ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਹਾਈ ਸਕੂਲ ਮਹਿਸਮਪੁਰ ਵਿਖੇ 38ਵੀਂ ਵਰ੍ਹੇਗੰਢ ਮਨਾਈ ਰਾਜਦੀਪ ਸਿੰਘ ਨੰਗਲ, ਪੰਜਾਬੀ ਜਾਗਰਣ ਚੌਕ ਮਹਿਤਾ : ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਵਿਿਦਅਕ ਅਦਾਰੇ ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਹਾਈ ਸਕੂਲ ਮਹਿਸਮਪੁਰ ਵਿਖੇ ਸਕੂਲ ਦੀ 38ਵੀਂ ਵਰ੍ਹੇਗੰਢ ਬੜੇ
Publish Date: Fri, 04 Sep 2026 04:16 PM (IST)
Updated Date: Fri, 04 Sep 2026 04:19 PM (IST)
ਰਾਜਦੀਪ ਸਿੰਘ ਨੰਗਲ, ਪੰਜਾਬੀ ਜਾਗਰਣ ਚੌਕ ਮਹਿਤਾ : ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਵਿਿਦਅਕ ਅਦਾਰੇ ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਹਾਈ ਸਕੂਲ ਮਹਿਸਮਪੁਰ ਵਿਖੇ ਸਕੂਲ ਦੀ 38ਵੀਂ ਵਰ੍ਹੇਗੰਢ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਸਕੂਲ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਿਦਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਅਤੇ ਵਿਿਦਅਕ ਗਤੀਵਿਧੀਆਂ ਵਿੱਚ ਭਾਗ ਲਿਆ। ਵਿਿਦਆਰਥੀਆਂ ਵੱਲੋਂ ਸਕੂਲ ਦੇ ਇਤਿਹਾਸ, ਪ੍ਰਾਪਤੀਆਂ ਅਤੇ ਸਿੱਖਿਆ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਨੂੰ ਦਰਸਾਉਂਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ। ਸਮਾਗਮ ਦੌਰਾਨ ਸਕੂਲ ਦੀਆਂ ਪਿਛਲੇ 38 ਸਾਲਾਂ ਦੀਆਂ ਪ੍ਰਾਪਤੀਆਂ ਅਤੇ ਭਵਿੱਖੀ ਟੀਚਿਆਂ ਬਾਰੇ ਵੀ ਚਾਨਣਾ ਪਾਇਆ ਗਿਆ। ਇਸ ਮੌਕੇ ਸਕੂਲ ਦੀ ਚੜ੍ਹਦੀ ਕਲਾ, ਵਿਿਦਆਰਥੀਆਂ ਦੀ ਸਫ਼ਲਤਾ ਅਤੇ ਸਮੂਹ ਸਟਾਫ਼ ਦੀ ਤਰੱਕੀ ਲਈ ਅਰਦਾਸ ਕੀਤੀ ਗਈ। ਅਧਿਆਪਕਾਂ ਵੱਲੋਂ ਵਿਿਦਆਰਥੀਆਂ ਨੂੰ ਸਕੂਲ ਦੀ ਸ਼ਾਨਦਾਰ ਵਿਰਾਸਤ ਤੋਂ ਜਾਣੂ ਕਰਵਾਉਂਦਿਆਂ ਇਮਾਨਦਾਰੀ, ਮਿਹਨਤ ਅਤੇ ਅਨੁਸ਼ਾਸਨ ਨਾਲ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਨੇ ਕਿਹਾ ਕਿ 38 ਸਾਲਾਂ ਦਾ ਇਹ ਸਫ਼ਰ ਸਕੂਲ ਪ੍ਰਬੰਧਕਾਂ, ਅਧਿਆਪਕਾਂ, ਵਿਿਦਆਰਥੀਆਂ ਅਤੇ ਮਾਪਿਆਂ ਦੀ ਲਗਨ ਤੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਸਿਰਫ਼ ਵਿਿਦਆਰਥੀਆਂ ਨੂੰ ਵਿੱਦਿਅਕ ਗਿਆਨ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਚੰਗੇ ਇਨਸਾਨ, ਜ਼ਿੰਮੇਵਾਰ ਨਾਗਰਿਕ ਅਤੇ ਆਪਣੇ ਧਰਮ ਤੇ ਵਿਰਸੇ ਨਾਲ ਜੁੜੇ ਹੋਏ ਵਿਅਕਤੀ ਬਣਾਉਣਾ ਵੀ ਹੈ। ਉਨ੍ਹਾਂ ਸਕੂਲ ਦੀਆਂ ਭਵਿੱਖੀ ਯੋਜਨਾਵਾਂ ਅਤੇ ਵਿਿਦਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਹੋਰ ਵੀ ਉਪਰਾਲੇ ਕਰਨ ਦਾ ਵਿਸ਼ਵਾਸ ਪ੍ਰਗਟ ਕੀਤਾ। ਇਸ ਮੌਕੇ ਪ੍ਰਿੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਪ੍ਰਿੰਸੀਪਲ ਹਰਜੋਤ ਸਿੰਘ, ਪ੍ਰਿੰਸੀਪਲ ਗੁਰਦੀਪ ਸਿੰਘ, ਮਨਦੀਪ ਕੌਰ, ਸੁਖਵੰਤ ਕੌਰ, ਕਿਰਨਪ੍ਰੀਤ ਕੌਰ ਸਮੇਤ ਸਕੂਲ ਸਟਾਫ ਮੌਜੂਦ ਸੀ।