- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਅਮਰਜੀਤ ਸਿੰਘ ਚਾਵਲਾ ਨਾਲ ਸਬੰਧਤ ਬਹਿਰੀਨ ਵਾਲੀ ਮਹਿਲਾ ਨੂੰ ਲੈ ਕੇ ਉਠ ਰਹੇ ਸਵਾਲਾਂ ਦਾ ਜਵਾਬ ਦਿੱਤਾ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਅਮਰਜੀਤ ਸਿੰਘ ਚਾਵਲਾ ਨਾਲ ਸਬੰਧਤ ਬਹਿਰੀਨ ਵਾਲੀ ਮਹਿਲਾ ਨੂੰ ਲੈ ਕੇ ਉਠ ਰਹੇ ਸਵਾਲਾਂ ਦਾ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਮਹਿਲਾ ਨੂੰ ਭਾਰਤ ਤੇ ਪੰਜਾਬ ਲਿਆਉਣ ਸਬੰਧੀ ਉਨ੍ਹਾਂ ਵਿਰੁੱਧ ਲਾਏ ਜਾ ਰਹੇ ਦੋਸ਼ ਸਿਆਸਤ ਤੋਂ ਪ੍ਰੇਰਿਤ ਤੇ ਬੇਬੁਨਿਆਦ ਹਨ।
ਵਲਟੋਹਾ ਨੇ ਦਾਅਵਾ ਕੀਤਾ ਕਿ ਮਹਿਲਾ ਨੇ 2011 ਵਿੱਚ ਧੂਰੀ ਥਾਣੇ ਵਿੱਚ ਰੇਪ ਦਾ ਕੇਸ ਦਰਜ ਕਰਵਾਇਆ ਸੀ, ਜੋ ਜਾਂਚ ਤੋਂ ਬਾਅਦ ਅਦਾਲਤੀ ਕਾਰਵਾਈ ਵਿੱਚ ਝੂਠਾ ਪਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੀੜਤ ਵਿਅਕਤੀਆਂ ਵੱਲੋਂ ਮਹਿਲਾ ਖ਼ਿਲਾਫ਼ ਧਾਰਾ 182 ਤਹਿਤ ਕੇਸ ਦਰਜ ਕਰਵਾਇਆ ਗਿਆ ਹੈ, ਜੋ ਅਦਾਲਤ ਵਿੱਚ ਵਿਚਾਰ ਅਧੀਨ ਹੈ।
ਵਲਟੋਹਾ ਨੇ ਇਹ ਵੀ ਦਾਅਵਾ ਕੀਤਾ ਕਿ ਮਹਿਲਾ ਖ਼ਿਲਾਫ਼ ਪੰਜ ਲੱਖ ਰੁਪਏ ਦੀ ਕਥਿਤ ਧੋਖਾਧੜੀ ਦਾ ਮਾਮਲਾ ਨਾਭਾ ਅਦਾਲਤ ਵਿੱਚ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਿਲਾ ਬਹਿਰੀਨ ਤੋਂ ਭਾਰਤ ਆਉਣ ਸਮੇਂ ਇਸੇ ਮਾਮਲੇ ਵਿੱਚ ਫੜੀ ਗਈ ਸੀ ਅਤੇ ਕੁਝ ਸਮਾਂ ਜੇਲ੍ਹ ਵਿੱਚ ਰਹੀ।
ਵਲਟੋਹਾ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਮਰਜੀਤ ਸਿੰਘ ਚਾਵਲਾ ਸਬੰਧੀ ਜਾਰੀ ਹੁਕਮਨਾਮੇ ਅੱਗੇ ਸਿਰ ਝੁਕਾਉਂਦੇ ਹਨ। ਉਨ੍ਹਾਂ ਕਿਹਾ ਕਿ ਚਾਵਲਾ ਦੁਨਿਆਵੀ ਅਦਾਲਤ ਅਤੇ ਅਕਾਲ ਤਖ਼ਤ ਸਾਹਿਬ ਤੋਂ ਜਲਦ ਸੁਰਖ਼ਰੂ ਹੋਣਗੇ।