਨਾੜ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰ ਰਹੇ ਸੀ। ਜਿੰਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।