ਪੱਤਰ ਪ੍ਰਰੇਰਕ, ਤਰਨਤਾਰਨ : ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਇਕ ਤਸਕਰ ਨੂੰ 485 ਪਾਬੰਦੀਸ਼ੁਦਾ ਗੋਲੀਆਂ ਸਮੇਤ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਪੁਲਿਸ ਨੇ ਮੁਲਜ਼ਮ ਦੇ ਖਿਲਾਫ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਸਬ ਇੰਸਪੈਕਟਰ ਬਲਦੇਵ ਰਾਜ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਰੂੜੀਵਾਲਾ ਵੱਲ ਜਾ ਰਹੇ ਸੀ। ਇਸ ਮੌਕੇ ਉਨ੍ਹਾਂ ਨੇ ਸ਼ੱਕ ਦੇ ਅਧਾਰ 'ਤੇ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕਿਆ। ਉਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 485 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਫੜੇ ਗਏ ਮੁਲਜ਼ਮ ਨੇ ਆਪਣੀ ਪਛਾਣ ਦਲਜੀਤ ਸਿੰਘ ਉਰਫ ਰਾਜੂ ਪੁੱਤਰ ਵਿਰਸਾ ਸਿੰਘ ਵਾਸੀ ਰੂੜੀਵਾਲਾ ਦੇ ਤੌਰ 'ਤੇ ਹੋਈ।