- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਜਨਾਲਾ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਬੀਬੀ ਬਾਦਲ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਤਕਰੀਬਨ ਹਰ ਪਿੰਡ ਵਿਚ ਪਿਛਲੇ ਪੰਜ ਸਾਲਾਂ ਵਿਚ ਔਸਤਨ ਪੰਜ ਮੌਤਾਂ ਹੋਈਆਂ ਹਨ। ਪੰਜਾਬ ਵਿਚ 13 ਹਜ਼ਾਰ ਪਿੰਡ ਹਨ ਤੇ ਜੇਕਰ ਅਸੀਂ ਹਿਸਾਬ ਲਾਈਏ ਤਾਂ ਪਿੰਡਾਂ ਵਿਚ ਹੀ ਪੰਜ ਲੱਖ ਮੌਤਾਂ ਹੋ ਚੁੱਕੀਆਂ ਹਨ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮਪੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਾਜ ਵਿਚ ਪੰਜ ਲੱਖ ਨੌਜਵਾਨ ਨਸ਼ਿਆਂ ਕਾਰਨ ਮੌਤ ਦੇ ਮੂੰਹ ਵਿਚ ਜਾ ਪਏ ਹਨ ਅਤੇ ਉਹਨਾਂ ਮੰਗ ਕੀਤੀ ਕਿ ਮੁੱਖ ਮੰਤਰੀ ਇਸ ਸੰਕਟ ਦੀ ਜ਼ਿੰਮੇਵਾਰੀ ਚੁੱਕਣ ਤੇ ਤੁਰੰਤ ਅਸਤੀਫਾ ਦੇਣ।
ਅਜਨਾਲਾ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਬੀਬੀ ਬਾਦਲ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਤਕਰੀਬਨ ਹਰ ਪਿੰਡ ਵਿਚ ਪਿਛਲੇ ਪੰਜ ਸਾਲਾਂ ਵਿਚ ਔਸਤਨ ਪੰਜ ਮੌਤਾਂ ਹੋਈਆਂ ਹਨ। ਪੰਜਾਬ ਵਿਚ 13 ਹਜ਼ਾਰ ਪਿੰਡ ਹਨ ਤੇ ਜੇਕਰ ਅਸੀਂ ਹਿਸਾਬ ਲਾਈਏ ਤਾਂ ਪਿੰਡਾਂ ਵਿਚ ਹੀ ਪੰਜ ਲੱਖ ਮੌਤਾਂ ਹੋ ਚੁੱਕੀਆਂ ਹਨ। ਜੇ ਕਸਬਿਆਂ ਤੇ ਸ਼ਹਿਰਾਂ ਦੀ ਗਿਣਤੀ ਵੀ ਨਾਲ ਜੋੜੀਏ ਤਾਂ ਇਸ ਅੰਕੜੇ ਵਿਚ ਕੁਝ ਲੱਖ ਮੌਤਾਂ ਹੋਰ ਜੁੜ ਜਾਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬਜਾਏ ਪੰਜਾਬ ਦੇ ਨਸ਼ਾ ਤਸਕਰੀ ਸੰਕਟ ਦੇ ਅਸਲ ਵੇਰਵੇ ਸਾਂਝੇ ਕਰਨ ਦੇ ਆਪ ਸਰਕਾਰ ਪਰਦੇ ਪਾਉਣ ਵਿਚ ਰੁੱਝੀ ਹੈ। ਉਹਨਾਂ ਕਿਹਾ ਕਿ ਨਸ਼ਿਆਂ ਕਾਰਨ ਹੁੰਦੀਆਂ ਮੌਤਾਂ ਦੀ ਰਜਿਸਟਰੇਸ਼ਨ ਨਹੀਂ ਹੁੰਦੀ। ਆਪ ਸਰਕਾਰ ਨੇ ਤਾਂ ਭੰਮੇ ਕਲਾਂ ਦੇ ਦਲਜੀਤ ਸਿੰਘ ਅਤੇ ਬਟਾਲਾ ਦੇ ਬਿਕਰਮਜੀਤ ਸਿੰਘ ਵਰਗੇ ਮਾਮਲਿਆਂ ਵਿਚ ਲਾਸ਼ਾਂ ਵੀ ‘ਅਗਵਾ’ ਕਰ ਕੇ ਜਬਰੀ ਅੰਤਿਮ ਸੰਸਕਾਰ ਕੀਤੇ ਹਨ।
---
ਔਰਤਾਂ ਨਜਿੱਠਣਗੀਆਂ ਨਸ਼ਾ ਮਾਫ਼ੀਆ ਨਾਲ
ਬੀਬੀ ਬਾਦਲ ਨੇ ਕਿਹਾ ਕਿ ਹੁਣ ਤਾਂ ਔਰਤਾਂ ਖੁਦ ਨਸ਼ਾ ਮਾਫੀਆ ਨਾਲ ਨਜਿੱਠਣ ਦੀ ਜ਼ਿੰਮੇਵਾਰੀ ਲੈਣਗੀਆਂ। ਉਨ੍ਹਾਂ ਨੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਵੱਲੋਂ ਬਣਾਈ ਮਾਈ ਭਾਗੋ ਦੀ ਫੌਜ ਵਿਚ ਸ਼ਾਮਲ ਹੋਣ ਤੱਕ ਪਿੰਡਾਂ ਵਿਚ ਨਸ਼ਾ ਤਸਕਰਾਂ ਨਾਲ ਨਜਿੱਠਣ ਵਾਸਤੇ ਜੱਥੇ ਬਣਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਨਸ਼ੇੜੀਆਂ ਵਾਸਤੇ ਮੁੜ ਵਸੇਬੇ ਦਾ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ ਤੇ ਇਹਨਾਂ ਨੂੰ ਮੁਹਾਰਤੀ ਸਿੱਖਿਆ ਦੇ ਕੇ ਕਰਜ਼ੇ ਪ੍ਰਦਾਨ ਕੀਤੇ ਜਾਣਗੇ ਤਾਂ ਜੋ ਇਹ ਨਵੇਂ ਸਿਰੇ ਤੋਂ ਸ਼ੁਰੂਆਤ ਕਰ ਸਕਣ। ਉਹਨਾਂ ਕਿਹਾ ਕਿ ਨਵਾਂ ਕਾਨੂੰਨ ਲਿਆ ਕੇ ਨਸ਼ਾ ਤਸਕਰਾਂ ਨੂੰ 10 ਸਾਲਾਂ ਤੱਕ ਜ਼ਮਾਨਤ ਨਾ ਮਿਲਣੀ ਤੇ ਉਹਨਾਂ ਦੀ ਸਾਰੀ ਜਾਇਦਾਦ ਜ਼ਬਤ ਕਰ ਕੇ ਪੀੜਤਾਂ ਨੂੰ ਮੁਆਵਜ਼ਾ ਮਿਲਣਾ ਯਕੀਨੀ ਬਣਾਇਆ ਜਾਵੇਗਾ।