- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਸਾਰੇ ਰਿਸ਼ਤੇਦਾਰਾਂ, ਮਿੱਤਰਾਂ ਅਤੇ ਸਕੇ-ਸਬੰਧੀਆਂ ਕੋਲੋਂ ਵੀ ਪੁੱਛਗਿੱਛ ਕੀਤੀ ਗਈ ਹੈ, ਪਰ ਪੰਜ ਦਿਨ ਬੀਤ ਜਾਣ ਦੇ ਬਾਵਜੂਦ ਉਸ ਬਾਰੇ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ। ਇਸ ਕਾਰਨ ਪਰਿਵਾਰਕ ਮੈਂਬਰ ਬਹੁਤ ਪ੍ਰੇਸ਼ਾਨ ਹਨ। ਅੰਗਰੇਜ਼ ਸਿੰਘ ਨੇ ਦੱਸਿਆ ਕਿ ਘਰੋਂ ਜਾਂਦੇ ਸਮੇਂ ਅੰਮ੍ਰਿਤਪਾਲ ਸਿੰਘ ਨੇ ਜ਼ਾਮਨੀ ਰੰਗ ਦੀ ਟੀ-ਸ਼ਰਟ ਅਤੇ ਨੀਲੇ ਰੰਗ ਦੀ ਪੈਂਟ ਪਹਿਨੀ ਹੋਈ ਸੀ।

ਰਾਕੇਸ਼ ਨਈਅਰ/ਲਵਦੀਪ ਦੇਵਗਨ, ਪੰਜਾਬੀ ਜਾਗਰਣ, ਚੋਹਲਾ ਸਾਹਿਬ/ਸਰਹਾਲੀ ਕਲਾਂ : ਪਿੰਡ ਸਰਹਾਲੀ ਕਲਾਂ ਦਾ ਇਕ ਨੌਜਵਾਨ ਪਿਛਲੇ ਪੰਜ ਦਿਨਾਂ ਤੋਂ ਲਾਪਤਾ ਹੈ, ਜਿਸ ਦਾ ਅਜੇ ਤਕ ਕੋਈ ਸੁਰਾਗ ਨਹੀਂ ਮਿਲ ਸਕਿਆ। ਇਸ ਕਾਰਨ ਪਰਿਵਾਰ ਗਹਿਰੀ ਚਿੰਤਾ ਵਿਚ ਹੈ ਤੇ ਆਪਣੇ ਪੱਧਰ ’ਤੇ ਵੀ ਉਸ ਦੀ ਭਾਲ ਕਰ ਰਿਹਾ ਹੈ। ਇਸ ਸਬੰਧੀ ਅੰਗਰੇਜ਼ ਸਿੰਘ ਸ਼ੇਰਦਿਲ ਸਰਹਾਲੀ ਨੇ ਦੱਸਿਆ ਕਿ ਉਸ ਦਾ ਭਤੀਜਾ ਅੰਮ੍ਰਿਤਪਾਲ ਸਿੰਘ ਉਮਰ 32 ਸਾਲ ਪੁੱਤਰ ਨਿਰਮਲ ਸਿੰਘ ਵਾਸੀ ਪੱਤੀ ਵੱਡਾ ਪਾਸਾ, ਸਰਹਾਲੀ ਕਲਾਂ,10 ਜੂਨ ਨੂੰ ਸ਼ਾਮ ਕਰੀਬ 5 ਵਜੇ ਘਰੋਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਗਿਆ ਸੀ, ਪਰ ਉਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਇਆ।
ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਸਾਰੇ ਰਿਸ਼ਤੇਦਾਰਾਂ, ਮਿੱਤਰਾਂ ਅਤੇ ਸਕੇ-ਸਬੰਧੀਆਂ ਕੋਲੋਂ ਵੀ ਪੁੱਛਗਿੱਛ ਕੀਤੀ ਗਈ ਹੈ, ਪਰ ਪੰਜ ਦਿਨ ਬੀਤ ਜਾਣ ਦੇ ਬਾਵਜੂਦ ਉਸ ਬਾਰੇ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ। ਇਸ ਕਾਰਨ ਪਰਿਵਾਰਕ ਮੈਂਬਰ ਬਹੁਤ ਪ੍ਰੇਸ਼ਾਨ ਹਨ। ਅੰਗਰੇਜ਼ ਸਿੰਘ ਨੇ ਦੱਸਿਆ ਕਿ ਘਰੋਂ ਜਾਂਦੇ ਸਮੇਂ ਅੰਮ੍ਰਿਤਪਾਲ ਸਿੰਘ ਨੇ ਜ਼ਾਮਨੀ ਰੰਗ ਦੀ ਟੀ-ਸ਼ਰਟ ਅਤੇ ਨੀਲੇ ਰੰਗ ਦੀ ਪੈਂਟ ਪਹਿਨੀ ਹੋਈ ਸੀ। ਉਨ੍ਹਾਂ ਦੱਸਿਆ ਕਿ ਲਾਪਤਾ ਨੌਜਵਾਨ ਦੇ ਛੋਟੇ ਭਰਾ ਹਰਕੀਰਤ ਸਿੰਘ ਵੱਲੋਂ ਇਸ ਸਬੰਧੀ ਪੁਲਿਸ ਥਾਣਾ ਸਰਹਾਲੀ ਵਿਚ ਵੀ ਸੂਚਨਾ ਦਰਜ ਕਰਵਾਈ ਗਈ ਹੈ। ਪਰਿਵਾਰਕ ਮੈਂਬਰਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਅੰਮ੍ਰਿਤਪਾਲ ਸਿੰਘ ਬਾਰੇ ਕੋਈ ਜਾਣਕਾਰੀ ਮਿਲੇ ਤਾਂ ਤੁਰੰਤ ਪਰਿਵਾਰ ਜਾਂ ਨਜ਼ਦੀਕੀ ਪੁਲਿਸ ਥਾਣੇ ਨਾਲ ਸੰਪਰਕ ਕੀਤਾ ਜਾਵੇ।