ਪੱਤਰ ਪ੍ਰਰੇਰਕ, ਤਰਨਤਾਰਨ : ਪਾਬੰਦੀਸ਼ੁਦਾ ਗੋਲੀਆਂ ਸਮੇਤ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਇਕ ਤਸਕਰ ਨੂੰ ਗਿ੍ਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖਿਲਾਫ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਸਬ-ਇੰਸਪੈਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਏਐਸਆਈ ਅਵਤਾਰ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸੀ। ਇਸ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਪੁੱਛਗਿੱਛ ਕੀਤੀ ਤਾਂ ਉਸਨੇ ਆਪਣੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਉਜਾਗਰ ਸਿੰਘ ਵਾਸੀ ਮੀਆਂਵਿੰਡ ਦੇ ਤੌਰ 'ਤੇ ਦੱਸੀ। ਜਿਸ ਦੀ ਤਲਾਸ਼ੀ ਲੈਣ 'ਤੇ 95 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਕੇਸ ਦਰਜ ਕਰਕੇ ਕਾਰਵਾਈ ਆਰੰਭ ਕਰ ਦਿੱਤੀ ਹੈ।