- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਟੀਮ ਨੇ ਸਰਹੱਦ ਪਾਰ ਤੋਂ ਚਲਾਈ ਜਾ ਰਹੀ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਦੇ ਗਠਜੋੜ ਦਾ ਪਰਦਾਫਾਸ਼ ਕਰਦਿਆਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਦੇ ਕਬਜ਼ੇ 'ਚੋਂ 20 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਅੰਮ੍ਰਿਤਸਰ: ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਟੀਮ ਨੇ ਸਰਹੱਦ ਪਾਰ ਤੋਂ ਚਲਾਈ ਜਾ ਰਹੀ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਦੇ ਗਠਜੋੜ ਦਾ ਪਰਦਾਫਾਸ਼ ਕਰਦਿਆਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਦੇ ਕਬਜ਼ੇ 'ਚੋਂ 20 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਇੱਕ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ, ਜਿਸ ਦਾ ਸਬੰਧ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰਾਂ ਨਾਲ ਦੱਸਿਆ ਜਾਂਦਾ ਹੈ। ਮੁਲਜ਼ਮ ਦੀ ਭੂਮਿਕਾ ਭਾਰਤ-ਪਾਕਿਸਤਾਨ ਸਰਹੱਦ ਤੋਂ ਆਉਂਦੀ ਹੈਰੋਇਨ ਦੀ ਖੇਪ ਨੂੰ ਪ੍ਰਾਪਤ ਕਰਨਾ ਅਤੇ ਅੱਗੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਸਪਲਾਈ ਕਰਨਾ ਸੀ।
ਇਸ ਮਾਮਲੇ ਵਿੱਚ ਪੁਲਿਸ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਦੇ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਹੈ। ਪੁਲਿਸ ਹੁਣ ਪੂਰੇ ਨੈਟਵਰਕ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਸ ਗਿਰੋਹ ਦੇ ਅੱਗੇ ਅਤੇ ਪਿੱਛੇ ਸਾਰੇ ਸਬੰਧਾਂ ਦਾ ਪਤਾ ਲਗਾਇਆ ਜਾ ਸਕੇ। ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਇਸ ਮਡਿਊਲ ਦਾ ਪਹਿਲਾਂ ਫੜੇ ਗਏ ਹੋਰ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਨਾਲ ਵੀ ਸਬੰਧ ਹੈ ਜਾਂ ਨਹੀਂ।
ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਇਹ ਮੁਹਿੰਮ ਜਾਰੀ ਰਹੇਗੀ। ਪੁਲਿਸ ਦਾ ਉਦੇਸ਼ ਪੰਜਾਬ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਸੂਬਾ ਬਣਾਉਣਾ ਹੈ। ਤਫ਼ਤੀਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਦੇ ਵਿਦੇਸ਼ੀ ਹੈਂਡਲਰ, ਸਥਾਨਕ ਸਾਥੀਆਂ ਅਤੇ ਹੋਰ ਸਮੱਗਲਰਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਗਿਆ ਹੈ।