- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ’ਚ ਸ਼ਮੂਲੀਅਤ ਕਰਨ ਦੇ ਨਾਲ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 302 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਂਣ ਲਈ ਭੇਜੇ ਗਏ ਸਨ, ਜਿਨ੍ਹਾਂ ’ਚੋਂ 290 ਨੂੰ ਵੀਜ਼ੇ ਪ੍ਰਾਪਤ ਹੋਏ ਹਨ, ਜਦਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 12 ਸ਼ਰਧਾਲੂਆਂ ਨੂੰ ਵੀਜ਼ਾ ਪ੍ਰਾਪਤ ਨਹੀਂ ਹੋਇਆ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 290 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਸਵੇਰੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ। ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ’ਚ ਸ਼ਮੂਲੀਅਤ ਕਰਨ ਦੇ ਨਾਲ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 302 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਂਣ ਲਈ ਭੇਜੇ ਗਏ ਸਨ, ਜਿਨ੍ਹਾਂ ’ਚੋਂ 290 ਨੂੰ ਵੀਜ਼ੇ ਪ੍ਰਾਪਤ ਹੋਏ ਹਨ, ਜਦਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 12 ਸ਼ਰਧਾਲੂਆਂ ਨੂੰ ਵੀਜ਼ਾ ਪ੍ਰਾਪਤ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਇਹ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਉਪਰੰਤ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਮਗਰੋਂ 30 ਜੂਨ ਨੂੰ ਵਾਪਸ ਭਾਰਤ ਪਰਤੇਗਾ।