ਪੀਬੀਟੀਟੀ283

ਕੈਪਸ਼ਨ - ਜਾਣਕਾਰੀ ਦਿੰਦੇ ਡਿਪਟੀ ਡਾਇਰੈਕਟਰ ਡੇਅਰੀ ਤਰਨਤਾਰਨ ਕਸ਼ਮੀਰ ਸਿੰਘ ਗੁਰਾਇਆ।

ਪੱਤਰ ਪ੍ਰਰੇਰਕ, ਤਰਨ ਤਾਰਨ : ਪੰਜਾਬ ਡੇਅਰੀ ਵਿਕਾਸ ਵਿਭਾਗ ਵੱਲੋਂ 4 ਹਫਤੇ ਡੇਅਰੀ ਉੱਦਮ ਸਿਖਲਾਈ ਪ੍ਰਰੋਗਰਾਮ 13 ਅਗਸਤ ਤੋਂ 12 ਸਤੰਬਰ ਤਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਅੰਮਿ੍ਤਸਰ ਵਿਖੇ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਤਰਨਤਾਰਨ ਕਸ਼ਮੀਰ ਸਿੰਘ ਗੁਰਾਇਆ ਨੇ ਦੱਸਿਆ ਕਿ ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ ਦਸਵੀਂ ਪਾਸ ਹੋਣ, ਉਮਰ 18 ਤੋ 45 ਸਾਲ ਦਰਮਿਆਨ ਹੋਵੇ, ਪਂੇਡੂ ਖੇਤਰ ਨਾਲ ਸਬੰਧਤ ਹੋਣ ਅਤੇ ਪਹਿਲਾਂ ਘੱਟੋ-ਘੱਟ 5 ਪਸ਼ੂ ਰੱਖੇ ਹੋਣ, ਇਸ ਸਿਖਲਾਈ ਪ੍ਰਰੋਗਰਾਮ ਵਿਚ ਭਾਗ ਲੈ ਸਕਦੇ ਹਨ।ਉਨ੍ਹਾਂ ਦੱਸਿਆ ਕਿ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ-ਵੱਖ ਵਿਸ਼ਾ ਮਾਹਰਾਂ ਵੱਲੋਂ ਪਸ਼ੂਆਂ ਦੀ ਸਾਂਭ ਸੰਭਾਲ, ਵੱਖ-ਵੱਖ ਬੀਮਾਰੀਆਂ, ਮਨਸੂਹੀ ਗਰਭਦਾਨ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਦੀ ਪ੍ਰਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ। ਇਸ ਸਿਖਲਾਈ ਦੌਰਾਨ ਮਾਡਲ ਕੈਟਲ ਸ਼ੈੱਡਾਂ ਦੀ ਉਸਾਰੀ ਦੁੱਧ ਚੁਆਈ ਮਸ਼ੀਨਾਂ ਅਤੇ ਡੇਅਰੀ ਦੇ ਧੰਦੇ ਦਾ ਮੁਕੰਮਲ ਮਸ਼ੀਨੀ ਕਰਨ ਲਈ ਲੋੜੀਂਦੀਆਂ ਤਕਨੀਕਾਂ ਅਤੇ ਸਬਸਿਡੀਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੌਂਸਲਿੰਗ 26 ਜੁਲਾਈ ਨੂੰ ਸਵੇਰੇ 10 ਵਜੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਨੇੜੇ ਮਿਲਕ ਪਲਾਂਟ ਵੇਰਕਾ ਅੰਮਿ੍ਤਸਰ ਵਿਖੇ ਰੱਖੀ ਗਈ ਹੈ।