ਪੱਤਰ ਪ੍ਰਰੇਰਕ, ਤਰਨਤਾਰਨ : ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਬਿਨਾ ਕਿਸੇ ਕਾਰਨ ਘੁੰਮ ਰਹੇ ਦੋ ਲੋਕਾਂ ਦੇ ਖਿਲਾਫ ਕੇਸ ਦਰਜ ਕੀਤਾ ਹੈ, ਜਿਨ੍ਹਾਂ ਨੂੰ ਗਿ੍ਫਤਾਰ ਕਰਕੇ ਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ। ਏਐੱਸਆਈ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਹ ਸ਼ਹਿਰ ਵਿਚ ਗਸ਼ਤ ਕਰ ਰਹੇ ਸੀ। ਇਸ ਦੌਰਾਨ ਦੋ ਵਿਅਕਤੀ ਬਚਿੱਤਰ ਸਿੰਘ ਪੁੱਤਰ ਦਲੀਪ ਸਿੰਘ ਤੇ ਉਸ ਦਾ ਲੜਕਾ ਸਤਨਾਮ ਸਿੰਘ ਵਾਸੀ ਵਾੜਾ ਤੇਲੀਆਂ ਬਿਨਾਂ ਕਿਸੇ ਕਾਰਨ ਘੁੰਮ ਰਹੇ ਸੀ, ਜੋ ਕੋਰੋਨਾ ਮਹਾਂਮਾਰੀ ਨੂੰ ਬੜ੍ਹਾਵਾ ਦੇ ਰਹੇ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਆਰੰਭ ਕਰ ਦਿੱਤੀ ਹੈ।