ਪੱਤਰ ਪ੍ਰਰੇਰਕ, ਤਰਨਤਾਰਨ : ਗੁਰਦੁਆਰਾ ਬਾਬਾ ਬੁੱਢਾ ਸਾਹਿਬ ਪਿੰਡ ਦਿਆਲਪੁਰਾ ਵਿਖੇ ਮੱਥਾ ਟੇਕਣ ਗਏ ਸ਼ਰਧਾਲੂ ਦਾ ਮੋਟਰਸਾਈਕਲ ਚੋਰੀ ਕਰ ਲਿਆ। ਇਸ ਸਬੰਧੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ।

ਲਖਵਿੰਦਰ ਸਿੰਘ ਪੁੱਤਰ ਬਚਨ ਸਿੰਘ ਵਾਸੀ ਬਗਰਾੜੀ ਨੇ ਦੱਸਿਆ ਕਿ ਉਹ ਮੋਟਰਸਾਈਕਲ ਨੰਬਰ ਪੀਬੀ 46 ਕੇ 0683 'ਤੇ ਸਵਾਰ ਹੋ ਕੇ ਪਿੰਡ ਦਿਆਲਪੁਰਾ ਦੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ 'ਚ ਗਿਆ ਸੀ। ਉਸ ਨੇ ਆਪਣਾ ਮੋਟਰਸਾਈਕਲ ਬਾਹਰ ਖੜ੍ਹਾ ਕਰ ਦਿੱਤਾ। ਉਹ ਵਾਪਸ ਆਇਆ ਤਾਂ ਉਸਨੇ ਵੇਖਿਆ ਤਾਂ ਮੋਟਰਸਾਈਕਲ ਉਕਤ ਜਗ੍ਹਾ 'ਤੇ ਨਹੀਂ ਸੀ ਤੇ ਚੋਰੀ ਹੋ ਚੁੱਕਾ ਸੀ। ਲਖਵਿੰਦਰ ਸਿੰਘ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਕਥਿਤ ਤੌਰ ਤੇ ਦੱਸਿਆ ਕਿ ਜਾਂਚ ਕਰਨ ਉਪਰੰਤ ਉਸ ਨੂੰ ਪਤਾ ਲੱਗਾ ਕਿ ਉਸ ਦਾ ਮੋਟਰਸਾਈਕਲ ਗੁਰਸਾਹਿਬ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਮਰਗਿੰਦਪੁਰਾ ਨੇ ਚੋਰੀ ਕੀਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੇਸ ਦਰਜ ਕਰਕੇ ਉਸ ਦੀ ਗਿ੍ਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।