ਪ੍ਰਤਾਪ ਸਿੰਘ, ਤਰਨਤਾਰਨ : ਇਲਾਕੇ 'ਚ ਚੋਰਾਂ ਦੇ ਹੌਸਲੇ ਏਨੇ ਬੁਲੰਦ ਹੋ ਗਏ ਹਨ ਕਿ ਹੁਣ ਚੋਰ ਥਾਣੇ ਦੇ ਬਾਹਰੋਂ ਵੀ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਤੋਂ ਨਹੀਂ ਡਰ ਰਹੇ। ਅਜਿਹੀ ਮਿਸਾਲ ਥਾਣਾ ਕੱਚਾ ਪੱਕਾ ਵਿਖੇ ਵੇਖਣ ਨੂੰ ਮਿਲੀ, ਜਿੱਥੇ ਥਾਣੇ ਦੇ ਬਾਹਰੋਂ ਅਣਪਛਾਤੇ ਵਿਅਕਤੀ ਨੇ ਮੋਟਰਸਾਈਕਲ ਚੋਰੀ ਕਰ ਲਿਆ। ਹਾਲਾਂਕਿ ਇਸ ਸਬੰਧੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ।

ਜਤਿੰਦਰ ਸਿੰਘ ਉਰਫ ਕਾਕਾ ਪੁੱਤਰ ਹਰਭਜਨ ਸਿੰਘ ਵਾਸੀ ਦਿਆਲਪੁਰ ਨੇ ਦੱਸਿਆ ਕਿ ਉਹ ਥਾਣਾ ਕੱਚਾ ਪੱਕਾ ਵਿਖੇ ਕਿਸੇ ਕੰਮ ਲਈ ਗਿਆ ਹੋਇਆ ਸੀ। ਜਿਸਨੇ ਆਪਣਾ ਮੋਟਰਸਾਈਕਲ ਨੰਬਰ ਪੀਬੀ 46 ਆਰ 7685 ਥਾਣੇ ਬਾਹਰ ਲਗਾਇਆ ਦਿੱਤਾ। ਜਦੋਂ ਉਹ ਬਾਹਰ ਆਇਆ ਤਾਂ ਵੇਖਿਆਂ ਕਿ ਉਸਦਾ ਮੋਟਰਸਾਈਕਲ ਉਕਤ ਜਗ੍ਹਾ ਤੋਂ ਗਾਇਬ ਸੀ। ਕਾਕਾ ਨੇ ਦੱਸਿਆ ਕਿ ਥਾਣੇ ਦੇ ਬਾਹਰੋਂ ਹੀ ਚੋਰ ਆਪਣੀਆਂ ਘਟਨਾਵਾਂ ਨੂੰ ਅੰਜਾਮ ਦੇਣ ਲੱਗ ਗਏ ਹਨ ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ। ਇਸ ਸਬੰਧੀ ਪੁਲਿਸ ਪ੍ਰਸ਼ਾਸਨ ਨੂੰ ਸਖਤੀ ਵਰਤਣੀ ਚਾਹੀਦੀ ਹੈ। ਪੀੜਤ ਨੇ ਕਿਹਾ ਕਿ ਚੋਰ ਨੂੰ ਜਲਦ ਕਾਬੂ ਕਰਕੇ ਉਸ ਦਾ ਮੋਟਰਸਾਈਕਲ ਦਿਵਾਇਆ ਜਾਵੇ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਚੋਰਾਂ ਦੀ ਤਲਾਸ਼ ਵਿਚ ਲੱਗੀ ਹੋਈ ਹੈ।