ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 21 ਹਜ਼ਾਰ ਸਹਿਜ ਪਾਠਾਂ ਦੇ ਭੋਗ ਪਾਏ
ਇਸੇ ਸੰਦਰਭ ਵਿੱਚ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸੰਗਤਾਂ ਵੱਲੋਂ ਸਾਂਝੇ ਤੌਰ 'ਤੇ 21 ਹਜ਼ਾਰ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ । ਸਹਿਜ ਪਾਠਾਂ ਦੇ ਭੋਗ ਦਾ ਸਮਾਗਮ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਰੱਖਿਆ ਗਿਆ | ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ ।
Publish Date: Sun, 09 Nov 2025 12:23 PM (IST)
Updated Date: Sun, 09 Nov 2025 12:27 PM (IST)
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ । ਇਸੇ ਸੰਦਰਭ ਵਿੱਚ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸੰਗਤਾਂ ਵੱਲੋਂ ਸਾਂਝੇ ਤੌਰ 'ਤੇ 21 ਹਜ਼ਾਰ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ । ਸਹਿਜ ਪਾਠਾਂ ਦੇ ਭੋਗ ਦਾ ਸਮਾਗਮ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਰੱਖਿਆ ਗਿਆ | ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ । ਇਸ ਮੌਕੇ ਅਰਦਾਸ ਸਮਾਗਮ ਵੀ ਕਰਵਾਇਆ ਗਿਆ ।