ਪ੍ਰਤਾਪ ਸਿੰਘ, ਤਰਨਤਾਰਨ : ਕੋਰਟ ਕੰਪਲੈਕਸ ਤਰਨਤਾਰਨ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਦੇ ਦਫਤਰ 'ਚੋਂ ਐੱਲਸੀਡੀ ਤੇ ਇਕ ਕੰਪਿਊਟਰ ਚੋਰੀ ਹੋ ਗਿਆ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਜੇਸ਼ ਕੁਮਾਰ ਨੇ ਦਰਜ ਕਰਵਾਈ ਸ਼ਿਕਾਇਤ ਦੱਸਿਆ ਕਿ ਉਨ੍ਹਾਂ ਦਾ ਦਫਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜਿਲ 'ਤੇ ਹੈ। ਜਿਸ ਵਿਚ ਇਕ ਕੰਪਿਊਟਰ ਅਤੇ ਐੱਲਸੀਡੀ ਲੱਗੀ ਹੋਈ ਸੀ। ਜਦੋਂ ਉਨ੍ਹਾਂ ਸਵੇਰੇ ਦਫਤਰ ਖੋਲਿ੍ਹਆ ਤਾਂ ਅੰਦਰੋਂ ਕੰਪਿਊਟਰ ਅਤੇ ਐੱਲਸੀਡੀ ਚੋਰੀ ਹੋ ਚੁੱਕੀ ਸੀ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਚੋਰ ਦੀ ਤਲਾਸ਼ ਵਿਚ ਲੱਗੀ ਹੋਈ ਹੈ।