- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਵੇਂ ਇਹ ਜਨਰਲ ਇਜਲਾਸ ਇਕਤਰਫਾ ਮੰਨਿਆ ਜਾ ਰਿਹਾ ਹੈ, ਪਰ ਇਸ ਦੀ ਮੌਜੂਦਾ ਸਥਿਤੀ ਨੂੰ ਜਾਨਣਾ ਵੀ ਜ਼ਰੂਰੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਨਰਲ ਚੋਣ ਸਤੰਬਰ 2011 ਵਿਚ ਹੋਈ ਸੀ ਜਿਸ ਵਿਚ 170 ਮੈਂਬਰ ਵੋਟਾਂ ਰਾਹੀਂ ਚੁਣੇ ਗਏ ਸਨ, ਜਦਕਿ ਸੰਵਿਧਾਨ ਮੁਤਾਬਕ 15 ਮੈਂਬਰ ਨਾਮਜਦ ਕੀਤੇ ਜਾਂਦੇ ਹਨ, ਜੋ ਕਿ ਵੱਖ-ਵੱਖ ਰਾਜਾਂ ਅਤੇ ਪੰਜਾਬ ਵਿਚੋਂ ਲਏ ਜਾਂਦੇ ਹਨ। ਸ਼੍ਰੋਮਣੀ ਕਮੇਟੀ ਦੇ ਹਾਊਸ ਦੀ ਮੌਜੂਦਾ ਸਥਿਤੀ ਵਿਚ 25 ਪ੍ਰਤੀਸ਼ਤ ਦੇ ਕਰੀਬ ਮੈਂਬਰ ਮਨਫੀ ਹੋ ਚੁੱਕੇ ਹਨ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਗਰਣ, ਅੰਮ੍ਰਿਤਸਰ : ਪੰਜਾਬ ਅਤੇ ਪੰਥਕ ਧਿਰਾਂ ਵਿਚ ਚੱਲ ਰਹੀ ਖਿੱਚੋਤਾਨ ਦਰਮਿਆਣ ਬਣੇ ਮੌਜੂਦਾ ਹਾਲਾਤਾ ਵਿਚ ਪੰਥ ਦੀਆਂ ਨਜ਼ਰਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 20 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ’ਤੇ ਟਿੱਕੀਆਂ ਹੋਈਆਂ ਹਨ। ਭਾਵੇਂ ਇਹ ਜਨਰਲ ਇਜਲਾਸ ਇਕਤਰਫਾ ਮੰਨਿਆ ਜਾ ਰਿਹਾ ਹੈ, ਪਰ ਇਸ ਦੀ ਮੌਜੂਦਾ ਸਥਿਤੀ ਨੂੰ ਜਾਨਣਾ ਵੀ ਜ਼ਰੂਰੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਨਰਲ ਚੋਣ ਸਤੰਬਰ 2011 ਵਿਚ ਹੋਈ ਸੀ ਜਿਸ ਵਿਚ 170 ਮੈਂਬਰ ਵੋਟਾਂ ਰਾਹੀਂ ਚੁਣੇ ਗਏ ਸਨ, ਜਦਕਿ ਸੰਵਿਧਾਨ ਮੁਤਾਬਕ 15 ਮੈਂਬਰ ਨਾਮਜਦ ਕੀਤੇ ਜਾਂਦੇ ਹਨ, ਜੋ ਕਿ ਵੱਖ-ਵੱਖ ਰਾਜਾਂ ਅਤੇ ਪੰਜਾਬ ਵਿਚੋਂ ਲਏ ਜਾਂਦੇ ਹਨ। ਸ਼੍ਰੋਮਣੀ ਕਮੇਟੀ ਦੇ ਹਾਊਸ ਦੀ ਮੌਜੂਦਾ ਸਥਿਤੀ ਵਿਚ 25 ਪ੍ਰਤੀਸ਼ਤ ਦੇ ਕਰੀਬ ਮੈਂਬਰ ਮਨਫੀ ਹੋ ਚੁੱਕੇ ਹਨ।
ਸ਼੍ਰੋਮਣੀ ਕਮੇਟੀ ਵਿਚ ਕੁੱਲ ਮੈਂਬਰ 185 ਹੁੰਦੇ ਹਨ ਅਤੇ ਪੰਜ ਤਖ਼ਤਾਂ ਦੇ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵੀ ਹਾਊਸ ਦੇ ਮੈਂਬਰ ਵਜੋਂ ਸ਼ਮੂਲੀਅਤ ਕਰਦੇ ਹਨ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵਿਚੋਂ ਇਸ ਸਮੇਂ ਦਰਮਿਆਨ 39 ਮੈਂਬਰਾਂ ਦਾ ਦੇਹਾਂਤ ਹੋ ਚੁੱਕਾ ਹੈ। ਜਦਕਿ ਪੰਜ ਮੈਂਬਰਾਂ ਵੱਲੋਂ ਅਸਤੀਫਾ ਦਿੱਤਾ ਜਾ ਚੁੱਕਾ ਹੈ। ਇਕ ਮੈਂਬਰ ਕਰਨੈਲ ਸਿੰਘ ਪੰਜੋਲੀ ਉਪਰ ਗੁਰਦੁਆਰਾ ਜੁਡੀਸ਼ਅਲ ਕਮਿਸ਼ਨ ਵੱਲੋਂ ਰੋਕ ਲਾਈ ਗਈ ਹੈ ਅਤੇ ਦੋ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਤੇ ਜਸਵੰਤ ਸਿੰਘ ਪੂੜੈਣ ਉੱਪਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਮੀਟਿੰਗਾਂ ਵਿਚ ਸ਼ਮੂਲੀਅਤ ਕਰਨ ’ਤੇ ਰੋਕ ਲਾਈ ਗਈ ਹੈ। ਮੌਜੂਦਾ ਸਥਿਤੀ ਵਿਚ 47 ਮੈਂਬਰ ਇਸ ਜਨਰਲ ਹਾਊਸ ਵਿਚੋਂ ਮਨਫੀ ਹਨ ਜਦਕਿ 138 ਮੈਂਬਰ ਜਨਰਲ ਹਾਊਸ ਵਿਚ ਆਪਣੀ ਵੋਟ ਦਾ ਇਸਤੇਮਾਲ ਕਰ ਸਕਦੇ ਹਨ। ਸਿੰਘ ਸਾਹਿਬਾਨ ਆਪਣੀ ਵੋਟ ਦਾ ਇਸਤੇਮਾਲ ਨਹੀਂ ਕਰਦੇ, ਉਹ ਜਨਰਲ ਹਾਊਸ ਵਿਚ ਮੌਜੂਦ ਰਹਿੰਦੇ ਹਨ।
ਪ੍ਰਧਾਨਗੀ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬੀਬੀ ਜਗੀਰ ਕੌਰ ਦੇ ਨਾਂ ਸਭ ਤੋਂ ਅੱਗੇ
ਦੱਸਣਯੋਗ ਹੈ ਕਿ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪ੍ਰਧਾਨ ਦੇ ਉਮੀਦਵਾਰ ਬਣਾਉਣ ਦੀਆਂ ਚਰਚਾਵਾਂ ਸਭ ਤੋਂ ਵੱਧ ਚੱਲ ਰਹੀਆਂ ਹਨ। ਜਦਕਿ ਇਸ ਸਮੇਂ ਦਰਮਿਆਨ ਇਹਨਾਂ ਦੋਹਾਂ ਤੋਂ ਇਲਾਵਾ ਕਿਸੇ ਹੋਰ ਦਾ ਪ੍ਰਧਾਨ ਦੇ ਉਮੀਦਵਾਰ ਲਈ ਨਾਮ ਸਾਹਮਣੇ ਨਹੀਂ ਆ ਰਿਹਾ। 19 ਨਵੰਬਰ ਨੂੰ ਸ਼ਾਮ 4 ਵਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਪਾਰਟੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਇਕੱਠ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕਰਨਗੇ।