ਅੰਮ੍ਰਿਤਸਰ 'ਚ ਵੱਖ-ਵੱਖ ਭਲਾਈ ਸਕੀਮਾਂ ਸਬੰਧੀ 15 ਵਿਸ਼ੇਸ਼ ਕੈਂਪ ਲਗਾਏ ਜਾਣਗੇ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਅੰਮ੍ਰਿਤਸਰ ਵਿੱਚ 11 ਸਤੰਬਰ 2026 ਤੋਂ 24 ਦਸੰਬਰ 2026 ਤੱਕ 15 ਵਿਸ਼ੇਸ਼ ਕੈਂਪ ਲਗਾਏ ਜਾਣਗੇ।
Publish Date: Thu, 10 Sep 2026 04:18 PM (IST)
Updated Date: Thu, 10 Sep 2026 04:19 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਅੰਮ੍ਰਿਤਸਰ ਵਿੱਚ 11 ਸਤੰਬਰ 2026 ਤੋਂ 24 ਦਸੰਬਰ 2026 ਤੱਕ 15 ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਵਿਚ ਦਿਿਵਆਂਗਜਨਾਂ ਦੇ ਯੂਡੀਆਈਡੀ ਕਾਰਡ ਲਈ ਅਸੈਸਮੈਂਟ, ਈਡਬਲਿਊਐੱਸ ਸਕੂਲ ਦਾਖਲਾ ਮੁਹਿੰਮ, ਲੋੜਵੰਦ ਬੱਚਿਆਂ ਲਈ ਸਪੌਂਸਰਸ਼ਿਪ ਆਫ ਫੋਸਟਰ ਕੇਅਰ ਸਕੀਮ ਅਤੇ ਬੱਚਿਆਂ ਦੇ ਆਧਾਰ ਕਾਰਡ ਲਈ ਮਡੈਂਟਰੀ ਬਾਇਓਮੈਟਰਿਕ ਅਪਡੇਟ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਬੰਧਤ ਵਿਭਾਗਾਂ ਨੂੰ ਕੈਂਪਾਂ ਦੌਰਾਨ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕੈਂਪਾਂ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਜਾਗਰੂਕਤਾ ਗਤੀਵਿਧੀਆਂ, ਸਾਈਨ ਬੋਰਡ, ਬੈਠਣ, ਪੀਣ ਵਾਲੇ ਪਾਣੀ, ਸਫਾਈ, ਕੰਪਿਊਟਰ ਸਿਸਟਮ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨੇੜਲੇ ਨਿਰਧਾਰਤ ਕੈਂਪ ਵਿੱਚ ਪਹੁੰਚ ਕੇ ਸਬੰਧਤ ਭਲਾਈ ਸਕੀਮਾਂ ਅਤੇ ਆਧਾਰ ਸੇਵਾਵਾਂ ਦਾ ਲਾਭ ਲੈਣ ਅਤੇ ਲੋੜੀਂਦੇ ਦਸਤਾਵੇਜ਼ ਆਪਣੇ ਨਾਲ ਲੈ ਕੇ ਆਉਣ। ਇਸ ਸਬੰਧੀ ਵਿਸਥਾਰਿਤ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਕੈਂਪ 11 ਸਤੰਬਰ 2026 ਤੋਂ ਸ਼ੁਰੂ ਹੋ ਕੇ 24 ਦਸੰਬਰ 2026 ਤੱਕ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਲਗਾਏ ਜਾਣਗੇ। ਜਿਨ੍ਹਾਂ ਦੇ ਸ਼ਡਿਊਲ ਹੇਠ ਲਿਖੇ ਅਨੁਸਾਰ ਹੈ। 11.09.2026 ਸਰਕਾਰੀ ਮਿਡਲ ਸਕੂਲ, ਭੁੱਲਰ ਸਵੇਰੇ 9:30 ਤੋਂ ਦੁਪਹਿਰ 1:30 ਵਜੇ ਤੱਕ। 18.09.2026 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭਕਨਾ ਸਵੇਰੇ 9:30 ਤੋਂ ਦੁਪਹਿਰ 1:30 ਵਜੇ ਤੱਕ। 25.09.2026 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੁਲਤਾਨਵਿੰਡ ਸਵੇਰੇ 9:30 ਤੋਂ ਦੁਪਹਿਰ 1:30 ਵਜੇ ਤੱਕ। 01.10.2026 ਸਰਕਾਰੀ ਹਾਈ ਸਕੂਲ, ਮਾਹਲ ਸਵੇਰੇ 9:30 ਤੋਂ ਦੁਪਹਿਰ 1:30 ਵਜੇ ਤੱਕ। 09.10.2026 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੱਤੇਵਾਲ ਸਵੇਰੇ 9:30 ਤੋਂ ਦੁਪਹਿਰ 1:30 ਵਜੇ ਤੱਕ। 16.10.2026 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਟਾਹਲੀ ਸਾਹਿਬ ਸਵੇਰੇ 9:30 ਤੋਂ ਦੁਪਹਿਰ 1:30 ਵਜੇ ਤੱਕ। 23.10.2026 ਸਰਕਾਰੀ ਮਿਡਲ ਸਕੂਲ, ਨਵਾਂ ਪਿੰਡ ਸਵੇਰੇ 9:30 ਤੋਂ ਦੁਪਹਿਰ 1:30 ਵਜੇ ਤੱਕ। 30.10.2026 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਵਰਪਾਲ ਸਵੇਰੇ 9:30 ਤੋਂ ਦੁਪਹਿਰ 1:30 ਵਜੇ ਤੱਕ। 06.11.2026 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰਈਆ ਸਵੇਰੇ 9:30 ਤੋਂ ਦੁਪਹਿਰ 1:30 ਵਜੇ ਤੱਕ। 13.11.2026 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ/ਸਰਕਾਰੀ ਹਾਈ ਸਕੂਲ, ਸਠਿਆਲਾ ਸਵੇਰੇ 9:30 ਤੋਂ ਦੁਪਹਿਰ 1:30 ਵਜੇ ਤੱਕ। 20.11.2026 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੰਗਤਪੁਰਾ ਸਵੇਰੇ 9:30 ਤੋਂ ਦੁਪਹਿਰ 1:30 ਵਜੇ ਤੱਕ। 27.11.2026 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਮਿਆਰੀ ਸਵੇਰੇ 9:30 ਤੋਂ ਦੁਪਹਿਰ 1:30 ਵਜੇ ਤੱਕ। 04.12.2026 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਵਿੰਡਾ ਦੇਵੀ ਸਵੇਰੇ 9:30 ਤੋਂ ਦੁਪਹਿਰ 1:30 ਵਜੇ ਤੱਕ। 11.12.2026 ਸਰਕਾਰੀ ਹਾਈ ਸਕੂਲ, ਸ਼ਾਮ ਨਗਰ ਸਵੇਰੇ 9:30 ਤੋਂ ਦੁਪਹਿਰ 1:30 ਵਜੇ ਤੱਕ। 18.12.2026 ਸਰਕਾਰੀ ਮੈਰੀਟੋਰੀਅਸ ਸਕੂਲ, ਛੇਹਰਟਾ ਸਵੇਰੇ 9:30 ਤੋਂ ਦੁਪਹਿਰ 1:30 ਵਜੇ ਤੱਕ। 24.12.2026 ਸਰਕਾਰੀ ਪ੍ਰਾਇਮਰੀ ਸਕੂਲ, ਮਕਬੂਲਪੁਰਾ ਸਵੇਰੇ 9:30 ਤੋਂ ਦੁਪਹਿਰ 1:30 ਵਜੇ ਤੱਕ।