ਪੀਬੀਟੀਟੀ212

ਕੈਪਸ਼ਨ- ਕੁਸ਼੍ਰਤੀ ਚੈਂਪੀਅਨਸ਼ਿਪ ਜੇਤੂ ਰਹਿਣ ਵਾਲੇ ਪਰਵਿੰਦਰ ਸਿੰਘ ਦਾ ਮੂੰਹ ਮਿੱਠਾ ਕਰਵਾਉਣ ਮੌਕੇ ਪਿ੍ਰੰਸੀਪਲ ਰੁਪਿੰਦਰ ਕੌਰ ਅਤੇ ਹੋਰ।

ਪੱਤਰ ਪ੍ਰਰੇਰਕ, ਤਰਨਤਾਰਨ : ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਦਬੁਰਜੀ ਦੇ ਨੌਵੀਂ ਜਮਾਤ 'ਚ ਪੜ੍ਹਦੇ ਵਿਦਿਆਰਥੀ ਪਰਵਿੰਦਰ ਸਿੰਘ ਨੇ ਤਰਨਤਾਰਨ 'ਚ ਹੋਈ ਦੂਜੀ ਕੁਸ਼ਤੀ ਚੈਂਪੀਅਨਸ਼ਿਪ ਅੰਡਰ-14 ਵਿਚ ਦੂਜਾ ਸਥਾਨ ਪ੍ਰਰਾਪਤ ਕੀਤਾ ਹੈ।

ਇਸ ਮੌਕੇ ਸਕੂਲ ਪਿ੍ਰੰਸੀਪਲ ਰੁਪਿੰਦਰ ਕੌਰ ਨੇ ਜੇਤੂ ਵਿਦਿਆਰਥੀ ਦਾ ਮੂੰਹ ਮਿੱਠਾ ਕਰਵਾ ਕੇ ਸਨਮਾਨਤ ਕੀਤਾ ਅਤੇ ਪਰਿਵਾਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਵਿੱਦਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਇਕ ਨਰੋਏ ਸਮਾਜ ਦੀ ਸਿਰਜਣਾ ਹੋ ਸਕੇ ਤੇ ਬੱਚੇ ਨਸ਼ਿਆਂ ਤੋਂ ਦੂਰ ਰਹਿਣ। ਇਸ ਮੌਕੇ ਸਕੂਲ ਸਟਾਫ ਵੱਲੋਂ ਵੀ ਪਰਵਿੰਦਰ ਸਿੰਘ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਕੀਤੀਆਂ ਜਾ ਰਹੀ ਹੈ।